ਜੇਕਰ ਬਾਬਰੀ ਮਸਜਿਦ ਨਾ ਢਹਿੰਦੀ ਤਾਂ ਰਾਮ ਮੰਦਰ ਦਾ ਭੂਮੀਪੂਜਨ ਦੇਖਣ ਨੂੰ ਨਹੀਂ ਮਿਲਦਾ- ਸੰਜੇ ਰਾਊਤ
Published : Sep 30, 2020, 6:43 pm IST
Updated : Sep 30, 2020, 6:45 pm IST
SHARE ARTICLE
Sanjay Raut
Sanjay Raut

ਸ਼ਿਵਸੈਨਾ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ

ਨਵੀਂ ਦਿੱਲੀ: ਸ਼ਿਵਸੈਨਾ ਨੇ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿਚ ਲਖਨਊ ਸਥਿਤ ਸੀਬੀਆਈ ਦੀ ਸਪੈਸ਼ਲ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ। ਸ਼ਿਵਸੈਨਾ ਨੇ ਕਿਹਾ ਕਿ ਉਹਨਾਂ ਨੂੰ ਇਸੇ ਫੈਸਲੇ ਦੀ ਉਮੀਦ ਸੀ। ਹੁਣ ਉਸ ਪੜਾਅ ਨੂੰ ਭੁੱਲ ਜਾਣਾ ਚਾਹੀਦਾ ਹੈ ਕਿਉਂਕਿ ਹੁਣ ਰਾਮ ਮੰਦਰ ਬਣਨ ਜਾ ਰਿਹਾ ਹੈ।

Babri Masjid Demolition Case VerdictBabri Masjid Demolition Case Verdict

ਸ਼ਿਵਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਮੈਂ ਅਤੇ ਮੇਰੀ ਪਾਰਟੀ ਸ਼ਿਵਸੈਨਾ, ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ ਅਤੇ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਓਮਾ ਭਾਰਤੀ ਸਮੇਤ ਉਹਨਾਂ ਲੋਕਾਂ ਨੂੰ ਵਧਾਈ ਦਿੰਦੇ ਹਾਂ, ਜੋ ਬਰੀ ਹੋਏ ਹਨ’। ਉਹਨਾਂ ਕਿਹਾ ਕਿ ਅਦਾਲਤ ਨੇ ਕਿਹਾ ਹੈ ਕਿ ਇਹ ਕੋਈ ਸਾਜ਼ਿਸ਼ ਨਹੀਂ ਸੀ, ਸਾਨੂੰ ਇਸ ਫੈਸਲੇ ਦੀ ਉਮੀਦ ਸੀ। ਅੱਗੇ ਉਹਨਾਂ ਕਿਹਾ ਜੇਕਰ ਬਾਬਰੀ ਮਸਜਿਦ ਨਾ ਢਹਿੰਦੀ ਤਾਂ ਰਾਮ ਮੰਦਰ ਦਾ ਭੂਮੀ ਪੂਜਨ ਦਾ ਦਿਨ ਦੇਖਣ ਨੂੰ ਨਹੀਂ ਮਿਲਦਾ।

ਦੱਸ ਦਈਏ ਕਿ 28 ਸਾਲ ਪਹਿਲਾਂ ਅਯੋਧਿਆ ਵਿਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿਚ ਜੱਜ ਸੁਰਿੰਦਰ ਕੁਮਾਰ ਯਾਦਵ ਦੀ ਵਿਸ਼ੇਸ਼ ਅਦਾਲਤ ਨੇ ਅਪਣਾ ਫੈਸਲਾ ਸੁਣਾ ਦਿੱਤਾ ਹੈ। ਫੈਸਲਾ ਸੁਣਾਉਂਦੇ ਹੋਏ ਜੱਜ ਨੇ ਕਿਹਾ ਕਿ ਮਸਜਿਦ ਨੂੰ ਢਾਹੁਣ ਦੀ ਯੋਜਨਾ ਪਹਿਲਾਂ ਤੋਂ ਤਿਆਰ ਨਹੀਂ ਕੀਤੀ ਗਈ ਸੀ, ਬਲਕਿ ਇਹ ਇਕ ਹਾਦਸਾ ਸੀ।

Babri Masjid VerdictBabri Masjid Verdict

ਅਦਾਲਤ ਨੇ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਕਲਿਆਣ ਸਿੰਘ ਸਮੇਤ 32 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਦੋਸ਼ੀਆਂ ਵਿਚ ਓਮਾ ਭਾਰਤੀ,ਅਸ਼ੋਕ ਸਿੰਘਲ ਤੇ ਸਾਧਵੀ ਰਿਤੰਭਰਾ ਆਦਿ ਦੇ ਨਾਂਅ ਵੀ ਸ਼ਾਮਲ ਸਨ। 28 ਸਾਲ ਪੁਰਾਣੇ ਇਸ ਮਾਮਲੇ ਵਿਚ 49 ਦੋਸ਼ੀਆਂ ਵਿਚੋਂ 17 ਦੀ ਮੌਤ ਹੋ ਚੁੱਕੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement