ਸਿੰਘੂ ਤੇ ਟਿਕਰੀ ਬਾਰਡਰ 'ਤੇ ਆਵਾਜਾਈ ਬੰਦ, ਕਿਸਾਨਾਂ ਵੱਲੋਂ ਪੂਰੀ ਦਿੱਲੀ ਘੇਰਨ ਦੀ ਚਿਤਾਵਨੀ
Published : Nov 30, 2020, 11:50 am IST
Updated : Nov 30, 2020, 11:52 am IST
SHARE ARTICLE
farmer
farmer

ਕਿਸਾਨ ਦਿੱਲੀ ਦੇ ਸਾਰੇ ਬਾਡਰਾਂ ਤੇ ਡੇਰਾ ਲਾ ਕੇ ਬੈਠੇ ਹਨ।

ਨਵੀਂ ਦਿੱਲੀ: ਦਿੱਲੀ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਦੇ ਚਲਦੇ ਹੁਣ ਕਿਸਾਨਾਂ ਨੇ ਦਿੱਲੀ ਪੁਲਿਸ ਨੂੰ ਕਿਹਾ ਹੈ ਕਿ ਸਿੰਘੂ ਤੇ ਟਿਕਰੀ ਬਾਰਡਰ ਟਰੈਫਿਕ ਆਵਾਜਾਈ ਲਈ ਬੰਦ ਹੈ। ਕਿਸਾਨਾਂ ਨੇ ਇੱਥੇ ਡੇਰਾ ਲਾਇਆ ਹੋਇਆ ਹੈ। ਇਸ ਦੇ ਨਾਲ ਹੀ, ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਨੇ ਦਿੱਲੀ ਦੇ ਸਾਰੇ ਐਂਟਰੀ ਪੁਆਇੰਟ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ।

farmer

ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਕਿਸਾਨ ਕੇਂਦਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਰਾਜਧਾਨੀ ਦਿੱਲੀ ਨੂੰ ਘੇਰਿਆ ਹੋਇਆ ਹੈ। ਕਿਸਾਨ ਦਿੱਲੀ ਦੇ ਸਾਰੇ ਬਾਡਰਾਂ ਤੇ ਡੇਰਾ ਲਾ ਕੇ ਬੈਠੇ ਹਨ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਸੀ ਕਿ ਕਿਸਾਨ ਨਿੰਕਾਰੀ ਗਰਾਊਂਡ ਵਿੱਚ ਬੈਠ ਜਾਣ ਫੇਰ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਏਗੀ ਪਰ ਕਿਸਾਨਾਂ ਨੇ ਸਰਕਾਰ ਦਾ ਇਹ ਪ੍ਰਸਤਾਵ ਠੁਕਰਾ ਦਿੱਤਾ ਹੈ।

ਹੁਣ ਕਿਸਾਨ ਦਿੱਲੀ ਦੇ ਸਾਰੇ ਬਾਡਰ ਬੰਦ ਕਰਕੇ ਕੇਂਦਰ ਸਰਕਾਰ ਦੇ ਹੋਰ ਦਬਾਅ ਬਣਾਉਣ ਦੀ ਕੋਸ਼ਿਸ਼ ਕਰੇਗੀ। ਉਧਰ ਬਾਡਰ ਬੰਦ ਹੋਣ ਕਾਰਨ ਦਿੱਲੀ ਵਿੱਚ ਸਬਜ਼ੀਆਂ ਤੇ ਫਰੂਟ ਆਦਿ ਦੀ ਕਮੀ ਆਉਣੀ ਸ਼ੁਰੂ ਹੋ ਗਈ ਹੈ। ਕਿਸਾਨ ਲਗਾਤਾਰ ਸੜਕਾਂ ਤੇ ਡਟੇ ਹੋਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement