ਮੋਟਰਸਾਈਕਲ 'ਤੇ ਸਟੰਟ ਕਰਨਾ ਪਿਆ ਮਹਿੰਗਾ, ਪੁਲਿਸ ਨੇ ਜੇਲ੍ਹ 'ਚ ਡੱਕੇ ਨੌਜਵਾਨ  
Published : Nov 30, 2022, 12:29 pm IST
Updated : Nov 30, 2022, 12:29 pm IST
SHARE ARTICLE
Punjabi news
Punjabi news

ਮੋਟਰਸਾਈਕਲ ਕੀਤਾ ਜ਼ਬਤ ਤੇ ਲਗਾਇਆ 6500 ਰੁਪਏ ਜੁਰਮਾਨਾ 

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕੀਤੀ ਕਾਰਵਾਈ  

ਉੱਤਰ ਪ੍ਰਦੇਸ਼ : ਮੁਰਾਦਾਬਾਦ ਦੇ ਕਟੜਾ ਨਾਜ਼ ਬਾਜ਼ਾਰ 'ਚ ਨੌਜਵਾਨਾਂ ਨੂੰ ਮੋਟਰਸਾਈਕਲ 'ਤੇ ਸਟੰਟ ਕਰਨਾ ਉਸ ਵੇਲੇ ਮਹਿੰਗਾ ਪਿਆ ਜਦੋਂ ਸੂਬਾ ਪੁਲਿਸ ਵੱਲੋਂ ਉਕਤ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਗਈ। ਦੱਸਣਯੋਗ ਹੈ ਕਿ ਪੰਜ ਨੌਜਵਾਨਾਂ ਵੱਲੋਂ ਇੱਕ ਮੋਟਰਸਾਈਕਲ 'ਤੇ ਸਟੰਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਸੀ ਜਿਸ ਤੋਂ ਬਾਅਦ ਪੁਲਿਸ ਹਰਕਤ 'ਚ ਆਈ ਅਤੇ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਨੌਜਵਾਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਈ ਆਗੂਆਂ ਅਤੇ ਹੋਰਨਾਂ ਵੱਲੋਂ ਉਨ੍ਹਾਂ ਨੂੰ ਮੁਆਫ਼ ਕਰਨ ਅਤੇ ਰਿਹਾਅ ਕਰਨ ਦੀਆਂ ਸਿਫ਼ਾਰਸ਼ਾਂ ਆਉਂਦੀਆਂ ਰਹੀਆਂ, ਪਰ ਪੁਲਿਸ ਨੇ ਕਿਸੇ ਦੀ ਇੱਕ ਨਾ ਸੁਣੀ ਅਤੇ ਪੰਜ ਨੌਜਵਾਨਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ।

ਦੱਸਣਯੋਗ ਹੈ ਕਿ ਉਕਤ ਨੌਜਵਾਨਾਂ ਨੇ ਦੋ ਦਿਨ ਪਹਿਲਾਂ ਬਾਈਕ 'ਤੇ ਸਟੰਟ ਕੀਤਾ ਸੀ, ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਗਿਆ ਹੈ ਅਤੇ 6500 ਰੁਪਏ ਦਾ ਚਲਾਣ ਵੀ ਕੱਟਿਆ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement