ਸਪਨਾ ਚੌਧਰੀ ਨੂੰ ਲੈ ਕੇ ਭਾਜਪਾ ਕਰ ਸਕਦੀ ਹੈ ਵੱਡਾ ਐਲਾਨ
Published : Mar 30, 2019, 10:03 am IST
Updated : Mar 30, 2019, 10:03 am IST
SHARE ARTICLE
sapna choudhary
sapna choudhary

ਹਰਿਆਣਵੀ ਡਾਂਸਰ ਸਪਨਾ ਚੌਧਰੀ ਹੁਣ ਦਿੱਲੀ ਵਿਚ ਪ੍ਰਚਾਰ ਕਰ ਸਕਦੀ ਹੈ

ਨਵੀਂ ਦਿੱਲੀ-  ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਝੂਠਾ ਦੱਸਣ ਦੇ ਬਾਅਦ ਮਸ਼ਹੂਰ ਹਰਿਆਣਵੀ ਡਾਂਸਰ ਸਪਨਾ ਚੌਧਰੀ ਹੁਣ ਦਿੱਲੀ ਵਿਚ ਪ੍ਰਚਾਰ ਕਰ ਸਕਦੀ ਹੈ। ਛੇਤੀ ਹੀ ਦਿੱਲੀ ਭਾਜਪਾ ਵੱਲੋਂ ਸਪਨਾ ਚੌਧਰੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਪ੍ਰਦੇਸ਼ ਭਾਜਪਾ ਦੇ ਸੂਤਰਾਂ ਮੁਤਾਬਕ ਸਪਨਾ ਚੌਧਰੀ ਦਿੱਲੀ ਦੇ ਬਾਹਰੀ ਅਤੇ ਪੇਂਡੂ ਖੇਤਰਾਂ ਵਿਚ ਭਾਜਪਾ ਲਈ ਪ੍ਰਚਾਰ ਕਰਨ ਆਵੇਗੀ। ਇਸ ਤੋਂ ਪਹਿਲਾਂ ਸਪਨਾ ਚੌਧਰੀ ਸੂਬਾ ਪ੍ਰਧਾਨ ਮਨੋਜ ਤਿਵਾੜੀ ਨਾਲ ਖੁਦ ਫੋਟੋ ਟਵੀਟ ਕਰ ਚੁੱਕੀ ਹੈ।

ਮੰਨਿਆ ਜਾ ਰਿਹਾ ਹੈ ਕਿ ਸਪਨਾ ਚੌਧਰੀ ਹਰਿਆਣਾ ਵਿਚ ਭਾਜਪਾ ਲਈ ਪ੍ਰਚਾਰ ਕਰ ਸਕਦੀ ਹੈ। ਕਈ ਭੋਜਪੁਰੀ ਅਭਿਨੇਤਾਵਾਂ ਨੂੰ ਬੁਲਾਇਆ ਜਾ ਸਕਦਾ ਹੈ। ਦਿੱਲੀ ਵਿਚ ਉਤਰੀ–ਪੂਰਵੀ, ਪੱਛਮੀ ਅਤੇ ਉਤਰੀ ਪੱਛਮੀ ਦਿੱਲੀ ਦੀ ਸੀਟ ਉਤੇ ਪੂਰਵਾਂਚਲੀ ਵੋਟਰ ਖਾਸਾ ਪ੍ਰਭਾਵ ਰੱਖਦੇ ਹਨ। ਅਜਿਹੇ ਵਿਚ ਪਾਰਟੀ ਇਨ੍ਹਾਂ ਵੋਟਰਾਂ ਨੂੰ ਲੁਭਾਉਣ ਵਿਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ। ਸੂਤਰਾਂ ਮੁਤਾਬਕ ਪਾਰਟੀ ਭੋਜਪੁਰੀ ਸਟਾਰ ਰਵਿਕਿਸ਼ਨ ਦੇ ਨਾਲ ਨਾਲ ਕਈ ਵੱਡੇ ਅਭਿਨੇਤਾਵਾਂ ਅਤੇ ਗਾਇਕਾਂ ਦੇ ਸੰਪਰਕ ਵਿਚ ਹਨ, ਜਿਨ੍ਹਾਂ ਨੂੰ ਦਿੱਲੀ ਵਿਚ ਪ੍ਰਚਾਰ ਲਈ ਬੁਲਾਇਆ ਜਾ ਸਕਦਾ ਹੈ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement