ਪੁਲਿਸ ਮੁਲਾਜ਼ਮ ਨੇ ਕੁੱਟ-ਕੁੱਟ ਮਾਰਿਆ ਰੇਹੜੀ ਚਾਲਕ, ਗੁੱਸੇ 'ਚ ਆਏ ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ

By : GAGANDEEP

Published : Apr 30, 2023, 12:40 pm IST
Updated : Apr 30, 2023, 12:40 pm IST
SHARE ARTICLE
photo
photo

ਪਰਿਵਾਰਕ ਮੈਂਬਰਾਂ ਨੇ ਮੁਲਜ਼ਮ ਪੁਲਿਸ ਅਧਿਕਾਰੀ ਦੀ ਗ੍ਰਿਫਤਾਰੀ ਦੀ ਕੀਤੀ ਮੰਗ

 

ਫਰੀਦਾਬਾਦ: ਹਰਿਆਣਾ ਦੇ ਫਰੀਦਾਬਾਦ ਦੇ ਬੱਲਬਗੜ੍ਹ ਇਲਾਕੇ ਵਿਚ ਨੈਸ਼ਨਲ ਹਾਈਵੇ ਨੰਬਰ 19 'ਤੇ ਕੇਲੇ ਵੇਚਣ ਵਾਲੇ ਵਿਅਕਤੀ ਦੀ ਪੁਲਿਸ ਮੁਲਾਜ਼ਮ ਨੇ ਕੁੱਟਮਾਰ ਕੀਤੀ। ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ  

ਗੁੱਸੇ ਵਿੱਚ ਆਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਚੌਕੀ ਦਾ ਘਿਰਾਓ ਕੀਤਾ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਸ਼ੁੱਕਰਵਾਰ ਰਾਤ ਤੋਂ ਲੈ ਕੇ ਪਰਿਵਾਰਕ ਮੈਂਬਰ  ਪੁਲਿਸ ਅਧਿਕਾਰੀਆਂ ਤੋਂ ਮੁਲਜ਼ਮ ਪੁਲਿਸ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਹਨ ਪਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਜਾਂਚ ਦਾ ਵਿਸ਼ਾ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ, ਪੁਲਿਸ ਕਰੇਗੀ |

ਇਹ ਵੀ ਪੜ੍ਹੋ : ਅੱਗੇ ਜਾ ਰਹੇ ਵਾਹਨ ਨੂੰ ਬਚਾਉਂਦੇ ਹੋਏ ਬੱਸ ਨੇ ਗੁਆਇਆ ਕੰਟਰੋਲ, ਵੇਟਿੰਗ ਰੂਮ 'ਚ ਜਾ ਵੜੀ ਬੱਸ

ਮ੍ਰਿਤਕ ਦੇ ਪੁੱਤਰ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਨੇ ਰੋਜ਼ਾਨਾ ਵਾਂਗ ਹਾਈਵੇਅ ’ਤੇ ਕੇਲਿਆਂ ਦੀ ਰੇਹੜੀ ਲਗਾਈ ਸੀ ਤਾਂ ਰਾਮਗੋਪਾਲ ਨਾਂ ਦਾ ਪੁਲਿਸ ਮੁਲਾਜ਼ਮ ਉਸ ਦੇ ਪਿਤਾ ਨੂੰ ਫੜ ਕੇ ਚੌਕੀ ਲੈ ਗਿਆ। ਪੁਲਿਸ ਨੇ ਉਸਦੇ ਪਿਤਾ ਨੂੰ 3 ਘੰਟੇ ਤੱਕ ਉੱਥੇ ਰੱਖਿਆ। ਜਦੋਂ ਉਸ ਦਾ ਪਿਤਾ ਚੌਕੀ ਤੋਂ ਬਾਹਰ ਆਇਆ ਤਾਂ ਉਹ ਤੁਰਨ ਦੀ ਹਾਲਤ ਵਿਚ ਨਹੀਂ ਸੀ।

ਪੁਲਿਸ ਨੇ ਉਸਦੇ ਪਿਤਾ ਦੀ ਬਹੁਤ ਕੁੱਟਮਾਰ ਕੀਤੀ। ਬੇਟੇ ਦਾ ਇਲਜ਼ਾਮ ਹੈ ਕਿ ਜਦੋਂ ਉਹ ਆਪਣੇ ਪਿਤਾ ਨੂੰ ਹਸਪਤਾਲ ਲੈ ਕੇ ਜਾਣ ਲੱਗਾ ਤਾਂ ਪੁਲਿਸ ਵਾਲਿਆਂ ਨੇ ਉਸਦੇ ਭਰਾ ਦੀ ਵੀ ਕੁੱਟਮਾਰ ਕੀਤੀ। ਮ੍ਰਿਤਕ ਦਾ ਪੁੱਤਰ ਇਸ ਮਾਮਲੇ ਵਿੱਚ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ। 


 

Location: India, Haryana, Faridabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement