WHO ਵਿਗਿਆਨਕਾਂ ਦੀ ਚੇਤਾਵਨੀ- ਨਹੀਂ ਸੰਭਲੇ ਤਾਂ ਭਾਰਤ ਦੇ ਪਿੰਡ ਹੋਣਗੇ ਕੋਰੋਨਾ ਦਾ ਗੜ੍ਹ
Published : Mar 30, 2020, 3:28 pm IST
Updated : Apr 9, 2020, 7:29 pm IST
SHARE ARTICLE
Photo
Photo

ਭਾਰਤ ਵਿਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 1190 ਲੋਕ ਬਿਮਾਰ ਹੋ ਚੁੱਕੇ ਹਨ, ਹੁਣ ਤੱਕ 32 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਭਾਰਤ ਵਿਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 1190 ਲੋਕ ਬਿਮਾਰ ਹੋ ਚੁੱਕੇ ਹਨ, ਹੁਣ ਤੱਕ 32 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਵਾਇਰਸ ਭਾਰਤ ਵਿਚ ਬੜੀ ਤੇਜ਼ੀ ਨਾਲ ਅਪਣੇ ਪੈਰ ਪਸਾਰ ਰਿਹਾ ਹੈ। ਇਸ ਦੌਰਾਨ ਭਾਰਤ ਦੀ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਉਹ ਲੋਕ ਹਨ ਜੋ ਇਕ ਥਾਂ ਤੋਂ ਦੂਜੀ ਥਾਂ ਤੱਕ ਜਾਣ ਲਈ ਮਜਬੂਰ ਹਨ। 

ਇਹ ਲੋਕ ਭਾਰਤ ਵਿਚ ਕੋਰੋਨਾ ਸੰਕਰਮਣ ਨੂੰ ਲੈ ਕੇ ਵੱਡਾ ਖਤਰਾ ਬਣ ਸਕਦੇ ਹਨ। ਜੇਕਰ ਇਹ ਵਾਇਰਸ ਭਾਰਤ ਦੇ ਪਿੰਡਾਂ ਤੱਕ ਪਹੁੰਚ ਗਿਆ ਤਾਂ ਪੂਰੇ ਦੇਸ਼ ਦੀ ਹਾਲਤ ਖ਼ਰਾਬ ਹੋ ਜਾਵੇਗੀ। ਇਹ ਦਾਅਵਾ ਵਿਸ਼ਤ ਸਿਹਤ ਸੰਗਠਨ ਦੀ ਵਿਗਿਆਨਕ ਡਾਕਟਰ ਸੋਮਿਆ ਸਵਾਮੀਨਾਥ ਨੇ ਕੀਤਾ ਹੈ।

ਇਸ ਤੋਂ ਪਹਿਲਾਂ ਉਹ ਇੰਡੀਅਨ ਕਾਂਊਸਿਲ ਆਫ ਮੈਡੀਕਲ ਰਿਸਰਚ ਦੀ ਮੁਖੀ ਵੀ ਰਹਿ ਚੁੱਕੀ ਹੈ। ਡਾਕਟਰ ਸੋਮਿਆ ਨੇ ਦੱਸਿਆ ਕਿ ਭਾਰਤ ਸਾਹਮਣੇ ਇਸ ਸਮੇਂ ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਭਾਰਤ ਵਿਚ ਸਮਾਜਿਕ ਦੂਰੀ ਨਹੀਂ ਬਣ ਰਹੀ। ਇਕ ਹੀ ਘਰ ਵਿਚ ਕਈ ਲੋਕ ਰਹਿੰਦੇ ਹਨ ਅਤੇ ਇਕ ਹੀ ਬਾਥਰੂਮ ਦੀ ਵਰਤੋਂ ਕਰਦੇ ਹਨ। 

ਇਸ ਨਾਲ ਕਿਸੇ ਵੀ ਬਿਮਰੀ ਦਾ ਖਤਰਾ ਵਧ ਜਾਂਦਾ ਹੈ। ਇਸ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਲੋਕ ਸਾਫ-ਸਫਾਈ ‘ਤੇ ਧਿਆਨ ਦੇਣ। ਨਿੱਜੀ ਸਫਾਈ ਦੇ ਨਾਲ-ਨਾਲ ਸਮਾਜਿਕ ਦੂਰੀ ਦਾ ਧਿਆਨ ਰੱਖਣਾ ਵੀ ਬਹੁਤ ਜਰੂਰੀ ਹੈ। ਇਸ ਦੇ ਨਾਲ ਵਾਇਰਸ ਨੂੰ ਰੋਕਣ ਵਿਚ ਕਾਮਯਾਬੀ ਮਿਲ ਸਕਦੀ ਹੈ।  

ਡਾਕਟਰ ਸੋਮਿਆ ਨੇ ਚਿੰਤਾ ਜ਼ਾਹਿਰ ਕੀਤੀ ਹੈ ਕਿ ਜੋ ਲੋਕ ਪ੍ਰਵਾਸੀ ਮਜ਼ਦੂਰ ਹਨ। ਲੌਕਡਾਊਨ ਵਿਚ ਅਪਣੇ ਘਰਾਂ ਅਤੇ ਪਿੰਡਾਂ ਲਈ ਨਿਕਲ ਚੁੱਕੇ ਹਨ। ਇਸ ਨਾਲ ਵਾਇਰਸ ਫੈਲਣ ਦਾ ਖਤਰਾ ਹੋਰ ਵੀ ਜ਼ਿਆਦਾ ਵਧ ਜਾਂਦਾ ਹੈ। ਇਸ  ਨਾਲ ਕਾਫ਼ੀ ਮੁਸ਼ਕਿਲ ਪੈਦਾ ਹੋ ਸਕਦੀ ਹੈ।ਡਾਕਟਰ ਸੋਮਿਆ ਨੇ ਕਿਹਾ ਕਿ ਇਸ ਸਮੇਂ ਦੁਨੀਆ ਦਾ ਹਰ ਦੇਸ਼ ਕਿਸੇ ਨਾ ਕਿਸੇ ਸਮੱਸਿਆ ਨਾਲ ਜੂਝ ਰਿਹਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement