Himachal Weather Update : ਹਿਮਾਚਲ ਵਿੱਚ ਅੱਜ ਵੀ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਵਿੱਚ ਲਈ ਅਲਰਟ ਜਾਰੀ
Published : Jul 30, 2025, 7:16 am IST
Updated : Jul 30, 2025, 7:16 am IST
SHARE ARTICLE
Himachal Weather Update News in punjabi
Himachal Weather Update News in punjabi

ਮੀਂਹ ਨਾਲ ਸੂਬੇ ਵਿੱਚ 357 ਤੋਂ ਵੱਧ ਸੜਕਾਂ ਤੇ 700 ਤੋਂ ਵੱਧ ਬਿਜਲੀ ਟ੍ਰਾਂਸਫ਼ਾਰਮਰ ਬੰਦ

Himachal Weather Update News in punjabi : ਪਿਛਲੇ 30 ਘੰਟਿਆਂ ਤੋਂ ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ ਨਾਲ ਰਾਜ ਵਿੱਚ ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਭਾਰੀ ਮੀਂਹ ਕਾਰਨ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹ ਆਉਣ ਦੀਆਂ ਘਟਨਾਵਾਂ ਵੇਖੀਆਂ ਗਈਆਂ ਹਨ। ਮੰਡੀ ਸ਼ਹਿਰ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ।

ਇਸ ਕਾਰਨ, ਸੂਬੇ ਵਿੱਚ 357 ਤੋਂ ਵੱਧ ਸੜਕਾਂ, 700 ਤੋਂ ਵੱਧ ਬਿਜਲੀ ਟ੍ਰਾਂਸਫਾਰਮਰ ਅਤੇ 179 ਤੋਂ ਵੱਧ ਪੀਣ ਵਾਲੇ ਪਾਣੀ ਦੀਆਂ ਯੋਜਨਾਵਾਂ ਠੱਪ ਹੋ ਗਈਆਂ ਹਨ। ਇਕੱਲੇ ਮੰਡੀ ਜ਼ਿਲ੍ਹੇ ਵਿੱਚ, 254 ਸੜਕਾਂ ਅਤੇ 540 ਬਿਜਲੀ ਟ੍ਰਾਂਸਫਾਰਮਰ ਖ਼ਰਾਬ ਹਨ।

ਮੌਸਮ ਵਿਭਾਗ ਨੇ ਅੱਜ ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਲਈ ਔਂਰੇਜ ਅਲਰਟ ਜਾਰੀ ਕੀਤਾ ਹੈ। ਭਾਰੀ ਮੀਂਹ ਤੋਂ ਬਾਅਦ ਹੜ੍ਹ, ਪਾਣੀ ਭਰਨ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੇਖੀਆਂ ਜਾ ਸਕਦੀਆਂ ਹਨ। ਇਸ ਦੇ ਮੱਦੇਨਜ਼ਰ, ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਮੌਸਮ ਵਿਗਿਆਨੀ ਸੰਦੀਪ ਸ਼ਰਮਾ ਨੇ ਕਿਹਾ ਕਿ ਪੱਛਮੀ ਗੜਬੜੀ ਅੱਜ ਸ਼ਾਮ ਤੱਕ ਸਰਗਰਮ ਰਹੇਗੀ। ਇਸ ਕਾਰਨ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉਨ੍ਹਾਂ ਕਿਹਾ, ਕੱਲ੍ਹ ਤੋਂ ਮਾਨਸੂਨ ਜ਼ਰੂਰ ਥੋੜ੍ਹਾ ਕਮਜ਼ੋਰ ਹੋ ਜਾਵੇਗਾ, ਪਰ ਅਗਲੇ 3 ਦਿਨਾਂ ਤੱਕ ਕਈ ਥਾਵਾਂ 'ਤੇ ਬਾਰਿਸ਼ ਜਾਰੀ ਰਹੇਗੀ।

"(For more news apart from “Himachal Weather Update News in punjabi , ” stay tuned to Rozana Spokesman.)

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement