Sky Lightning: ਝਾਰਖੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਨੌਜਵਾਨ ਫੁੱਟਬਾਲ ਖਿਡਾਰੀਆਂ ਦੀ ਮੌਤ, 10 ਜ਼ਖਮੀ
Published : Aug 30, 2024, 10:32 am IST
Updated : Aug 30, 2024, 10:32 am IST
SHARE ARTICLE
Two young football players died, 10 injured due to sky lightning in Jharkhand
Two young football players died, 10 injured due to sky lightning in Jharkhand

Sky Lightning: ਮ੍ਰਿਤਕਾਂ ਦੀ ਪਛਾਣ ਦੀਪਕ ਕੁਮਾਰ ਅਤੇ ਵਰਿੰਦਰ ਗੰਝੂ ਵਜੋਂ ਹੋਈ ਹੈ

 

Sky Lightning: ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ 'ਚ ਵੀਰਵਾਰ ਨੂੰ ਬਿਜਲੀ ਡਿੱਗਣ ਕਾਰਨ ਦੋ ਫੁੱਟਬਾਲ ਖਿਡਾਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ 'ਚ 10 ਲੋਕ ਜ਼ਖਮੀ ਹੋ ਗਏ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬਰੀਤੂ ਥਾਣਾ ਖੇਤਰ ਦੇ ਇਕ ਪਿੰਡ 'ਚ ਦੁਪਹਿਰ ਸਮੇਂ ਉਸ ਸਮੇਂ ਵਾਪਰੀ ਜਦੋਂ ਕੁਝ ਲੜਕੇ ਫੁੱਟਬਾਲ ਖੇਡ ਰਹੇ ਸਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਦੀਪਕ ਕੁਮਾਰ ਅਤੇ ਵਰਿੰਦਰ ਗੰਝੂ ਵਜੋਂ ਹੋਈ ਹੈ। ਜ਼ਖਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ 'ਚ ਭਰਤੀ ਕਰਵਾਇਆ ਗਿਆ ਹੈ।

ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਵੀ ਹਸਪਤਾਲ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਵੀਰਵਾਰ ਸ਼ਾਮ ਨੂੰ ਫਾਈਨਲ ਫੁੱਟਬਾਲ ਮੈਚ ਚੱਲ ਰਿਹਾ ਸੀ। ਮੈਚ ਖਤਮ ਹੋਣ ਤੋਂ ਥੋੜ੍ਹੀ ਦੇਰ ਬਾਅਦ ਅਚਾਨਕ ਦੋ ਥਾਵਾਂ 'ਤੇ ਬਿਜਲੀ ਡਿੱਗੀ। ਇਸ ਦੀ ਲਪੇਟ 'ਚ ਆਉਣ ਨਾਲ ਦੋ ਫੁੱਟਬਾਲ ਖਿਡਾਰੀਆਂ ਦੀ ਮੌਤ ਹੋ ਗਈ। ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਉਥੇ ਪਹੁੰਚ ਗਏ।

ਇਸ ਤੋਂ ਬਾਅਦ ਇਨ੍ਹਾਂ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਮੌਕੇ 'ਤੇ ਪਹੁੰਚ ਕੇ ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਇੱਥੇ ਡਾਕਟਰਾਂ ਨੇ ਦੋ ਜ਼ਖਮੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਸਾਰੇ ਜ਼ਖਮੀਆਂ ਦਾ ਇਲਾਜ ਜਾਰੀ ਹੈ। ਮਰਨ ਵਾਲਿਆਂ ਵਿੱਚ ਦੀਪਕ ਕੁਮਾਰ ਅਤੇ ਵਰਿੰਦਰ ਗੰਝੂ ਸ਼ਾਮਲ ਹਨ। ਦੋਵੇਂ ਮ੍ਰਿਤਕ ਇੱਕੋ ਪਿੰਡ ਦੇ ਰਹਿਣ ਵਾਲੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਹਸਪਤਾਲ 'ਚ ਜ਼ਖਮੀਆਂ 'ਚੋਂ ਕੁਝ ਦੀ ਹਾਲਤ ਫਿਲਹਾਲ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਡਾਕਟਰ ਅਮਰਨਾਥ ਨੇ ਦੱਸਿਆ ਕਿ ਅਸਮਾਨੀ ਬਿਜਲੀ ਡਿੱਗਣ ਕਾਰਨ ਜ਼ਖਮੀ ਹੋਏ 12 ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ। ਜਿਨ੍ਹਾਂ 'ਚੋਂ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਤਿੰਨ ਲੋਕਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਜਦਕਿ ਬਾਕੀ ਖ਼ਤਰੇ ਤੋਂ ਬਾਹਰ ਹਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement