’70 ਦੀ ਉਮਰ ਵਿਚ 130 ਕਰੋੜ ਲੋਕਾਂ ਦੀ ਜ਼ਿੰਮੇਵਾਰੀ’, ਮੰਤਰੀ ਨੇ ਮੋਦੀ ਨੂੰ ਦੱਸਿਆ ‘ਮਹਾਤਮਾ’
Published : Mar 30, 2020, 3:48 pm IST
Updated : Apr 9, 2020, 7:29 pm IST
SHARE ARTICLE
Photo
Photo

ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਮਹਾਮਾਰੀ ਦੇ ਸੰਕਟ ਨਾਲ ਜੂਝ ਰਿਹਾ ਹੈ। ਅਜਿਹੇ ਵਿਚ ਹਰ ਕਿਸੇ ਸੀ ਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਟਿਕੀ ਹੈ।

ਨਵੀਂ ਦਿੱਲੀ: ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਮਹਾਮਾਰੀ ਦੇ ਸੰਕਟ ਨਾਲ ਜੂਝ ਰਿਹਾ ਹੈ। ਅਜਿਹੇ ਵਿਚ ਹਰ ਕਿਸੇ ਸੀ ਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਟਿਕੀ ਹੈ। ਭਾਰਤ ਸਰਕਾਰ ਦੇ ਮੁਖੀ ਹੋਣ ਦੇ ਨਾਤੇ ਹਰ ਕਿਸੇ ਨੂੰ ਉਮੀਦ ਹੈ ਕਿ ਉਹ ਕੋਰੋਨਾ ਤੋਂ ਨਿਪਟਣ ਲਈ ਤਿਆਰੀਆਂ ਵਿਚ ਜੁਟੇ ਹੋਏ ਹਨ। ਇਸੇ ਦੌਰਾਨ ਕਰਨਾਟਕਾ ਸਰਕਾਰ ਵਿਚ ਮੰਤਰੀ ਡਾਕਟਰ ਸੁਧਾਕਰ ਕੇ ਨੇ ਪ੍ਰ੍ਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ‘ਮਹਾਤਮਾ’ ਨਾਲ ਕਰ ਦਿੱਤੀ ਹੈ।

ਕਰਨਾਟਕ ਸਰਕਾਰ ਵਿਚ ਮੈਡੀਕਲ ਸਿੱਖਿਆ ਵਿਭਾਗ ਦੇ ਮੰਤਰੀ ਨੇ ਸੋਮਵਾਰ ਨੂੰ ਟਵੀਟ ਕਰ ਕੇ ਲਿਖਿਆ ਕਿ 70 ਸਾਲ ਦੀ ਉਮਰ ਵਿਚ ਪੀਐਮ ਮੋਦੀ ‘ਤੇ 130 ਕਰੋੜ ਲੋਕਾਂ ਦੀ ਜ਼ਿੰਮੇਵਾਰੀ ਹੈ। ਸਾਨੂੰ ਮਾਣ ਹੈ ਕਿ ਉਹ ਸਾਡੇ ਪੀਐਮ ਹਨ, ਉਹਨਾ ਦੀ ਚੰਗੀ ਸਿਹਤ ਲਈ ਸਾਰੇ ਪ੍ਰਾਰਥਨਾ ਕਰ ਰਹੇ ਹਨ। ਉਹ ਸੱਚ ਵਿਚ ਹੀ ‘ਮਹਾਤਮਾ’ ਬਣ ਰਹੇ ਹਨ’।

ਜ਼ਿਕਰਯੋਗ ਹੈ ਕਿ ਦੇਸ਼ ਵਿਚ ਮਹਾਤਮਾ ਦੀ ਉਪਾਧੀ ਮਹਾਤਮਾ ਗਾਂਧੀ ਨੂੰ ਦਿੱਤੀ ਗਈ ਹੈ। ਸਮਾਜ ਲਈ ਉਹਨਾਂ ਨੇ ਜੋ ਸੇਵਾ ਕੀਤੀ ਅਤੇ ਭਾਰਤ ਨੂੰ ਅਜ਼ਾਦ ਕਰਾਉਣ ਵਿਚ ਜੋ ਯੋਗਦਾਨ ਦਿੱਤਾ, ਉਸ ਦੇ ਮੱਦੇਨਜ਼ਰ ਮੋਹਨਦਾਸ ਕਰਮਚੰਦ ਗਾਂਧੀ ਨੂੰ ਦੇਸ਼ ਮਹਾਤਮਾ ਗਾਂਧੀ ਕਹਿਣ ਲੱਗਿਆ ਸੀ। ਅਜਿਹਾ ਪਹਿਲੀ ਵਾਰ ਨਹੀਂ ਹੈ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਰਾਸ਼ਟਰਪਿਤਾ ਮਹਾਤਮਾ ਗਾਂਧੀ ਨਾਲ ਕੀਤੀ ਗਈ ਹੋਵੇ।

ਇਸ ਤੋਂ ਪਹਿਲਾਂ ਅਰਮੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਪ੍ਰੈੱਸ ਕਾਨਫਰੰਸ ਵਿਚ ਪੀਐਮ ਮੋਦੀ ਨੂੰ ਭਾਰਤ ਦਾ ‘ਫਾਦਰ ਆਫ ਨੇਸ਼ਨ’ ਕਿਹਾ ਸੀ। ਦੱਸ ਦਈਏ ਕਿ ਕੋਰੋਨਾ ਵਿਰੁੱਧ ਜੰਗ ਦੌਰਾਨ ਪ੍ਰਧਾਨ ਮੰਤਰੀ ਮੋਦੀ ਹਰ ਸਮੇਂ ਸਰਗਰਮ ਦਿਖ ਰਹੇ ਹਨ। ਹੁਣ ਤੱਕ ਉਹਨਾਂ ਨੇ ਕੋਰੋਨਾ ਮਹਾਮਾਰੀ ਦੌਰਾਨ ਦੋ ਵਾਰ ਦੇਸ਼ ਨੂੰ ਸੰਬੋਧਨ ਕੀਤਾ ਹੈ। ਇਸ ਦੇ ਨਾਲ ਹੀ ਇਸ ਬਿਮਾਰੀ ਦੇ ਪ੍ਰਭਾਵ ਨੂੰ ਰੋਕਣ ਲਈ ਉਹਨਾਂ ਨੇ 21 ਦਿਨਾਂ ਦਾ ਲੌਕਡਾਊਨ ਕੀਤਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement