ਬਿਹਾਰ ਦੇ ਮੁੱਖ ਸਕੱਤਰ ਅਰੁਣ ਕੁਮਾਰ ਦੀ ਕੋਰੋਨਾ ਨਾਲ ਹੋਈ ਮੌਤ
Published : Apr 30, 2021, 3:54 pm IST
Updated : Apr 30, 2021, 3:54 pm IST
SHARE ARTICLE
arun kumar
arun kumar

ਪਿਛਲੇ 24 ਘੰਟਿਆਂ ਵਿੱਚ ਬਿਹਾਰ ਵਿੱਚ 13089 ਨਵੇਂ ਕੋਰੋਨਾ ਮਰੀਜ਼ ਮਿਲੇ ਹਨ।

ਪਟਨਾ: ਬਿਹਾਰ ਦੇ ਮੁੱਖ ਸਕੱਤਰ ਅਰੁਣ ਕੁਮਾਰ ਦੀ ਕੋਰੋਨਾ ਨਾਲ ਮੌਤ ਹੋ ਗਈ। ਸੂਤਰਾਂ ਅਨੁਸਾਰ ਮੁੱਖ ਸਕੱਤਰ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਕਾਰਨ ਹਸਪਤਾਲ ਵਿੱਚ ਦਾਖਲ ਸਨ। ਕੁਝ ਦੇਰ ਬਾਅਦ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਇਸ ਬਾਰੇ ਹਸਪਤਾਲ ਪ੍ਰਬੰਧਨ ਨੇ ਇਹ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੁੱਖ ਸਕੱਤਰ ਅਰੁਣ ਕੁਮਾਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

nitish kumarnitish kumar

ਦੱਸ ਦਈਏ ਕਿ ਸਿਹਤ ਵਿਭਾਗ ਦੇ ਵਧੀਕ ਸਕੱਤਰ ਰਵੀ ਸ਼ੰਕਰ ਸਿੰਘ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ। ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ। ਰਾਜਾਂ ਵਿਚ ਕੋਰੋਨਾ ਦੀ ਗਤੀ ਕਾਫ਼ੀ ਤੇਜ਼ ਹੈ।  ਪਿਛਲੇ 24 ਘੰਟਿਆਂ ਵਿੱਚ ਬਿਹਾਰ ਵਿੱਚ 13089 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। 1985 ਬੈਚ ਦੇ ਆਈਏਐਸ ਅਧਿਕਾਰੀ ਅਰੁਣ ਕੁਮਾਰ ਸਿੰਘ ਪਿਛਲੇ ਮਹੀਨੇ ਬਿਹਾਰ ਦੇ ਮੁੱਖ ਸਕੱਤਰ ਬਣੇ ਸਨ। ਦੀਪਕ ਕੁਮਾਰ ਦੀ ਥਾਂ ਅਰੁਣ ਕੁਮਾਰ ਸਿੰਘ ਮੁੱਖ ਸਕੱਤਰ ਬਣੇ। ਦੀਪਕ ਕੁਮਾਰ ਨੂੰ ਪ੍ਰਮੁੱਖ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

coronacorona

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement