VVPAT ਦੇ 50 ਫ਼ੀਸਦੀ ਮਿਲਾਨ ਨਾਲ ਚੋਣ ਨਤੀਜਿਆਂ ’ਚ ਹੋਵੇਗੀ ਦੇਰੀ : ਚੋਣ ਕਮਿਸ਼ਨ
Published : Mar 30, 2019, 12:37 pm IST
Updated : Mar 30, 2019, 12:37 pm IST
SHARE ARTICLE
Election Commission of India
Election Commission of India

ਵੀਵੀਪੈਟ ਦੇ 50 ਫ਼ੀਸਦੀ ਮਿਲਾਨ ਨਾਲ 5 ਦਿਨ ਦਾ ਲੱਗ ਸਕਦੈ ਵਾਧੂ ਸਮਾਂ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ 50 ਫ਼ੀਸਦੀ ਵੀਵੀਪੈਟ ਪਰਚੀਆਂ ਦੇ ਈ.ਵੀ.ਐਮ. ਨਾਲ ਮਿਲਾਨ ਦੀ ਮੰਗ ਵਾਲੀ ਪਟੀਸ਼ਨ ਦੇ ਜਵਾਬ ਵਿਚ ਸੁਪਰੀਮ ਕੋਰਟ ’ਚ ਕਿਹਾ ਕਿ ਇਸ ਨਾਲ ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿਚ ਦੇਰੀ ਹੋਵੇਗੀ। ਵਿਰੋਧੀ ਦਲਾਂ ਦੀ ਇਸ ਪਟੀਸ਼ਨ ਉਤੇ ਕਮਿਸ਼ਨ ਨੇ ਕਿਹਾ ਕਿ ਇਸ ਲਈ ਨਾ ਸਿਰਫ਼ ਵੱਡੀ ਗਿਣਤੀ ਵਿਚ ਸਮਰੱਥ ਸਟਾਫ਼ ਦੀ ਜ਼ਰੂਰਤ ਹੋਵੇਗੀ ਸਗੋਂ ਵੋਟਾਂ ਦੀ ਗਿਣਤੀ ਵਿਚ ਬਹੁਤ ਵੱਡੇ ਹਾਲ  ਦੀ ਵੀ ਜ਼ਰੂਰਤ ਹੋਵੇਗੀ, ਜਦੋਂ ਕਿ ਇਨ੍ਹਾਂ ਦੀ ਕੁਝ ਸੂਬਿਆਂ ਵਿਚ ਪਹਿਲਾਂ ਤੋਂ ਹੀ ਕਮੀ ਹੈ।

Election Commission of IndiaElection Commission of India

ਜੇਕਰ ਵਿਰੋਧੀ ਦਲਾਂ ਦੀ ਈ.ਵੀ.ਐਮ ਅਤੇ ਵੀਵੀਪੈਟ ਪਰਚੀਆਂ ਦਾ ਮਿਲਾਨ 50 ਫ਼ੀਸਦੀ ਤੱਕ ਵਧਾਉਣ ਦੀ ਮੰਗ ਮੰਨ ਲਈ ਗਈ ਤਾਂ ਚੋਣ ਨਤੀਜੇ 5 ਦਿਨ ਦੀ ਦੇਰੀ ਨਾਲ ਆ ਸਕਦੇ ਹਨ। ਮਤਲਬ 23 ਮਈ ਦੀ ਥਾਂ 28 ਮਈ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਵਿਰੋਧੀ ਦਲਾਂ ਦੇ ਨੇਤਾਵਾਂ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਉਨ੍ਹਾਂ ਨੇ ਮੰਗ ਕੀਤੀ ਸੀ ਕਿ ਇਕ ਚੋਣ ਖੇਤਰ ਵਿਚ ਘੱਟ ਤੋਂ ਘੱਟ 50 ਫ਼ੀਸਦੀ ਵੀਵੀਪੈਟ ਪਰਚੀਆਂ ਦਾ ਮਿਲਾਨ ਕੀਤਾ ਜਾਵੇ ਤਾਂ ਕਿ ਚੋਣ ਪ੍ਰਕਿਰਿਆ ਦੀ ਸ਼ੁੱਧਤਾ ਬਣੀ ਰਹੇ।

ਇਸ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨਾਲ ਵਿਚਾਰ ਕਰਨ ਲਈ ਕਿਹਾ ਸੀ। ਚੋਣ ਕਮਿਸ਼ਨ ਨੇ ਅਪਣੇ ਜਵਾਬ ਵਿਚ ਕਿਹਾ ਕਿ ਜੇਕਰ ਵੀਵੀਪੈਟ ਪਰਚੀਆਂ ਦਾ 50 ਫ਼ੀਸਦੀ ਮਿਲਾਨ ਕੀਤਾ ਜਾਂਦਾ ਹੈ ਤਾਂ ਇਨ੍ਹਾਂ ਦੀ ਗਿਣਤੀ ਕਰਨ ਵਿਚ ਕਾਫ਼ੀ ਸਮਾਂ ਲੱਗ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਵਿਚ ਘੱਟੋ-ਘੱਟ 5 ਦਿਨ ਦਾ ਵਾਧੂ ਸਮਾਂ ਲੱਗ ਸਕਦਾ ਹੈ। ਮਤਲਬ ਲੋਕ ਸਭਾ ਚੋਣਾਂ 2019 ਦੇ ਨਤੀਜਿਆਂ ਦਾ ਐਲਾਨ 23 ਮਈ ਦਾ ਥਾਂ 28 ਮਈ ਨੂੰ ਹੋ ਸਕੇਗਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement