Haryana News: ਹਰਿਆਣਾ ਦੇ ਸਾਬਕਾ ਮੰਤਰੀ ਸੰਦੀਪ ਸਿੰਘ ਵਿਰੁਧ ਦੋਸ਼ ਤੈਅ
Published : Jul 30, 2024, 7:53 am IST
Updated : Jul 30, 2024, 7:53 am IST
SHARE ARTICLE
Charges framed against former Haryana minister Sandeep Singh
Charges framed against former Haryana minister Sandeep Singh

Haryana News: ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਕੇਸ ਚੱਲ ਰਿਹਾ

 

Haryana News: ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸਿੰਘ ਵਿਰੁਧ ਮਹਿਲਾ ਕੋਚ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ 5 ਧਾਰਾਵਾਂ ਤਹਿਤ ਦੋਸ਼ ਤੈਅ ਕਰ ਦਿਤੇ ਗਏ ਹਨ। ਇਹਸ ਮਾਮਲੇ ਦੀ ਅਗਲੀ ਸੁਣਵਾਈ 17 ਅਗੱਸਤ ਨੂੰ ਹੋਵੇਗੀ। ਸੁਣਵਾਈ ਦੌਰਾਨ ਅਦਾਲਤ ਨੇ ਸਾਬਕਾ ਮੰਤਰੀ ਸੰਦੀਪ ਸਿੰਘ ਦੀ ਪੀੜਤਾ ਨਾਲ ਕਥਿਤ ਜਬਰ ਜਨਾਹ ਦੀ ਕੋਸ਼ਿਸ਼ ਦੇ ਮੱਦੇਨਜ਼ਰ ਦੋਸ਼ ਹਟਾਉਣ ਤੇ ਧਾਰਾ ਜੋੜਨ ਦੀ ਪਟੀਸ਼ਨ ਨੂੰ ਰੱਦ ਕਰ ਦਿਤਾ।

ਜੂਨੀਅਰ ਕੋਚ ਜਿਨਸੀ ਸ਼ੋਸ਼ਣ ਮਾਮਲੇ ਵਿਚ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਦੋਸ਼ ਆਇਦ ਕੀਤੇ ਗਏ ਹਨ। ਹੁਣ ਸੰਦੀਪ ਸਿੰਘ ਵਿਰੁਧ ਕੇਸ ਦਰਜ ਕੀਤਾ ਜਾਵੇਗਾ ਤੇ ਅਗਲੀ ਸੁਣਵਾਈ ਦੌਰਾਨ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣਗੇ। ਜੂਨੀਅਰ ਕੋਚ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸ਼ਾਮਲ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਕੇਸ ਚੱਲ ਰਿਹਾ ਹੈ।

ਮੁਲਜ਼ਮ ਸਾਬਕਾ ਮੰਤਰੀ ਸੰਦੀਪ ਸਿੰਘ ਵਿਰੁਧ ਸੋਮਵਾਰ ਨੂੰ ਅਦਾਲਤ ਵਿਚ ਦੋਸ਼ ਆਇਦ ਕੀਤੇ ਗਏ ਹਨ। ਸੰਦੀਪ ਸਿੰਘ ਵਿਰੁੱਧ ਦੋਸ਼ ਆਇਦ ਕਰਨ ਦੀ ਪ੍ਰਕਿਰਿਆ ਨੂੰ ਡੇਢ ਸਾਲ ਤੋਂ ਵੱਧ ਦਾ ਸਮਾਂ ਲੱਗ ਗਿਆ। ਹੁਣ ਇਸ ਮਾਮਲੇ ’ਚ ਸੰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement