ਵਿਦੇਸ਼ ਜਾਣ ਵਾਲਿਆਂ ਨੂੰ ਕਰਨਾ ਹੋਵੇਗਾ ਇੰਤਜ਼ਾਰ, ਅੰਤਰਰਾਸ਼ਟਰੀ ਉਡਾਣਾਂ 31 ਜੁਲਾਈ ਤੱਕ ਰਹਿਣਗੀਆਂ ਬੰਦ
Published : Jun 30, 2021, 1:21 pm IST
Updated : Jun 30, 2021, 1:21 pm IST
SHARE ARTICLE
DGCA extends ban on international flights till July 31
DGCA extends ban on international flights till July 31

ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ ਨੇ ਭਾਰਤ ਵਿਚ ਅੰਤਰਰਾਸ਼ਟਰੀ ਵਪਾਰਕ ਉਡਾਣਾਂ ਦੀ ਆਵਾਜਾਈ ’ਤੇ ਪਾਬੰਦੀ 31 ਜੁਲਾਈ 2021 ਤੱਕ ਵਧਾ ਦਿੱਤੀ ਹੈ।

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (Directorate General of Civil Aviation) ਨੇ ਭਾਰਤ ਵਿਚ ਅੰਤਰਰਾਸ਼ਟਰੀ ਵਪਾਰਕ ਉਡਾਣਾਂ ਦੀ ਆਵਾਜਾਈ ’ਤੇ ਪਾਬੰਦੀ (DGCA extends ban on international flights) 31 ਜੁਲਾਈ 2021 ਤੱਕ ਵਧਾ ਦਿੱਤੀ ਹੈ। ਇਹ ਪਾਬੰਦੀ ਅੰਤਰਰਾਸ਼ਟਰੀ ਆਲ-ਕਾਰਗੋ ਓਪਰੇਸ਼ਨ ਅਤੇ ਖਾਸ ਤੌਰ 'ਤੇ ਹਵਾਬਾਜ਼ੀ ਰੈਗੂਲੇਟਰ ਵੱਲੋਂ ਮਨਜ਼ੂਰੀ ਵਾਲੀਆਂ ਉਡਾਣਾਂ 'ਤੇ ਲਾਗੂ ਨਹੀਂ ਹੋਵੇਗੀ।

 International Commercial Passenger FlightsDGCA extends ban on international flights till July 31

ਹੋਰ ਪੜ੍ਹੋ: ਆਕਸੀਜਨ ਦੀ ਕਮੀਂ ਕਾਰਨ ਹੋਈ ਮਾਂ ਦੀ ਮੌਤ, ਧੀ ਨੇ ਕੀਮਤੀ ਜਾਨ ਬਚਾਉਣ ਲਈ ਸ਼ੁਰੂ ਕੀਤਾ Oxygen Auto

ਚੋਣਵੇ ਦੇਸ਼ਾਂ ਨਾਲ ਦੁਵੱਲੇ ਏਅਰ ਬਬਲ ਸਮਝੌਤੇ (Air Bubble Agreement) ਤਹਿਤ ਚੱਲਣ ਵਾਲੀਆਂ ਉਡਾਣਾਂ ਜਾਰੀ ਰਹਿਣਗੀਆਂ। ਦੇਸ਼ ਭਰ ਵਿਚ 23 ਮਾਰਚ 2020 ਤੋਂ ਲਾਕਡਾਊਨ ਲਾਗੂ ਹੋਣ ਤੋਂ ਬਾਅਦ ਤੋਂ ਹੀ ਅੰਤਰਰਾਸ਼ਟਰੀ ਵਪਾਰਕ ਯਾਤਰੀ ਉਡਾਣਾਂ ਮੁਅੱਤਲ ਹਨ ਪਰ ਵੰਦੇ ਭਾਰਤ ਮਿਸ਼ਨ (Vande Bharat Mission) ਤਹਿਤ ਮਈ 2020 ਤੋਂ ਵਿਸ਼ੇਸ਼ ਅੰਤਰਰਾਸ਼ਟਰੀ ਉਡਾਣਾਂ ਚੱਲ ਰਹੀਆਂ ਹਨ।

 FlightFlight

ਹੋਰ ਪੜ੍ਹੋ: ਸੁਪਰੀਮ ਕੋਰਟ ਦਾ ਆਦੇਸ਼- ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ ਸਰਕਾਰ,  ਤੈਅ ਕੀਤੀ ਜਾਵੇ ਰਕਮ

ਵਿਦੇਸ਼ ਵਿਚ ਫਸੇ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਚਲਾਇਆ ਗਿਆ ਸੀ ਅਤੇ ਕਈ ਦੇਸ਼ਾਂ ਨਾਲ ਏਅਰ ਬਬਲ ਸਮਝੌਤਾ ਕੀਤਾ ਗਿਆ ਹੈ। ਇਸ ਦੇ ਤਹਿਤ ਸਾਊਦੀ ਅਰਬ, ਦੁਬਈ, ਮਾਰੀਸ਼ਸ, ਯੂਕ੍ਰੇਨ, ਸਵਿਟਜ਼ਰਲੈਂਡ ਅਤੇ ਹੋਰ ਦੇਸ਼ਾਂ ਵਿਚ ਉਹਨਾਂ ਦੀਆਂ ਸ਼ਰਤਾਂ ਤਹਿਤ ਯਾਤਰਾ ਕੀਤੀ ਜਾ ਸਕਦੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement