ਮੁਹਾਲੀ ਤੋਂ ਬਾਅਦ ਹੁਣ ਇਸ ਗਰਲਜ਼ ਹੋਸਟਲ 'ਚ ਨਹਾਉਂਦੀਆਂ ਕੁੜੀਆਂ ਦੀ ਬਣਾਈ ਅਸ਼ਲੀਲ ਵੀਡੀਓ
Published : Sep 30, 2022, 12:22 pm IST
Updated : Sep 30, 2022, 12:47 pm IST
SHARE ARTICLE
photo
photo

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

 

ਕਾਨਪੁਰ​ : ਚੰਡੀਗੜ੍ਹ ਤੋਂ ਬਾਅਦ ਹੁਣ ਕਾਨਪੁਰ 'ਚ ਵੀ ਗਰਲਜ਼ ਹੋਸਟਲ ਦੀਆਂ ਵਿਦਿਆਰਥਣਾਂ ਦੀ ਅਸ਼ਲੀਲ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਇਸ ਮਾਮਲੇ 'ਚ ਪੁਲਿਸ ਨੇ ਦੋਸ਼ੀ ਕਰਮਚਾਰੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮੋਬਾਇਲ ਦੀ ਜਾਂਚ ਲਈ ਨਿਗਰਾਨੀ ਟੀਮ ਲਗਾ ਦਿੱਤੀ ਹੈ। ਇਨ੍ਹਾਂ ਹੀ ਦੋਸ਼ਾਂ ਦੇ ਆਧਾਰ 'ਤੇ ਕਾਨਪੁਰ ਕਮਿਸ਼ਨਰੇਟ ਪੁਲਿਸ  ਦੋਸ਼ੀਆਂ ਖਿਲਾਫ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਦੇ ਮੋਬਾਈਲ 'ਚੋਂ ਕੁਝ ਹੋਰ ਵੀਡਿਓ ਮਿਲੇ ਹਨ। ਹਾਲਾਂਕਿ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਵੀਡੀਓਜ਼ ਹੋਸਟਲ ਨਾਲ ਜੁੜੇ ਹੋਏ ਹਨ ਜਾਂ ਨਹੀਂ? ਪੁਲਿਸ ਨੇ ਵੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਸੰਯੁਕਤ ਪੁਲਿਸ ਕਮਿਸ਼ਨਰ ਆਨੰਦ ਪ੍ਰਕਾਸ਼ ਤਿਵਾੜੀ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ। ਫਿਲਹਾਲ ਅਸੀਂ ਕੁਝ ਵੀ ਨਹੀਂ ਬੋਲ ਸਕਦੇ। ਇਸ ਮਾਮਲੇ ਵਿੱਚ ਹੋਸਟਲ ਸੰਚਾਲਕ ਮਨੋਜ ਪਾਂਡੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ੁੱਕਰਵਾਰ ਨੂੰ ਹੋਸਟਲ ਦੇ ਅੰਦਰ ਸਵੀਪਰ ਦੀ ਪੁੱਛਗਿੱਛ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਵਾਰਡਨ ਤੇ ਕੁੜੀਆਂ ਵੀ ਉਥੇ ਹੀ ਖੜੀਆਂ ਹਨ। ਫੜੇ ਜਾਣ ਤੋਂ ਪਹਿਲਾਂ ਮੁਲਜ਼ਮ ਰਿਸ਼ੀ ਨੇ ਮੋਬਾਈਲ ਤੋਂ ਕੁਝ ਵੀਡੀਓ ਡਿਲੀਟ ਕਰ ਦਿੱਤੇ ਸਨ। ਫਿਲਹਾਲ ਪੁਲਿਸ ਨੇ ਉਸਦਾ ਮੋਬਾਈਲ ਜ਼ਬਤ ਕਰ ਲਿਆ ਹੈ। ਉਸ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਫਾਈ ਦੇ ਨਾਂ 'ਤੇ ਅਚਾਨਕ ਕਮਰੇ 'ਚ ਦਾਖਲ ਹੋ ਕੇ, ਦੋਸ਼ੀ ਬਾਥਰੂਮ ਦੇ ਟੁੱਟੇ ਦਰਵਾਜ਼ੇ ਤੋਂ ਚੁੱਪਚਾਪ ਵੀਡੀਓ ਬਣਾ ਲੈਂਦਾ ਸੀ।

ਵਿਦਿਆਰਥਣਾਂ ਦੀ ਵੀਡੀਓ ਬਣਾਉਣ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਹੋਸਟਲ 'ਚ ਹੰਗਾਮਾ ਮਚ ਗਿਆ। ਵਿਦਿਆਰਥਣਾਂ ਨੇ ਹੋਸਟਲ ਮੁਲਾਜ਼ਮ ਦੀ ਕੁੱਟਮਾਰ ਕਰਕੇ ਉਸ ਨੂੰ ਪੁਲੀਸ ਹਵਾਲੇ ਕਰ ਦਿੱਤਾ। ਇਸ ਘਟਨਾ ਨੇ ਅਚਾਨਕ ਲੋਕਾਂ ਨੂੰ ਭੋਪਾਲ ਅਤੇ ਚੰਡੀਗੜ੍ਹ ਹੋਸਟਲ ਦੀ ਘਟਨਾ ਯਾਦ ਕਰਵਾ ਦਿੱਤੀ। ਇਸ ਘਟਨਾ ਤੋਂ ਬਾਅਦ ਵਿਦਿਆਰਥਣਾਂ ਹੋਸਟਲ ਛੱਡ ਕੇ ਚਲੀਆਂ ਗਈਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement