ਸਪੈਸ਼ਲ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਾ ਹਾਂ : ਲਾਲ ਕ੍ਰਿਸ਼ਨ ਅਡਵਾਨੀ
Published : Sep 30, 2020, 10:54 pm IST
Updated : Sep 30, 2020, 10:54 pm IST
SHARE ARTICLE
image
image

ਬਾਬਰੀ ਫ਼ੈਸਲੇ 'ਤੇ ਭਾਜਪਾ ਨੇ ਕਿਹਾ, ਸੱਚ ਦੀ ਜਿੱਤ ਹੋਈ

ਨਵੀਂ ਦਿੱਲੀ : ਅਯੋਧਿਆ ਢਾਂਚਾ ਢਾਹੁਣ ਦੇ ਕੇਸ 'ਚ 28 ਸਾਲ ਬਾਅਦ ਭਾਰਤੀ ਜਨਤਾ ਪਾਰਟੀ ਨੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਸਮੇਤ 32 ਦੋਸ਼ੀਆਂ ਨੂੰ ਬਰੀ ਹੋਣ 'ਤੇ ਲਖਨਊ ਦੀ ਵਿਸ਼ੇਸ਼ ਅਦਾਲਤ ਦੇ ਫ਼ੈਸਲੇ 'ਤੇ ਅਡਵਾਨੀ ਨੇ ਖ਼ੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਲਈ ਖੁਸ਼ੀ ਦਾ ਦਿਨ ਹੈ ਤੇ ਮੈਂ ਪੂਰੇ ਦਿਲ ਤੋਂ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਾ ਹਾਂ। ਭਾਜਪਾ ਆਗੂ ਮੁਰਲੀ ਮਨੋਹਰ ਜੋਸ਼ੀ ਨੇ ਕੋਰਟ ਦੇ ਫ਼ੈਸਲੇ ਨੂੰ ਇਤਹਾਸਿਕ ਦਸਿਆ ਹੈ।

imageimage


 ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਭਾਜਪਾ ਨੇ ਇਸ ਨੂੰ 'ਸੱਚ ਦੀ ਜਿੱਤ' ਦਸਿਆ। ਅਦਾਲਤ ਦੇ ਫ਼ੈਸਲੇ ਤੋਂ ਤੁਰੰਤ ਬਾਅਦ ਭਾਜਪਾ ਦੇ ਸੰਗਠਨ ਜਨਰਲ ਸਕੱਤਰ ਬੀਐਲ ਸੰਤੋਸ਼ ਨੇ ਟਵੀਟ ਕੀਤਾ, 'ਬਾਬਰੀ ਇਮਾਰਤ ਢਾਹੁਣ ਦੇ ਮਾਮਲੇ ਵਿਚ ਸਾਰੇ 32 ਅਰੋਪੀਆਂ ਨੂੰ ਬਰੀ ਕਰ ਦਿਤਾ ਗਿਆ ਹੈ। ਅਦਾਲਤ ਨੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਦੀ ਗੱਲ ਨੂੰ ਖ਼ਾਰਜ ਕਰ ਦਿਤਾ ਹੈ। ਅਦਾਲਤ ਨੇ ਮੰਨਿਆ ਹੈ ਕਿ ਇਹ ਘਟਨਾ ਉਕਸਾਵੇ ਦੀ ਪ੍ਰਕਿਰਿਆ ਦਾ ਨਤੀਜਾ ਸੀ। ਸੱਚ ਦੀ ਜਿੱਤ ਹੁੰਦੀ ਹੈ। (ਏਜੰਸੀ)


ਦੇਰੀ ਨਾਲ ਹੀ ਸਹੀ ਪਰ ਨਿਆਂ ਦੀ ਜਿੱਤ ਹੋਈ ਹੈ : ਰਾਜਨਾਥ

imageimage


ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਇਸ ਨੂੰ ਨਿਆਂ ਦੀ ਜਿੱਤ ਦਸਿਆ ਹੈ। ਉਹਨਾਂ ਨੇ ਟਵੀਟ ਕੀਤਾ, 'ਲਖਨਊ ਦੀ ਵਿਸ਼ੇਸ਼ ਅਦਾਲਤ ਵਲੋਂ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿਚ ਲਾਲ ਕ੍ਰਿਸ਼ਨ ਅਡਵਾਨੀ, ਕਲਿਆਣ ਸਿੰਘ, ਮੁਰਲੀ ਮਨੋਹਨ ਜੋਸ਼ੀ, ਉਮਾ ਭਾਰਤੀ ਸਮੇਤ 32 ਲੋਕਾਂ ਦੇ ਕਿਸੇ ਵੀ ਸਾਜ਼ਿਸ਼ ਨਾ ਹੋਣ ਦੇ ਫ਼ੈਸਲੇ ਦਾ ਮੈਂ ਸਵਾਗਤ ਕਰਦਾ ਹਾਂ। ਇਸ ਤੋਂ ਇਹ ਸਾਬਿਤ ਹੋਇਆ ਹੈ ਕਿ ਦੇਰੀ ਨਾਲ ਹੀ ਸਹੀ ਪਰ ਨਿਆਂ ਦੀ ਜਿੱਤ ਹੋਈ ਹੈ'।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement