ਮਹਾਕੁੰਭ ਤੋਂ ਗੰਗਾ ਇਸ਼ਨਾਨ ਕਰਕੇ ਵਾਪਸ ਆ ਰਹੇ ਲੋਕਾਂ ਦਾ ਹੋਇਆ ਐਕਸੀਡੈਂਟ, ਤਿੰਨ ਦੀ ਮੌਤ
Published : Jan 30, 2025, 1:39 pm IST
Updated : Jan 30, 2025, 1:39 pm IST
SHARE ARTICLE
Jaunpur Uttar Pradesh Accident News in punjabi
Jaunpur Uttar Pradesh Accident News in punjabi

ਸਿਕੰਦਰਾਬਾਦ ਡਿਪੂ ਦੀ ਰੋਡਵੇਜ਼ ਬੱਸ ਨਾਲ ਕਾਰ ਦੀ ਸਿੱਧੀ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

ਜੌਨਪੁਰ: ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜੌਨਪੁਰ-ਰਾਏਬਰੇਲੀ ਹਾਈਵੇਅ 'ਤੇ ਇਕ ਕਾਰ ਅਤੇ ਰੋਡਵੇਜ਼ ਦੀ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਕ ਇਹ ਹਾਦਸਾ ਵੀਰਵਾਰ ਤੜਕੇ 4.30 ਵਜੇ ਮੁੰਗਰਾਬਾਦਸ਼ਾਹਪੁਰ ਥਾਣਾ ਖੇਤਰ ਦੀ ਸਥਾਰੀਆ ਪੁਲਿਸ ਚੌਕੀ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਾਰ 'ਚ ਸਵਾਰ ਲੋਕ ਮਹਾਕੁੰਭ ਤੋਂ ਗੰਗਾ ਇਸ਼ਨਾਨ ਕਰਕੇ ਵਾਪਸ ਪਰਤ ਰਹੇ ਸਨ ਕਿ ਸਿਕੰਦਰਾਬਾਦ ਡਿਪੂ ਦੀ ਰੋਡਵੇਜ਼ ਬੱਸ ਨਾਲ ਕਾਰ ਦੀ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਣ 'ਤੇ ਚੌਕੀ ਇੰਚਾਰਜ ਗੰਗਾ ਸਾਗਰ ਮਿਸ਼ਰਾ ਦੀ ਅਗਵਾਈ 'ਚ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਕੀਤੇ। ਇਸ ਹਾਦਸੇ ਵਿਚ ਕਾਰ ਚਾਲਕ ਸੰਜੇ ਸਿੰਘ (45), ਬਿੰਦੂ ਸਿੰਘ (40) ਅਤੇ ਵਿਮਲਾ ਦੇਵੀ (50) ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਮਹੇਸ਼ ਤਿਵਾੜੀ (52), ਵਿਦਿਆਵਤੀ ਸਿੰਘ (43) ਅਤੇ ਕਿਰਨ ਦੇਵੀ ਤਿਵਾੜੀ (47) ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਸਥਰੀਆ ਵਿਖੇ ਦਾਖ਼ਲ ਕਰਵਾਇਆ ਗਿਆ। ਹਾਲਾਂਕਿ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਤਿੰਨਾਂ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਲਈ ਰੈਫ਼ਰ ਕਰ ਦਿੱਤਾ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement