ਆਂਧਰਾ ਪ੍ਰਦੇਸ਼ 'ਚ ਟਰੱਕ ਅਤੇ ਖੜ੍ਹੀ ਲਾਰੀ ਵਿਚਾਲੇ ਹੋਈ ਭਿਆਨਕ ਟੱਕਰ, 6 ਲੋਕਾਂ ਨੇ ਗਵਾਈ ਜਾਨ
Published : May 30, 2022, 11:09 am IST
Updated : May 30, 2022, 2:57 pm IST
SHARE ARTICLE
photo
photo

10 ਲੋਕ ਗੰਭੀਰ ਜ਼ਖਮੀ

 

ਅਮਰਾਵਤੀ: ਆਂਧਰਾ ਪ੍ਰਦੇਸ਼ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸੂਬੇ ਦੇ ਪਾਲਨਾਡੂ ਜ਼ਿਲੇ 'ਚ ਇਕ ਟਰੱਕ ਅਤੇ ਖੜ੍ਹੀ ਲਾਰੀ ਵਿਚਾਲੇ ਭਿਆਨਕ ਟੱਕਰ ਹੋ ਗਈ।

deathdeath

ਇਸ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦਸ ਹੋਰ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਨੇੜਲੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਗੁਰਜਲਾ ਦੇ ਡੀਐਸਪੀ ਜੈਰਾਮ ਅਨੁਸਾਰ ਜ਼ਖ਼ਮੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

Accident Accident

ਗੁਰਜਾਲਾ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀਐਸਪੀ) ਜੈਰਾਮ ਨੇ ਦੱਸਿਆ ਕਿ ਮਿਨੀਵੈਨ ਸ੍ਰੀਸੈਲਮ ਤੋਂ ਆ ਰਹੀ ਸੀ। ਹਾਦਸੇ ਦੇ ਸਮੇਂ ਮਿਨੀਵੈਨ ਵਿੱਚ 39 ਯਾਤਰੀ ਸਵਾਰ ਸਨ। ਉਨ੍ਹਾਂ ਦੱਸਿਆ ਕਿ ਇਹ ਗੰਭੀਰ ਸੜਕ ਹਾਦਸਾ ਪਲਨਾਡੂ ਜ਼ਿਲ੍ਹੇ ਵਿੱਚ ਵਾਪਰਿਆ। ਇਨ੍ਹਾਂ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਹੋਰ 10 ਗੰਭੀਰ ਜ਼ਖ਼ਮੀ ਹੋ ਗਏ।

ਡੀਐਸਪੀ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪੁੱਜੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜ਼ਖਮੀਆਂ ਨੂੰ ਗੁਰਜਾਲਾ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement