Assam News : ਅਸਾਮ ’ਚ 15 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ, ਦੋ ਗ੍ਰਿਫ਼ਤਾਰ 

By : BALJINDERK

Published : Dec 29, 2024, 9:00 pm IST
Updated : Dec 29, 2024, 9:00 pm IST
SHARE ARTICLE
ਪੁਲਿਸ ਵਲੋਂ ਫੜੇ ਗਏ ਮੁਲਜ਼ਮ ਅਤੇ ਨਸ਼ੀਲਾ ਪਦਾਰਥ
ਪੁਲਿਸ ਵਲੋਂ ਫੜੇ ਗਏ ਮੁਲਜ਼ਮ ਅਤੇ ਨਸ਼ੀਲਾ ਪਦਾਰਥ

Assam News : ਤਲਾਸ਼ੀ ਤੋਂ ਬਾਅਦ ਸਨਿਚਰਵਾਰ  ਨੂੰ ਪੰਜ ਪੈਕੇਟਾਂ ’ਚ ਲੁਕਾ ਕੇ ਰੱਖੀਆਂ ਗਈਆਂ 50,000 ਯਾਬਾ ਗੋਲੀਆਂ ਬਰਾਮਦ ਕੀਤੀਆਂ

Assam News in Punjabi : ਅਸਾਮ ਦੇ ਕਚਰ ਜ਼ਿਲ੍ਹੇ ’ਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਸੂਬੇ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸ਼ਰਮਾ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ।

ਮੁੱਖ ਮੰਤਰੀ ਹਿਮੰਤਾ ਬਿਸਵਾ ਸ਼ਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ  ਇਕ ਪੋਸਟ ਵਿਚ ਕਿਹਾ, ‘‘15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਭਰੋਸੇਯੋਗ ਸੂਚਨਾ ਦੇ ਆਧਾਰ ’ਤੇ  ਕਚਰ ਪੁਲਿਸ ਨੇ ਘੁੰਗੂਰ ਬਾਈਪਾਸ ’ਤੇ  ਵਿਸ਼ੇਸ਼ ਮੁਹਿੰਮ ਚਲਾਈ ਅਤੇ ਗੁਆਂਢੀ ਰਾਜ ਤੋਂ ਆ ਰਹੀ ਇਕ  ਗੱਡੀ ਨੂੰ ਰੋਕਿਆ।’’

ਸ਼ਰਮਾ ਨੇ ਦਸਿਆ  ਕਿ ਪੂਰੀ ਤਲਾਸ਼ੀ ਤੋਂ ਬਾਅਦ ਸਨਿਚਰਵਾਰ  ਨੂੰ ਪੰਜ ਪੈਕੇਟਾਂ ’ਚ ਲੁਕਾ ਕੇ ਰੱਖੀਆਂ ਗਈਆਂ 50,000 ਯਾਬਾ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦਸਿਆ  ਕਿ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਗੱਡੀ ਨੂੰ ਜ਼ਬਤ ਕਰ ਲਿਆ ਗਿਆ ਹੈ।  ਮੁੱਖ ਮੰਤਰੀ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਅਸਾਮ ਪੁਲਿਸ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। 

(For more news apart from Drugs worth Rs 15 crore recovered in Assam, two arrested News in Punjabi, stay tuned to Rozana Spokesman)

Location: India, Assam

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement