Arvind Kejriwal ਨੇ ਸਰੰਡਰ ਕਰਨ ਦੀ ਸਮਾਂ ਸੀਮਾ ਤੋਂ 3 ਦਿਨ ਪਹਿਲਾਂ ਰਾਉਸ ਐਵੇਨਿਊ ਅਦਾਲਤ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
Published : May 30, 2024, 1:35 pm IST
Updated : May 30, 2024, 1:42 pm IST
SHARE ARTICLE
 Arvind Kejriwal
Arvind Kejriwal

ਅਦਾਲਤ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਅੱਜ ਦੁਪਹਿਰ 2 ਵਜੇ ਸੁਣਵਾਈ ਕਰੇਗੀ

Arvind Kejriwal : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸਰੰਡਰ ਕਰਨ ਦੀ ਸਮਾਂ ਸੀਮਾ ਤੋਂ ਸਿਰਫ਼ 3 ਦਿਨ ਪਹਿਲਾਂ ਰੌਜ਼ ਐਵੇਨਿਊ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਅੱਜ ਦੁਪਹਿਰ 2 ਵਜੇ ਸੁਣਵਾਈ ਕਰੇਗੀ। ਕੇਜਰੀਵਾਲ ਨੇ ਨਿਯਮਤ ਜ਼ਮਾਨਤ ਅਤੇ ਅੰਤਰਿਮ ਜ਼ਮਾਨਤ ਦੋਵਾਂ ਦੀ ਮੰਗ ਕੀਤੀ ਹੈ। 

ਉਨ੍ਹਾਂ ਨੇ ਮਨੀ ਲਾਂਡਰਿੰਗ ਮਾਮਲੇ 'ਚ ਅੰਤਰਿਮ ਜ਼ਮਾਨਤ ਮੰਗੀ ਹੈ ਅਤੇ ਕੇਜਰੀਵਾਲ ਨੇ ਵੀ ਮੈਡੀਕਲ ਆਧਾਰ 'ਤੇ 7 ਦਿਨਾਂ ਦੀ ਅੰਤਰਿਮ ਜ਼ਮਾਨਤ ਵੀ ਮੰਗੀ ਹੈ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਆਰੋਪੀ ਹਨ ਅਤੇ ਮਾਰਚ ਤੋਂ ਤਿਹਾੜ ਜੇਲ 'ਚ ਬੰਦ ਸਨ। ਹਾਲ ਹੀ 'ਚ ਉਨ੍ਹਾਂ ਨੂੰ ਲੋਕ ਸਭਾ ਚੋਣਾਂ 'ਚ ਪਾਰਟੀ ਲਈ ਪ੍ਰਚਾਰ ਕਰਨ ਲਈ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਸੀ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੁਪਰੀਮ ਕੋਰਟ ਦੀ ਵੈਕ੍ਸ਼ਨ ਬੈਂਚ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਮਿਆਦ 7 ਦਿਨ ਵਧਾਉਣ ਨਾਲ ਜੁੜੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

1 ਜੂਨ ਤੱਕ ਮਿਲੀ ਹੈ ਅੰਤਰਿਮ ਜ਼ਮਾਨਤ 

ਬੈਂਚ ਨੇ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੇ ਮਾਮਲੇ ਦੀ ਸੁਣਵਾਈ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਪਹਿਲਾਂ ਹੀ ਵੱਖਰੇ ਬੈਂਚ ਵੱਲੋਂ ਹੁਕਮਾਂ ਲਈ ਰਾਖਵਾਂ ਰੱਖਿਆ ਗਿਆ ਹੈ। ਹਾਲ ਹੀ ਵਿੱਚ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਚੱਲ ਰਹੀਆਂ ਆਮ ਚੋਣਾਂ ਲਈ ਪ੍ਰਚਾਰ ਕਰਨ ਲਈ 21 ਦਿਨਾਂ ਦੀ ਅੰਤ੍ਰਿਮ ਜ਼ਮਾਨਤ ਦਿੱਤੀ ਸੀ, ਜਿਸ ਦੀ ਸਮਾਂ ਸੀਮਾ 1 ਜੂਨ ਨੂੰ ਖਤਮ ਹੋ ਰਹੀ ਹੈ ਅਤੇ ਉਨ੍ਹਾਂ ਨੂੰ 2 ਜੂਨ ਤੱਕ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਈਡੀ ਨੇ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਈਡੀ ਨੇ ਇਸ ਮਾਮਲੇ 'ਚ ਪੁੱਛਗਿੱਛ ਲਈ ਉਨ੍ਹਾਂ ਨੂੰ 9 ਸੰਮਨ ਜਾਰੀ ਕੀਤੇ ਸਨ। ਹਾਲਾਂਕਿ ਕੇਜਰੀਵਾਲ ਕਿਸੇ ਵੀ ਸੰਮਨ 'ਤੇ ਪੇਸ਼ ਨਹੀਂ ਹੋਏ ਸਨ। 

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement