ਭਾਜਪਾ ਟਿਕਟ ਦੀ ਉਮੀਦਵਾਰ ਤੇ ਟਿਕ-ਟਾਕ ਸਟਾਰ ਸੋਨਾਲੀ ਫੋਗਾਟ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
Published : Oct 30, 2019, 8:53 pm IST
Updated : Oct 30, 2019, 8:53 pm IST
SHARE ARTICLE
Sonali Phogat
Sonali Phogat

ਟਿੱਕ-ਟਾਕ ਸਟਾਰ ਅਤੇ ਹਰਿਆਣਾ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਭਾਜਪਾ...

ਹਿਸਾਰ: ਟਿੱਕ-ਟਾਕ ਸਟਾਰ ਅਤੇ ਹਰਿਆਣਾ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਭਾਜਪਾ ਦੀ ਟਿਕਟ 'ਤੇ ਸੂਬਾ ਵਿਧਾਨ ਸਭਾ ਚੋਣਾਂ 'ਚ ਉਮੀਦਵਾਰ ਰਹੀ ਸੋਨਾਲੀ ਫੋਗਾਟ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਸੋਨਾਲੀ ਨੇ ਫਤਿਹਾਬਾਦ ਸਦਰ ਪੁਲਸ ਥਾਣੇ ਵਿਚ ਆਪਣੀ ਭੈਣ ਅਤੇ ਜੀਜੇ ਵਿਰੁੱਧ ਜਾਨ ਤੋਂ ਮਾਰਨ ਦੀ ਧਮਕੀ ਦੇਣ ਅਤੇ ਕੁੱਟਮਾਰ ਕਰਨ ਦੀ ਐੱਫ.ਆਈ.ਆਰ. ਦਰਜ ਕਰਵਾਈ ਹੈ।

ਪੁਲਸ ਨੇ ਦੋਹਾਂ ਨਾਮਜ਼ਦ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੋਨਾਲੀ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਕਿ ਬੀਤੇ ਮੰਗਲਵਾਰ ਰਾਤ ਨੂੰ ਉਹ ਆਪਣੇ ਪਿੰਡ ਭੂਥਨਕਲਾਂ ਆਈ ਸੀ। ਇੱਥੇ ਉਸ ਨੂੰ ਮਿਲਣ ਲਈ ਕਈ ਲੋਕ ਆਏ ਹੋਏ ਸਨ। ਇਨ੍ਹਾਂ 'ਚ ਉਸ ਦੀ ਭੈਣ ਰੂਕੇਸ਼ ਅਤੇ ਜੀਜਾ ਅਮਨ ਪੂਨੀਆ ਵੀ ਸ਼ਾਮਲ ਸਨ। ਸੋਨਾਲੀ ਦਾ ਦੋਸ਼ ਹੈ ਕਿ ਉਸ ਦੀ ਭੈਣ ਅਤੇ ਜੀਜਾ ਨੇ ਉਸ ਨਾਲ ਲੜਾਈ ਅਤੇ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ।

ਫਤਿਹਾਬਾਦ ਸਦਰ ਥਾਣਾ ਮੁਖੀ ਪ੍ਰਹਿਲਾਦ ਸਿੰਘ ਨੇ ਦੱਸਿਆ ਕਿ ਸੋਨਾਲੀ ਫੋਗਾਟ ਦੀ ਸ਼ਿਕਾਇਤ 'ਤੇ ਉਸ ਦੀ ਭੈਣ ਅਤੇ ਜੀਜੇ ਵਿਰੁੱਧ ਭਾਰਤੀ ਸਜ਼ਾ ਜ਼ਾਬਤਾ ਦੀ ਧਾਰਾ 323, 506 ਅਤੇ 34 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਲੜਾਈ ਦੀ ਵਜ੍ਹਾ ਪਰਿਵਾਰਕ ਕਲੇਸ਼ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਲੜਾਈ ਦੇ ਪਿੱਛੇ ਕੋਈ ਸਿਆਸੀ ਵਜ੍ਹਾ ਨਜ਼ਰ ਨਹੀਂ ਆਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement