ਦਿੱਲੀ 'ਚ 88 ਸਾਲਾ ਬਜ਼ੁਰਗ ਔਰਤ ਦਾ ਕਤਲ, ਮਾਮਲਾ ਦਰਜ
Published : Jan 30, 2023, 3:58 pm IST
Updated : Jan 30, 2023, 3:59 pm IST
SHARE ARTICLE
Representative Image
Representative Image

ਪੁਲਿਸ ਨੂੰ ਔਰਤ ਦੀ ਗੁਆਂਢਣ ਨੇ ਦਿੱਤੀ ਸੂਚਨਾ 

 

ਨਵੀਂ ਦਿੱਲੀ - ਰਾਸ਼ਟਰੀ ਰਾਜਧਾਨੀ ਦੇ ਕਰਾਵਲ ਨਗਰ ਇਲਾਕੇ ‘ਚ ਇਕੱਲੀ ਰਹਿਣ ਵਾਲੀ 88 ਸਾਲਾ ਬਜ਼ੁਰਗ ਔਰਤ ਦਾ ਉਸ ਦੇ ਘਰ ‘ਚ ਕਥਿਤ ਤੌਰ ‘ਤੇ ਕਤਲ ਕਰ ਦਿੱਤਾ ਗਿਆ। 

ਪੁਲਿਸ ਦੇ ਦੱਸਣ ਅਨੁਸਾਰ ਘਰ ਦੇ ਮੁੱਖ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਘਰ ਵਿੱਚ ਭੰਨਤੋੜ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਮਰਨ ਵਾਲੀ ਔਰਤ ਦੀ ਪਛਾਣ ਸ਼ਾਂਤੀ ਦੇਵੀ ਵਜੋਂ ਹੋਈ ਹੈ। ਔਰਤ ਦੇ ਗੁਆਂਢੀ ਨੇ ਉਸ ਦੇ ਘਰ ਦਾ ਦਰਵਾਜ਼ਾ ਖੁੱਲ੍ਹਾ ਦੇਖਿਆ।

ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜਦੋਂ ਸ਼ਾਂਤੀ ਦੇਵੀ ਨੇ ਗੁਆਂਢੀ ਔਰਤ ਨੂੰ ਕੋਈ ਜਵਾਬ ਨਹੀਂ ਦਿੱਤਾ ਤਾਂ ਉਸ ਨੇ ਐਤਵਾਰ ਰਾਤ ਕਰੀਬ 9 ਵਜੇ ਪੁਲਿਸ ਨੂੰ ਸੂਚਨਾ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੇ ਸ਼ਾਂਤੀ ਦੇਵੀ ਨੂੰ ਆਪਣੇ ਬੈੱਡ 'ਤੇ ਮ੍ਰਿਤਕ ਪਾਇਆ, ਹਾਲਾਂਕਿ ਉਸ ਦੇ ਸਰੀਰ 'ਤੇ ਸੱਟ ਦੇ ਕੋਈ ਨਿਸ਼ਾਨ ਨਹੀਂ ਸਨ।

ਅਧਿਕਾਰੀ ਮੁਤਾਬਕ ਪੁਲਿਸ ਨੂੰ ਸ਼ੱਕ ਹੈ ਕਿ ਔਰਤ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ।

ਪੁਲਿਸ ਨੇ ਦੱਸਿਆ ਕਿ ਫਿਲਹਾਲ ਕ੍ਰਾਈਮ ਅਤੇ ਫੋਰੈਂਸਿਕ ਟੀਮ ਘਟਨਾ ਵਾਲੀ ਥਾਂ ਦੀ ਜਾਂਚ ਕਰ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਜੀ.ਟੀ.ਬੀ. ਹਸਪਤਾਲ ਭੇਜ ਦਿੱਤਾ ਹੈ, ਜਿੱਥੇ ਸੋਮਵਾਰ ਨੂੰ ਇਸ ਦਾ ਪੋਸਟਮਾਰਟਮ ਕੀਤਾ ਜਾਵੇਗਾ।

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਤਿੰਨ ਬੇਟੇ ਹਨ ਜੋ ਦਿੱਲੀ ਵਿੱਚ ਰਹਿੰਦੇ ਹਨ।

ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਭਾਰਤੀ ਦੰਡਾਵਲੀ ਦੀ ਧਾਰਾ 392 (ਡਕੈਤੀ) ਅਤੇ 302 (ਕਤਲ) ਦੇ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ, ਫਿਲਹਾਲ ਪੁਲਿਸ ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ ਜਾਂਚ ਕਰ ਰਹੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement