ਇੱਕ ਹੋਰ ਬੀਜੇਪੀ ਵਿਧਾਇਕ 'ਤੇ ਬਲਾਤਕਾਰ ਦਾ ਦੋਸ਼, ਪੀੜਿਤਾ ਨੇ ਦਿੱਤੀ ਖ਼ੁਦਕੁਸ਼ੀ ਦੀ ਧਮਕੀ
Published : May 30, 2018, 1:55 pm IST
Updated : May 30, 2018, 1:55 pm IST
SHARE ARTICLE
Rape Accused BJP MLA, Victim threaten to Suicide
Rape Accused BJP MLA, Victim threaten to Suicide

ਉਂਨਾਵ ਦੇ ਬਾਂਗਰਮਊ ਦੇ ਬੀਜੇਪੀ ਵਿਧਾਇਕ ਕੁਲਦੀਪ ਸੇਂਗਰ ਤੋਂ ਬਾਅਦ ਹੁਣ ਇੱਕ ਹੋਰ ਬੀਜੇਪੀ ਵਿਧਾਇਕ 'ਤੇ ਬਲਾਤਕਾਰ ਦਾ ਦੋਸ਼ ਲੱਗਿਆ ਹੈ।

ਲਖਨਊ, ਉਂਨਾਵ ਦੇ ਬਾਂਗਰਮਊ ਦੇ ਬੀਜੇਪੀ ਵਿਧਾਇਕ ਕੁਲਦੀਪ ਸੇਂਗਰ ਤੋਂ ਬਾਅਦ ਹੁਣ ਇੱਕ ਹੋਰ ਬੀਜੇਪੀ ਵਿਧਾਇਕ 'ਤੇ ਬਲਾਤਕਾਰ ਦਾ ਦੋਸ਼ ਲੱਗਿਆ ਹੈ। ਬਦਾਯੂੰ ਤੋਂ ਵਿਧਾਇਕ ਤੇਜ ਸਾਗਰ ਉੱਤੇ 22 ਸਾਲਾ ਲੜਕੀ ਨਾਲ ਬਲਾਤਕਾਰ ਦਾ ਦੋਸ਼ ਲਗਾਇਆ ਹੈ। ਲੜਕੀ ਦੇ ਮੁਤਾਬਕ, 2012 - 2014 ਦੇ ਸਮੇਂ ਜਦੋਂ ਉਹ ਨਬਾਲਗ਼ ਸੀ, ਉਸ ਸਮੇਂ ਵਿਧਾਇਕ ਨੇ ਵਿਆਹ ਦਾ ਝਾਂਸਾ ਦੇ ਕੇ 2 ਸਾਲ ਤੱਕ ਉਸਦਾ ਯੌਨ ਸ਼ੋਸ਼ਣ ਕੀਤਾ।

Rape Victim Rape Victimਦੱਸਿਆ ਜਾ ਰਿਹਾ ਹੈ ਕਿ ਪੀੜਿਤਾ ਦੀ ਮਾਂ ਦੋਸ਼ੀ ਵਿਧਾਇਕ ਦੇ ਬਰੇਲੀ ਵਾਲੇ ਘਰ ਵਿਚ ਕੰਮ ਕਰਦੀ ਸੀ, ਪੀੜਿਤਾ ਵੀ ਮਾਂ ਦੇ ਨਾਲ ਵਿਧਾਇਕ ਦੇ ਘਰ ਆਉਂਦੀ-ਜਾਂਦੀ ਸੀ। ਖਾਸ ਗੱਲ ਇਹ ਹੈ ਕਿ ਪੀੜਿਤਾ ਨੇ ਇਹ ਦੋਸ਼ ਉਦੋਂ ਲਗਾਏ ਹਨ ਜਦੋਂ ਅਗਲੇ ਮਹੀਨੇ 17 ਤਾਰੀਖ਼ ਨੂੰ ਵਿਧਾਇਕ ਦਾ ਵਿਆਹ ਹੈ। ਵਿਧਾਇਕ ਦੇ ਕ਼ਰੀਬੀ ਸੂਤਰਾਂ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਪੁਲਿਸ ਨੇ ਲੜਕੀ ਦੀ ਸ਼ਿਕਾਇਤ ਉੱਤੇ ਮਾਮਲਾ ਦਰਜ ਕਰ ਲਿਆ ਹੈ।

Sexual AssaultSexual Assaultਉਥੇ ਹੀ, ਬਦਾਯੂੰ ਤੋਂ ਬੀਜੇਪੀ ਵਿਧਾਇਕ ਉੱਤੇ ਬਲਾਤਕਾਰ ਦਾ ਦੋਸ਼ ਲਗਾਉਣ ਵਾਲੀ ਪੀੜਿਤਾ ਨੇ ਕਿਹਾ ਹੈ ਕਿ ਜੇਕਰ ਮੈਨੂੰ ਇਨਸਾਫ਼ ਨਾ ਮਿਲਿਆ ਤਾਂ ਮੈਂ ਖ਼ੁਦਕੁਸ਼ੀ ਕਰ ਲਵਾਂਗੀ ਨਾਲ ਹੀ ਉਸਨੇ ਦੱਸਿਆ ਕਿ ਮੈਨੂੰ ਲਗਾਤਾਰ ਧਮਕੀਆਂ ਮਿਲ ਰਹੀ ਹਨ। ਲੜਕੀ ਦਾ ਕਹਿਣਾ ਹੈ ਕਿ ਮੈਨੂੰ ਸਮਾਜ ਵਿਚ ਵੀ ਹਾਸੇ ਦਾ ਵਿਸ਼ਾ ਬਣਾਇਆ ਜਾ ਰਿਹਾ ਹੈ। ਦਸ ਦਈਏ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।  

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement