ਕਰਜ਼ੇ ਤੋਂ ਤੰਗ ਪਰਿਵਾਰ ਨੇ ਖਾਧਾ ਜ਼ਹਿਰ
Published : Mar 30, 2019, 4:00 pm IST
Updated : Mar 30, 2019, 5:05 pm IST
SHARE ARTICLE
Three children including mother committed suicide
Three children including mother committed suicide

ਬਖਸ਼ਿੰਦਰ ਕੌਰ ਨੇ ਘਰੇਲੂ ਤੰਗੀ ਕਾਰਨ ਆਪਣੇ ਬੱਚਿਆਂ ਸਮੇਤ ਜ਼ਹਿਰੀਲੀ ਦਵਾਈ ਖਾ ਲਈ।

ਹੁਸ਼ਿਆਰਪੁਰ: ਸ਼ੁੱਕਰਵਾਰ ਰਾਤ ਕਰੀਬ 10.30 ਵਜੇ ਪਿੰਡ ਮਾਣਕੋ ਵਿਖੇ ਇਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਮੇਤ ਜ਼ਹਿਰੀਲੀ ਦਵਾਈ ਖਾ ਕੇ ਆਤਮਹੱਤਿਆ ਕਰ ਲਈ। ਰਾਤ ਸਮੇਂ ਬਖਸ਼ਿੰਦਰ ਕੌਰ ਪਤਨੀ ਹਰਜੀਤ ਸਿੰਘ, ਵਾਸੀ ਮਾਣਕੋ, ਥਾਣਾ ਆਦਮਪੁਰ ਨੇ ਘਰੇਲੂ ਤੰਗੀ ਕਾਰਨ ਆਪਣੇ ਬੱਚਿਆਂ ਜਸਪ੍ਰੀਤ ਸਿੰਘ (18 ), ਬਲਪ੍ਰੀਤ ਸਿੰਘ (14) ਤੇ ਲੜਕੀ ਸਮੇਤ ਜ਼ਹਿਰੀਲੀ ਦਵਾਈ ਖਾ ਲਈ।

ਜਦੋਂ ਗੁਆਂਢੀਆਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਹਨਾਂ ਦੇ ਪਹੁੰਚਣ ਤਕ ਛੋਟੀ ਲੜਕੀ ਤੇ ਲੜਕੇ ਦੀ ਮੌਤ ਹੋ ਚੁੱਕੀ ਸੀ ਤੇ ਬਖਸ਼ਿੰਦਰ ਕੌਰ ਅਤੇ ਲੜਕਾ ਜਸਪ੍ਰੀਤ ਸਿੰਘ ਤੜਫ ਰਹੇ ਹਨ। ਉਹਨਾਂ ਨੂੰ ਤੁਰੰਤ ਆਦਮਪੁਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਦੋਵਾਂ ਦੀ ਮੌਤ ਹੋ ਗਈ। ਬਖਸ਼ਿੰਦਰ ਕੌਰ ਦਾ ਪਤੀ ਹਰਜੀਤ ਸਿੰਘ ਵਿਦੇਸ਼ 'ਚ ਰਹਿੰਦਾ ਹੈ।

ਇਸ ਸਬੰਧੀ ਥਾਣਾ ਆਦਮਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤੀਆਂ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਵਾਸੀਆਂ ਅਨੁਸਾਰ ਇਹ ਪਰਿਵਾਰ ਕਰਜ਼ੇ ਤੋਂ ਕਾਫੀ ਪਰੇਸ਼ਾਨ ਸੀ, ਜਿਸ ਕਾਰਨ ਔਰਤ ਨੇ ਬੱਚਿਆਂ ਨੂੰ ਜ਼ਹਿਰ ਦੇ ਦਿੱਤਾ ਤੇ ਆਪ ਵੀ ਆਤਮ ਹੱਤਿਆ ਕਰ ਲਈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਇਸ ਮਾਮਲੇ ਦਾ ਅਸਲ ਕਾਰਨ ਸਾਹਮਣੇ ਆਏਗਾ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement