ਜਾਸੂਸੀ ਮਾਮਲਾ:ਸੁਪਰੀਮ ਕੋਰਟ ਦੇ ਦਖ਼ਲ ਦੀ ਮੰਗ ਕਰਦਿਆਂ 500 ਲੋਕਾਂ, ਸਮੂਹਾਂ ਨੇ CJI ਨੂੰ ਲਿਖੀ ਚਿੱਠੀ
Published : Jul 30, 2021, 7:36 am IST
Updated : Jul 30, 2021, 8:38 am IST
SHARE ARTICLE
CJI NV Ramana
CJI NV Ramana

ਐਨ.ਵੀ ਰਮਣ ਨੂੰ 500 ਤੋਂ ਵੱਧ ਲੋਕਾਂ ਅਤੇ ਸਮੂਹਾਂ ਨੇ ਚਿੱਠੀ ਲਿਖ ਕੇ ਕਥਿਤ ਪੇਗਾਸਸ ਜਾਸੂਸੀ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਤੁਰਤ ਦਖ਼ਲ ਦਿਤੇ ਜਾਣ ਦੀ ਅਪੀਲ ਕੀਤੀ ਹੈ।

ਨਵੀਂ ਦਿੱਲੀ : ਭਾਰਤ ਦੇ ਚੀਫ਼ ਜਸਟਿਸ ਐਨ.ਵੀ ਰਮਣ ਨੂੰ 500 ਤੋਂ ਵੱਧ ਲੋਕਾਂ ਅਤੇ ਸਮੂਹਾਂ ਨੇ ਚਿੱਠੀ ਲਿਖ ਕੇ ਕਥਿਤ ਪੇਗਾਸਸ ਜਾਸੂਸੀ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਤੁਰਤ ਦਖ਼ਲ ਦਿਤੇ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਭਾਰਤ ’ਚ ਇਜ਼ਾਰਾਈਲੀ ਕੰਪਨੀ ਐਨਐਸਓ ਦੇ ਪੇਗਾਸਸ ਸਪਾਈਵੇਅਰ ਦੀ ਵਿਕਰੀ, ਵੰਡ ਅਤੇ ਵਰਤੋਂ ’ਤੇ ਰੋਕ ਲਗਾਉਣ ਦੀ ਵੀ ਮੰਗ ਕੀਤੀ ਹੈ।

Justice NV RamanaCJI NV Ramana

ਉਨ੍ਹਾਂ ਨੇ ਮੀਡੀਆ ’ਚ ਆਈਆਂ ਖ਼ਬਰਾਂ ’ਤੇ ਹੈਰਾਨਗੀ ਪ੍ਰਗਟ ਕੀਤੀ ਹੈ ਕਿ ਸਪਾਈਵੇਅਰ ਦਾ ਇਸਤੇਮਾਲ ਵਿਦਿਆਰਥੀਆਂ, ਵਿਦਵਾਨਾਂ, ਪੱਤਰਕਾਰਾਂ, ਮਨੁੱਖੀ ਅਧਿਕਾਰ ਅਧਿਕਾਰੀਆਂ, ਵਕੀਲਾਂ ਅਤੇ ਰੇਪ ਪੀੜਤਾਵਾਂ ਦੀ ਨਿਗਰਾਨੀ ਲਈ ਕੀਤਾ ਗਿਆ। ਇਸ ਤੋਂ ਇਲਾਵਾ, ਚਿੱਠੀ ’ਤੇ ਦਸਤਖ਼ਤ ਕਰਨ ਵਾਲਿਆਂ ਨੇ ਕੋਰਟ ਤੋਂ ਬਲਾਤਕਾਰ ਪੀੜਤਾਂ ਦੇ ਵੇਰਵਿਆਂ ਦੀ ਸੁਰੱਖਿਆ ਅਤੇ ਨਿੱਜਤਾ ਨੀਤੀ ਅਪਣਾਉਣ ਦੀ ਬੇਨਤੀ ਕੀਤੀ ਹੈ।

Supreme Court says Petition not to be filed just by reading newspaperSupreme Court 

ਹੋਰ ਪੜ੍ਹੋ:  ਸੰਪਾਦਕੀ: ਮੋਨਟੇਕ ਪੈਨਲ ਦੀਆਂ ਸਿਫ਼ਾਰਸ਼ਾਂ ਵਿਚ ਮੁੱਖ ਸਿਫ਼ਾਰਸ਼ ਹੈ ਖ਼ਰਚੇ ਵਿਚ ਸਰਫ਼ੇ ਦੀ!

ਚਿੱਠੀ ’ਚ ਅਦਾਲਤ ਦੀ ਇਕ ਅਧਿਕਾਰੀ ਦੇ ਕਥਿਤ ਜਾਸੂਸੀ ਮੁੱਦੇ ਦਾ ਵੀ ਹਵਾਲਾ ਦਿਤਾ ਗਿਆ ਹੈ, ਜਿਨ੍ਹਾਂ ਨੇ ਤਤਕਾਲੀਨ ਚੀਫ਼ ਜਸਟਿਸ ਰੰਜਨ ਗੋਗੋਈ ਦੇ ਵਿਰੁਧ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਚਿੱਠੀ ’ਚ ਅਰੁਣਾ ਰਾਏ, ਅੰਜਲਿ ਭਾਰਦਵਾਜ, ਹਰਸ਼ ਮੰਦਰ ਵਰਗੇ ਨਾਗਰਿਕ ਅਧਿਕਾਰ ਕਾਰਕੁਨ, ਵਰਿੰਦਾ ਗ੍ਰੋਵਰ, ਝੂਮਾ ਸੇਨਾ ਵਰਗੀਆਂ ਨਾਮੀ ਵਕੀਲਾਂ ਨੇ ਦਸਤਖ਼ਤ ਕੀਤੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement