ਉਤਰਾਖੰਡ : ਗੰਗਾ ’ਚ ਵਹੇ ਹਰਿਆਣਾ ਖੇਤੀਬਾੜੀ ਵਿਭਾਗ ਦੇ ਸੰਯੁਕਤ ਨਿਰਦੇਸ਼ਕ, ਨਹਾਉਂਦੇ ਸਮੇਂ ਫਿਸਲਿਆ ਪੈਰ
Published : Jun 30, 2023, 12:01 pm IST
Updated : Jun 30, 2023, 12:01 pm IST
SHARE ARTICLE
photo
photo

ਬਚਾਅ ਟੀਮ ਨੇ ਉਸ ਦੀ ਭਾਲ ਸ਼ੁਰੂ ਕਰ ਦਿਤੀ ਪਰ ਹੁਣ ਤੱਕ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।

 

ਉੱਤਰਾਖੰਡ : ਹਰਿਆਣਾ ਦੇ ਖੇਤੀਬਾੜੀ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਉੱਤਰਾਖੰਡ ਦੇ ਦੇਵਪ੍ਰਯਾਗ ਵਿਚ ਨਹਾਉਂਦੇ ਸਮੇਂ ਗੰਗਾ ਦੇ ਵਹਾਅ ਵਿਚ ਰੁੜ੍ਹ ਗਏ। ਉਨ੍ਹਾਂ ਦੀ ਭਾਲ ਲਈ ਐਨ.ਡੀ.ਆਰ.ਐਫ. ਦੀਆਂ 22 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਦੇ ਨਾਲ-ਨਾਲ ਉੱਤਰਾਖੰਡ ਪੁਲਿਸ ਵੀ ਗੰਗਾ ਵਿਚ ਸਰਚ ਆਪਰੇਸ਼ਨ ਚਲਾ ਰਹੀ ਹੈ ਪਰ ਅਜੇ ਤੱਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।

ਹਰਿਆਣਾ ਖੇਤੀਬਾੜੀ ਵਿਭਾਗ ਵਿਚ ਸੇਵਾ ਨਿਭਾਅ ਰਹੇ ਅਤੇ ਚੰਡੀਗੜ੍ਹ ਦੇ ਰਹਿਣ ਵਾਲੇ ਗਜਰਾਜ ਡਾਂਡੀ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਉੱਤਰਾਖੰਡ ਘੁੰਮਣ ਗਏ ਹੋਏ ਸਨ।

ਰਿਸ਼ਤੇਦਾਰਾਂ ਮੁਤਾਬਕ ਗਜਰਾਜ ਦੇਵਪ੍ਰਯਾਗ ਦੇ ਸੰਗਮ ਬੀਚ 'ਤੇ ਨਹਾ ਰਿਹਾ ਸੀ। ਇਸ ਦੌਰਾਨ ਸੰਗਮ ਕੰਢੇ 'ਤੇ ਅਚਾਨਕ ਉਸ ਦਾ ਪੈਰ ਤਿਲਕ ਗਿਆ।  ਜਿਸ ਤੋਂ ਬਾਅਦ ਉਹ ਗੰਗਾ ਦੇ ਤੇਜ਼ ਵਹਾਅ 'ਚ ਵਹਿ ਗਏ। ਇਹ ਦੇਖ ਕੇ ਉਥੇ ਮੌਜੂਦ ਰਿਸ਼ਤੇਦਾਰਾਂ ਅਤੇ ਹੋਰ ਲੋਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿਤਾ ਪਰ ਉਹ ਉਨ੍ਹਾਂ ਨੂੰ ਪਾਣੀ 'ਚੋਂ ਬਾਹਰ ਨਹੀਂ ਕੱਢ ਸਕੇ।

ਇਸ ਤੋਂ ਬਾਅਦ ਬਚਾਅ ਟੀਮ ਨੇ ਉਸ ਦੀ ਭਾਲ ਸ਼ੁਰੂ ਕਰ ਦਿਤੀ ਪਰ ਹੁਣ ਤੱਕ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।

ਦੇਵਪ੍ਰਯਾਗ ਥਾਣੇ ਦੇ ਇੰਚਾਰਜ ਇੰਸਪੈਕਟਰ ਦੇਵਰਾਜ ਸ਼ਰਮਾ ਨੇ ਦਸਿਆ ਕਿ ਦੇਹਰਾਦੂਨ ਤੋਂ ਐਨ.ਡੀ.ਆਰ.ਐਫ. ਦੀ ਟੀਮ ਘਟਨਾ ਸਥਾਨ ਲਈ ਰਵਾਨਾ ਹੋ ਗਈ ਹੈ। ਇਸ ਤੋਂ ਪਹਿਲਾਂ ਦੇਰ ਸ਼ਾਮ ਹਰਿਆਣਾ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਦੀ ਤਰਫੋਂ ਉੱਤਰਾਖੰਡ ਦੇ ਡੀ.ਜੀ.ਪੀ. ਅਸ਼ੋਕ ਕੁਮਾਰ ਨਾਲ ਫੋਨ 'ਤੇ ਗੱਲ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement