ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ 4 ਅਤਿਵਾਦੀ ਗ੍ਰਿਫ਼ਤਾਰ
Published : Jan 30, 2023, 4:39 pm IST
Updated : Jan 30, 2023, 4:39 pm IST
SHARE ARTICLE
Jammu and Kashmir: Security forces arrested four terrorists
Jammu and Kashmir: Security forces arrested four terrorists

ਭਾਰੀ ਮਾਤਰਾ 'ਚ ਹਥਿਆਰ ਵੀ ਬਰਾਮਦ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼ ਕਰਦੇ ਹੋਏ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਵਲੋਂ ਦਿੱਤੇ ਗਏ ਬਿਆਨ 'ਚ ਦੱਸਿਆ ਗਿਆ ਕਿ ਫੜੇ ਗਏ ਅੱਤਵਾਦੀਆਂ ਦੇ ਤਾਰ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਹਨ। 

ਇਹ ਵੀ ਪੜ੍ਹੋ - ਸਿਪਾਹੀਆਂ ਵਾਂਗ ਝੱਲਿਆ ਆਪਣਿਆਂ ਨੂੰ ਗੁਆਉਣ ਦਾ ਦਰਦ, ਮੋਦੀ-ਸ਼ਾਹ ਇਹ ਦਰਦ ਨਹੀਂ ਸਮਝਦੇ : Rahul Gandhi 

ਇਹਨਾਂ ਅੱਤਵਾਦੀਆਂ ਨੇ ਅਵੰਤੀਪੋਰਾ ਦੇ ਹਾਫੂ ਨਾਗਿਨਪੋਰਾ ਜੰਗਲਾਂ 'ਚ ਆਪਣੇ ਲੁੱਕਣ ਦਾ ਟਿਕਾਣਾ ਬਣਾਇਆ ਹੋਇਆ ਸੀ, ਜਿਸ ਦਾ ਸੁਰੱਖਿਆ ਫ਼ੋਰਸਾਂ ਅਤੇ ਪੁਲਿਸ ਦੀ ਸੰਯੁਕਤ ਕਾਰਵਾਈ 'ਚ ਪਰਦਾਫਾਸ਼ ਕਰ ਦਿੱਤਾ ਗਿਆ। ਬਿਆਨ 'ਚ ਕਿਹਾ ਗਿਆ ਪੁਲਿਸ ਅਤੇ ਸੁਰੱਖਿਆ ਫ਼ੋਰਸਾਂ ਨੇ ਮਿਲ ਕੇ ਅਵੰਤੀਪੋਰਾ ਦੇ ਹਾਫੂ ਨਾਗਿਨਪੋਰਾ ਦੇ ਜੰਗਲਾਂ 'ਚ ਅੱਤਵਾਦੀਆਂ ਦੇ ਟਿਕਾਣੇ 'ਤੇ ਹਮਲਾ ਕੀਤਾ, ਜਿਸ 'ਚ ਲਸ਼ਕਰ ਨਾਲ ਜੁੜੇ ਚਾਰ ਅੱਤਵਾਦੀ ਗ੍ਰਿਫ਼ਤਾਰ ਕਰ ਲਏ ਗਏ। ਪੁਲਿਸ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।  


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement