ਇਕ ਮਹੀਨੇ ਲਈ ਟੀਵੀ ਬਹਿਸ ਵਿਚ ਨਹੀਂ ਜਾਣਗੇ ਕਾਂਗਰਸ ਦੇ ਬੁਲਾਰੇ
Published : May 30, 2019, 10:14 am IST
Updated : May 30, 2019, 10:30 am IST
SHARE ARTICLE
Rahul Gandhi and Sonia Gandhi
Rahul Gandhi and Sonia Gandhi

ਕਾਂਗਰਸ ਪਾਰਟੀ ਨੇ ਇਕ ਮਹੀਨੇ ਲਈ ਅਪਣੇ ਬੁਲਾਰਿਆਂ ਨੂੰ ਟੀਵੀ ਡਿਬੇਟ ਵਿਚ ਨਾ ਭੇਜਣ ਦਾ ਫੈਸਲਾ ਕੀਤਾ ਹੈ।

ਨਵੀਂ ਦਿੱਲੀ: ਕਾਂਗਰਸ ਪਾਰਟੀ ਨੇ ਇਕ ਮਹੀਨੇ ਲਈ ਅਪਣੇ ਬੁਲਾਰਿਆਂ ਨੂੰ ਟੀਵੀ ਡਿਬੇਟ ਵਿਚ ਨਾ ਭੇਜਣ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ ਕਾਂਗਰਸ ਨੇ ਟੀਵੀ ਚੈਨਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਸ਼ੋਅ ‘ਤੇ ਕਿਸੇ ਵੀ ਪਾਰਟੀ ਪ੍ਰਤੀਨਿਧ ਨੂੰ ਸ਼ਾਮਿਲ  ਨਾ ਕਰੇ। ਕਾਂਗਰਸ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

 


 

ਸੁਰਜੇਵਾਲਾ ਨੇ ਟਵੀਟ ਕੀਤਾ ਹੈ ਕਿ ਕਾਂਗਰਸ ਨੇ ਇਕ ਮਹੀਨੇ ਲਈ ਪਾਰਟੀ ਦੇ ਬੁਲਾਰਿਆਂ ਨੂੰ ਟੀਵੀ ਡਿਬੇਟ ਵਿਚ ਨਾ ਭੇਜਣ ਦਾ ਫੈਸਲਾ ਕੀਤਾ ਹੈ।  ਉਹਨਾਂ ਕਿਹਾ ਕਿ ਸਾਰੇ ਮੀਡੀਆ ਚੈਨਲਾਂ ਅਤੇ ਸੰਪਾਦਕਾਂ ਨੂੰ ਅਪੀਲ ਹੈ ਕਿ ਉਹ ਅਪਣੇ ਸ਼ੋਅ ਵਿਚ ਕਾਂਗਰਸ ਦੇ ਕਿਸੇ ਵੀ ਪ੍ਰਤੀਨਿਧ ਨੂੰ ਸ਼ਾਮਿਲ ਨਾ ਕਰਨ।  ਉਥੇ ਹੀ ਦੂਜੇ ਪਾਸੇ ਲੋਕ ਸਭਾ ਚੋਣਾਂ ਵਿਚ ਮਿਲੀ ਹਾਰ ਦੇ ਕਾਰਨ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ‘ਤੇ ਅੜੇ ਰਾਹੁਲ ਗਾਂਧੀ ਨੂੰ ਮਨਾਉਣ ਲਈ ਦਿੱਲੀ ਅਤੇ ਰਾਜਸਥਾਨ ਸਮੇਤ ਕਾਂਗਰਸ ਦੀਆਂ ਕਈ ਪ੍ਰਦੇਸ਼ ਇਕਾਈਆਂ ਨੇ ਉਹਨਾਂ ਨੂੰ ਅਪਣੇ ਫੈਸਲੇ ‘ਤੇ ਦੁਬਾਰਾ ਵਿਚਾਰ ਕਰਨ ਬਾਰੇ ਕਿਹਾ ਹੈ।

Rahul GandhiRahul Gandhi

ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਦੇ ਰੁੱਖ ਵਿਚ ਕੋਈ ਬਦਲਾਅ ਨਹੀਂ ਆਇਆ ਹੈ। ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਸ਼ੀਲਾ ਦਿਕਸ਼ਿਤ ਅਤੇ ਪਾਰਟੀ ਦੇ ਕਈ ਆਗੂਆਂ ਅਕੇ ਕਰਮਚਾਰੀਆਂ ਨੇ ਉਹਨਾਂ ਨੂੰ ਅਪਣਾ ਫੈਸਲਾ ਬਦਲ ਕੇ ਪਾਰਟੀ ਦੀ ਅਗਵਾਈ ਜਾਰੀ ਰੱਖਣ ਲਈ ਕਿਹਾ ਹੈ। ਦੱਸ ਦਈਏ ਕਿ ਲੋਕ ਸਭਾ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਦੀ ਹਾਰ ਦੀ ਜਿੰਮੇਵਾਰੀ ਲੈਂਦੇ ਹੋਏ ਪਾਰਟੀ ਕੋਲ ਅਪਣਾ ਅਸਤੀਫਾ ਪੇਸ਼ ਕੀਤਾ ਸੀ। ਇਸ ਤੋਂ ਬਾਅਦ ਕਾਂਗਰਸ ਪਾਰਟੀ ਦੀ ਕੋਰ ਕਮੇਟੀ ਨੇ ਉਹਨਾਂ ਦਾ ਅਸਤੀਫਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement