Russian ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਸੰਬਰ 'ਚ ਆਉਣਗੇ ਭਾਰਤ

By : GAGANDEEP

Published : Aug 30, 2025, 8:15 am IST
Updated : Aug 30, 2025, 8:15 am IST
SHARE ARTICLE
Russian President Vladimir Putin to visit India in December
Russian President Vladimir Putin to visit India in December

ਯੂਕਰੇਨ-ਰੂਸ ਜੰਗ ਤੋਂ ਬਾਅਦ ਪੁਤਿਨ ਦਾ ਇਹ ਪਹਿਲਾ ਭਾਰਤ ਦੌਰਾ

 Vladimir Putin news :  ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਇਸ ਸਾਲ ਦਸੰਬਰ ’ਚ ਭਾਰਤ ਆਉਣਗੇ। ਰੂਸ ਦੇ ਰਾਸ਼ਟਰਪਤੀ ਦਫਤਰ ਕ੍ਰੇਮਲਿਨ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ। 2022 ’ਚ ਯੂਕਰੇਨ-ਰੂਸ ਦਰਮਿਆਨ ਸ਼ੁਰੂ ਹੋਏ ਜੰਗ ਤੋਂ ਬਾਅਦ ਪੁਤਿਨ ਦਾ ਇਹ ਪਹਿਲਾ ਭਾਰਤ ਦੌਰਾ ਹੋਵੇਗਾ। ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਭਾਰਤ ਅਤੇ ਰੂਸ ਆਪਣੇ ਆਪਸੀ ਸਬੰਧਾਂ ਨੂੰ ਮਜ਼ਬੂਤ ਬਣਾ ਰਹੇ ਹਨ। ਜਦਕਿ ਅਮਰੀਕਾ ਭਾਰਤ ’ਤੇ ਰੂਸ ਤੋਂ ਤੇਲ ਖਰੀਣ ਕਾਰਨ ਆਰਥਿਕ ਦਬਾਅ ਵਧਾ ਰਿਹਾ ਹੈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਤਿਨ ਸੋਮਵਾਰ ਨੂੰ ਚੀਨ ’ਚ ਹੋਣ ਵਾਲੀ ਐਸਸੀਓ ਸੰਮੇਲਨ ਦੌਰਾਨ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਨ੍ਹਾਂ ਦੀ ਭਾਰਤ ਯਾਤਰਾ ਦੀਆਂ ਤਿਆਰੀਆਂ ’ਤੇ ਵੀ ਚਰਚਾ ਹੋਵੇਗੀ।
ਰੂਸ ਵੱਲੋਂ ਇਹ ਐਲਾਨ ਉਸ ਸਮੇਂ ਕੀਤਾ ਗਿਆ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਨੇ ਭਾਰਤ ਦੇ ਨਿਰਯਾਤ ’ਤੇ ਕੁਲ 50% ਟੈਰਿਫ ਲਗਾਏ ਹਨ। ਇਸ ’ਚ 25% ਐਕਸਟਰਾ ਟੈਰਿਫ ਰੂਸ ਤੋਂ ਤੇਲ ਖਰੀਦਣ ਕਾਰਨ ਲਗਾਇਆ ਗਿਆ ਹੈ। ਅਮਰੀਕਾ ਦਾ ਕਹਿਣਾ ਹੈ ਕਿ ਇਸ ਨਾਲ ਰੂਸ ਨੂੰ ਯੂਕਰੇਨ ਨਾਲ ਜੰਗ ਜਾਰੀ ਰੱਖਣ ਵਿੱਚ ਮਦਦ ਮਿਲ ਰਹੀ ਹੈ।
ਜ਼ਿਕਰਯੋਗ ਹੈ ਕਿ ਪੁਤਿਨ ਹਾਲ ਹੀ ’ਚ ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਵੀ ਮਿਲੇ ਸਨ।
ਇਸ ਤੋਂ ਪਹਿਲਾਂ ਪੁਤਿਨ ਨੇ ਆਖਰੀ ਵਾਰ 06 ਦਸੰਬਰ 2021 ਨੂੰ ਭਾਰਤ ਦੀ ਯਾਤਰਾ ਕੀਤੀ ਸੀ ਅਤੇ ਉਦੋਂ ਉਹ ਸਿਰਫ 4 ਘੰਟੇ ਲਈ ਭਾਰਤ ਆਏ। ਇਸ ਦੌਰਾਨ ਭਾਰਤ ਅਤੇ ਰੂਸ ਦੇ ਵਿਚਕਾਰ 28 ਸਮਝੌਤਿਆਂ ’ਤੇ ਦਸਤਖਤ ਹੋਏ ਸਨ। 
ਪ੍ਰਧਾਨ ਮੰਤਰੀ ਮੋਦੀ ਨੇ ਸਾਲ 2024 ਵਿੱਚ ਦੋ ਵਾਰ ਰੂਸ ਦੀ ਯਾਤਰਾ ਕੀਤੀ ਸੀ। ਉਹ ਬ੍ਰਿਕਸ ਸੰਮੇਲਨ ਲਈ 22 ਅਕਤੂਬਰ ਨੂੰ ਰੂਸ ਗਏ ਹਨ। ਪਹਿਲਾਂ ਜੁਲਾਈ ਵਿੱਚ ਵੀ ਮੋਦੀ ਨੇ ਦੋ ਦਿਨ ਦਾ ਰੂਸ ਦੌਰਾ ਕੀਤਾ। ਰੂਸ ਵੱਲੋਂ ਪਿਛਲੇ ਸਾਲ 9 ਜੁਲਾਈ ਨੂੰ ਮਾਸਕੋ ’ਚ ਪੀਐਮ ਮੋਦੀ ਨੂੰ ਦੇਸ਼ ਦਾ ਸਰਵਉੱਚ ਸਨਮਾਨ ‘ਆਰਡਰ ਆਫ ਸੇਂਟ ਐਂਡਰਯੂ ਦ ਐਪੋਸਟਲ’ ਦਿੱਤਾ ਗਿਆ ਸੀ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement