ਦਿੱਲੀ-ਐਨ.ਸੀ.ਆਰ. ਸਮੇਤ ਪੰਜਾਬ ਤੇ ਹਰਿਆਣਾ 'ਚ ਲੱਗੇ ਭੂਚਾਲ ਦੇ ਝਟਕੇ
Published : May 30, 2020, 6:02 am IST
Updated : May 30, 2020, 6:03 am IST
SHARE ARTICLE
File Photo
File Photo

ਕੋਰੋਨਾ ਸੰਕਟ ਦੌਰਾਨ ਅੱਜ ਇਕ ਵਾਰ ਫਿਰ ਦਿੱਲੀ-ਐਨ.ਸੀ.ਆਰ. ਵਿਚ ਭੂਚਾਲ  ਦੇ ਝਟਕੇ ਲੱਗੇ।

ਨਵੀਂ ਦਿੱਲੀ, 29 ਮਈ: ਕੋਰੋਨਾ ਸੰਕਟ ਦੌਰਾਨ ਅੱਜ ਇਕ ਵਾਰ ਫਿਰ ਦਿੱਲੀ-ਐਨ.ਸੀ.ਆਰ. ਵਿਚ ਭੂਚਾਲ  ਦੇ ਝਟਕੇ ਲੱਗੇ। ਦਿੱਲੀ ਵਿਚ ਪਿਛਲੇ 1 ਮਹੀਨੇ ਵਿਚ ਇਹ ਤੀਜੀ ਵਾਰ ਹੈ ਜਦੋਂ ਰਾਜਧਾਨੀ ਵਿਚ ਭੂਚਾਲ ਦੇ ਝਟਕੇ ਲੱਗੇ ਹਨ। ਦਿੱਲੀ ਨਾਲ ਲਗਦੇ ਗਾਜ਼ੀਆਬਾਦ ਅਤੇ ਨੋਇਡਾ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.2 ਦੱਸੀ ਜਾ ਰਹੀ ਹੈ। ਖ਼ਬਰਾਂ ਮੁਤਾਬਕ, ਹਰਿਆਣਾ ਦੇ ਰੋਹਤਕ ਵਿਚ ਭੁਚਾਲ ਦਾ ਕੇਂਦਰ ਸੀ।
ਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਵਿਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਕਰੀਬ ਰਾਤ 9 ਵੱਜ ਕੇ 10 ਮਿੰਟ 'ਤੇ ਆਇਆ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਸੰਕਟ ਨੂੰ ਲੈ ਕੇ ਤਾਲਾਬੰਦੀ ਲਾਗੂ ਹੈ, ਅਜਿਹੇ ਵਿਚ ਲੋਕ ਘਰਾਂ ਵਿਚ ਰਹਿਣ ਨੂੰ ਮਜਬੂਰ ਹਨ। ਘਰਾਂ ਅੰਦਰ ਬੈਠੇ ਲੋਕਾਂ ਨੂੰ ਭੂਚਾਲ ਨੇ ਵਖਰੇ ਤੌਰ 'ਤੇ ਡਰਾ ਰਖਿਆ ਹੈ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement