Punjab Police ਦੇ ਸਾਬਕਾ DIG ਨੇ ਖੜਕਾਇਆ ਮੋਦੀ, ਕਿਹਾ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ
Published : Dec 30, 2020, 4:25 pm IST
Updated : Dec 30, 2020, 4:25 pm IST
SHARE ARTICLE
Former Punjab Police DIG
Former Punjab Police DIG

ਕਿਹਾ ਕਿ ਜੇਕਰ ਥੋੜ੍ਹੀ ਜਿਹੀ ਵੀ ਦੇਸ਼ ਭਗਤੀ ਹੈ ਤਾਂ ਕਿਸਾਨਾਂ ਦੇ ਖ਼ਿਲਾਫ ਬਣਾਏ ਕਾਨੂੰਨਾਂ ਨੂੰ ਤੁਰੰਤ ਰੱਦ ਕਰ ਕੇ ਕਿਸਾਨਾਂ ਤੋਂ ਮੁਆਫ਼ੀ ਮੰਗੇ ।

ਪਟਿਆਲਾ : ਪੰਜਾਬ ਪੁਲਿਸ ਦੇ ਸਾਬਕਾ ਡੀ ਆਈ ਜੀ ਹਰਿੰਦਰ ਸਿੰਘ ਚਾਹਲ ਨੇ ਪ੍ਰਧਾਨ  ਮੰਤਰੀ ਨਰਿੰਦਰ ਮੋਦੀ ਨੂੰ ਲਾਹਨਤਾਂ ਪਾਉਂਦਿਆਂ ਕਿਹਾ ਕਿ ਜੇਕਰ ਥੋੜ੍ਹੀ ਜਿਹੀ ਵੀ ਦੇਸ਼ ਭਗਤੀ ਹੈ ਤਾਂ ਕਿਸਾਨਾਂ ਦੇ ਖ਼ਿਲਾਫ ਬਣਾਏ ਕਾਨੂੰਨਾਂ ਨੂੰ ਤੁਰੰਤ ਰੱਦ ਕਰ ਕੇ ਕਿਸਾਨਾਂ ਤੋਂ ਮੁਆਫ਼ੀ ਮੰਗੇ । ਕਿਸਾਨਾਂ ਦੇ ਹੱਕ ‘ਚ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਗਵਾਈ ਵਿੱਚ ਪਹੁੰਚੇ ਸਾਬਕਾ ਡੀਆਈਜੀ ਹਰਿੰਦਰ ਸਿੰਘ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਤੁਸੀਂ ਕਹਿੰਦੇ ਹੋ ਕਿ ਕਾਂਗਰਸ ਨੇ ਵੀ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਕੀਤੀ ਹੈ, ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਖੂਹ ਵਿੱਚ ਛਾਲ ਮਾਰਦੀ ਹੈ ਕੀ ਤੁਸੀਂ ਖੂਹ ਵਿੱਚ ਛਾਲ ਮਾਰੋਗੇ, ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ। 

photophotoਉਨ੍ਹਾਂ ਕਿਹਾ ਕਿ ਸਾਬਕਾ ਪੁਲੀਸ ਮੁਲਾਜ਼ਮਾਂ ਦਾ 150 ਦੇ ਕਰੀਬ ਮੁਲਾਜ਼ਮਾਂ ਦਾ ਕਾਫ਼ਲਾ ਦਿੱਲੀ ਕਿਸਾਨਾਂ ਦੀ  ਹਿਮਾਇਤ ਕਰਨ ਜਾ ਰਿਹਾ ਹੈ , ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦੇ ਨਾਲ ਸਾਰਾ ਦੇਸ਼ ਹੈ, ਕਿਸਾਨਾਂ ਨੂੰ ਅਤਿਵਾਦੀ ਕਹਿਣ ਵਾਲਾ ਕਹਿਣ ਵਾਲੇ ਗੋਦੀ ਮੀਡੀਏ ਦਾ ਸਮੁੱਚੇ ਦੇਸ਼ ਦੇ ਕਿਸਾਨਾਂ ਨੂੰ ਗੋਦੀ ਮੀਡੀਏ ਦਾ ਬਾਈਕਾਟ ਕਰਨਾ ਚਾਹੀਦਾ ਹੈ ।

photophotoਉਨ੍ਹਾਂ ਕਿਹਾ ਕਿ ਇਸ ਕਿਸਾਨੀ ਸੰਘਰਸ਼ ਨੇ ਸਾਡੇ ਦੇਸ਼ ਦੇ ਲੋਕਾਂ ਨੂੰ ਜਿਹੜੇ ਅਕਾਲੀ , ਕਾਂਗਰਸ ਅਤੇ ਬੀਜੇਪੀ ਪਾਰਟੀਆਂ ਵਿੱਚ ਵੰਡੇ ਹੋਏ ਸਨ, ਉਨ੍ਹਾਂ ਨੂੰ ਇਕਜੁੱਟ ਕਰ ਦਿੱਤਾ ਹੈ , ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਪਾਰਟੀਆਂ ਨੇ ਜਿਹੜਾ ਸਾਡੇ ਲੋਕਾਂ ਦੇ ਭਾਈਚਾਰਕ ਸਾਂਝ ਨੂੰ ਤੋੜ ਦਿੱਤਾ ਸੀ ਹੁਣ ਇਸ ਸੰਘਰਸ਼ ਨੇ ਸਾਡੇ ਭਾਈਚਾਰੇ ਨੂੰ ਫਿਰ ਤੋਂ ਹੋਰ ਮਜ਼ਬੂਤ ਕਰ ਦਿੱਤਾ ਹੈ । ਜਿਸ ਦੀ ਕੋਈ ਕੀਮਤ ਨਹੀਂ ਹੈ ।

photophotoਉਨ੍ਹਾਂ ਕਿਹਾ ਕਿ ਪੰਜਾਬੀ ਜੰਗਾਂ ਵਿੱਚ ਅੱਗੇ ਹੋ ਕੇ ਕੰਮ ਲੜੇ ਹਨ ਪਰ ਅੱਜ ਉਹੀ ਪੰਜਾਬੀ ਸੜਕਾਂ ਤੇ ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਅਤਿਵਾਦੀ ,ਨਕਸਲਵਾਦੀ ਅਤੇ ਖ਼ਾਲਿਸਤਾਨੀ ਕਹਿ ਕੇ ਸੰਘਰਸ਼ ਨੂੰ ਸੀਮਤ ਕਰਨਾ ਚਾਹੁੰਦੀ ਹੈ । ਸਰਕਾਰ ਦੀਆਂ ਚਾਲਾਂ ਨੂੰ ਦੇਸ਼ ਦੇ ਕਿਸਾਨ ਚੰਗੀ ਤਰ੍ਹਾਂ ਸਮਝ ਚੁੱਕੇ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement