ਕੰਟਰੋਲ ਰੇਖਾ ਉਤੇ ਅਤਿਵਾਦੀਆਂ ਦੇ ‘ਲਾਂਚ ਪੈਡ' ਅਜੇ ਵੀ ਸਰਗਰਮ ਹਨ : ਬੀ.ਐਸ.ਐਫ਼.
Published : Nov 30, 2025, 10:49 pm IST
Updated : Nov 30, 2025, 10:49 pm IST
SHARE ARTICLE
BSF
BSF

ਕਿਹਾ, ਸਰਹੱਦ ਪਾਰ ਤੋਂ ਘੁਸਪੈਠ ਨਾਕਾਮ ਕਰਨ ਲਈ ਬਲ ਚੌਕਸ

ਸ੍ਰੀਨਗਰ : ਬੀ.ਐਸ.ਐਫ. ਦੇ ਇੰਸਪੈਕਟਰ ਜਨਰਲ ਅਸ਼ੋਕ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਆਪਰੇਸ਼ਨ ਸੰਧੂਰ ਦੌਰਾਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਅਜਿਹੇ ਕਈ ਟਿਕਾਣਿਆਂ ਨੂੰ ਤਬਾਹ ਕਰਨ ਤੋਂ ਬਾਅਦ ਵੀ ਕੰਟਰੋਲ ਰੇਖਾ ਉਤੇ ਅਤਿਵਾਦੀ ‘ਲਾਂਚਿੰਗ ਪੈਡ’ ਸਰਗਰਮ ਹਨ। ਯਾਦਵ ਨੇ ਇੱਥੇ ਇਕ ਸਮਾਗਮ ਦੌਰਾਨ ਪੱਤਰਕਾਰਾਂ ਨੂੰ ਕਿਹਾ, ‘‘ਆਪਰੇਸ਼ਨ ਸੰਧੂਰ ਦੌਰਾਨ ਕੰਟਰੋਲ ਰੇਖਾ ਦੇ ਪਾਰ ਕਈ ਅਤਿਵਾਦੀ ਲਾਂਚਿੰਗ ਪੈਡ ਤਬਾਹ ਹੋ ਗਏ ਸਨ, ਪਰ ਕੁੱਝ ਲਾਂਚਿੰਗ ਪੈਡ ਅਜੇ ਵੀ ਸਰਗਰਮ ਹਨ, ਜਿੱਥੇ ਅਤਿਵਾਦੀਆਂ ਦੀ ਮੌਜੂਦਗੀ ਹੈ।’’

ਉਨ੍ਹਾਂ ਕਿਹਾ ਕਿ ਕੰਟਰੋਲ ਰੇਖਾ ਦੇ ਨਾਲ-ਨਾਲ ਸੁਰੱਖਿਆ ਬਲ ਅਤਿਵਾਦੀਆਂ ਵਲੋਂ ਕਸ਼ਮੀਰ ਵਿਚ ਘੁਸਪੈਠ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਚੌਕਸ ਹਨ। ਉਨ੍ਹਾਂ ਕਿਹਾ, ‘‘ਸਰਦੀਆਂ ਤੋਂ ਪਹਿਲਾਂ ਪਾਕਿਸਤਾਨ ਵਲੋਂ ਅਤਿਵਾਦੀਆਂ ਨੂੰ ਘੁਸਪੈਠ ਕਰਨ ਦੀ ਹਮੇਸ਼ਾ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਵੇਂ ਕਿ ਤੁਸੀਂ ਜਾਣਦੇ ਹੋ, ਅੱਜਕੱਲ੍ਹ ਦਿੱਖ ਘੱਟ ਹੈ, ਪਰ ਸਾਡੇ ਕੋਲ ਆਧੁਨਿਕ ਨਿਗਰਾਨੀ ਉਪਕਰਣ ਹਨ, ਅਤੇ ਅਸੀਂ ਕਮਜ਼ੋਰ ਪੈਚਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਵਰ ਕਰਦੇ ਹਾਂ। ਸਾਡੀ ਕੋਸ਼ਿਸ਼ ਘੁਸਪੈਠ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਹੈ।’’ ਬੀ.ਐਸ.ਐਫ. ਦੇ ਆਈਜੀ ਨੇ ਕਿਹਾ ਕਿ ਆਪ੍ਰੇਸ਼ਨ ਸੰਧੂਰ ਚੱਲ ਰਿਹਾ ਹੈ ਅਤੇ ਪਾਕਿਸਤਾਨ ਵਲੋਂ ਸ਼ਾਂਤੀ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਮੂੰਹਤੋੜ ਜਵਾਬ ਦਿਤਾ ਜਾਵੇਗਾ। 

Tags: bsf

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement