ਸਿਰਾਂ ‘ਤੇ ਹਰੀਆਂ ਪੱਗਾਂ ਬੰਨ੍ਹ ਕਿਸਾਨਾਂ ਦੇ ਹੱਕ ਨਿੱਤਰੀਆਂ ਹਰਿਆਣੇ ਦੀਆਂ ਬੀਬੀਆਂ
Published : Dec 30, 2020, 11:12 pm IST
Updated : Dec 30, 2020, 11:12 pm IST
SHARE ARTICLE
farmer protest
farmer protest

ਕਿਹਾ ਅਸੀਂ ਇੱਥੇ ਕਿਸਾਨਾਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰਨ ਆਈਆ ਹਾਂ ।

ਨਵੀਂ ਦਿੱਲੀ , ( ਚਰਨਜੀਤ ਸਿੰਘ ਸੁਰਖ਼ਾਬ ) : ਹਰਿਆਣੇ ਦੀਆਂ ਬੀਬੀਆਂ ਨੇ ਸਿਰਾਂ ‘ਤੇ ਹਰੀਆਂ ਪੱਗਾਂ ਬੰਨ੍ਹ ਕੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਕਿਹਾ ਅਸੀਂ ਇੱਥੇ ਕਿਸਾਨਾਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰਨ ਆਈਆ ਹਾਂ, ਜਦੋਂ ਤੱਕ ਕਾਨੂੰਨ ਰੱਦ ਨਹੀਂ ਹੋ ਜਾਂਦੇ ਅਸੀਂ ਘਰਾਂ ਨੂੰ ਵਾਪਸ ਨਹੀਂ ਜਾਵਾਂਗੀਆਂ । 

photophotoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਨੈਸਨਲ ਮੀਡੀਏ ਵੱਲੋਂ ਕਿਸਾਨੀ ਸੰਘਰਸ਼ ਵਿਚ ਸ਼ਾਮਲ ਕਿਸਾਨਾਂ ਨੂੰ ਅਤਿਵਾਦੀ ਵੱਖਵਾਦੀ ਅਤੇ ਨਕਸਲੀ ਕਹਿ ਕੇ ਪ੍ਰਚਾਰਿਆ ਜਾ ਰਿਹਾ ਸੀ ਪਰ ਸਾਨੂੰ ਇੱਥੇ ਆ ਕੇ ਕੋਈ ਵੀ ਅਤਿਵਾਦੀ ਜਾਂ ਵੱਖਵਾਦੀ ਨਹੀਂ ਲੱਗਿਆ । ਇਸ ਸੰਘਰਸ਼ ਵਿਚ ਵੱਖ ੲਖ ਰਾਜਾਂ ਤੋਂ ਕਿਸਾਨ ਹੀ ਹਨ। ਬੀਬੀਆਂ ਨੇ ਨੇ ਕਿਹਾ ਕਿ ਇਹ ਕਿਸਾਨੀ ਅੰਦੋਲਨ ਇਕੱਲੇ ਹਰਿਆਣੇ ਪੰਜਾਬ ਦੇ ਕਿਸਾਨਾਂ ਦਾ ਨਹੀਂ ਰਿਹਾ,

photophotoਇਸ ਅੰਦੋਲਨ ਵਿਚ ਬੱਚੇ, ਬਜ਼ੁਰਗ, ਨੌਜਵਾਨ ਅਤੇ ਔਰਤਾਂ ਸਾਰੇ ਸ਼ਾਮਿਲ ਹਨ, ਜੋ ਸਰਕਾਰ  ਦੇ ਖ਼ਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਹਨ,  ਬਜ਼ੁਰਗਾਂ ਨੇ ਕਿਹਾ ਕਿ ਸਾਡਾ ਕਿਸਾਨੀ ਸੰਘਰਸ਼ ਸ਼ਾਂਤਮਈ ਸੀ ਅਤੇ ਸ਼ਾਂਤਮਈ ਰਹੇਗਾ । ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣੇ ਦੇ ਲੋਕਾਂ ਦੀ ਭਾਈਚਾਰਕ ਸਾਂਝ ਇਸ ਸੰਘਰਸ਼ ਨੇ ਵਧਾਈ ਹੈ , ਪੰਜਾਬ ਅਤੇ ਹਰਿਆਣੇ ਦੇ ਕਿਸਾਨ ਇਸ ਭਾਈਚਾਰਕ ਸਾਂਝ ਨੂੰ ਹਮੇਸ਼ਾਂ ਯਾਦ ਰੱਖਣਗੇ ।

photophotoਬੀਬੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਝੂਠ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਇਸ ਅੰਦੋਲਨ ਵਿੱਚ ਵਿਰੋਧੀ ਧਿਰਾਂ ਨੇ ਬੰਦੇ ਬਿਠਾਏ ਹੋਏ ਹਨ ਪਰ ਇਸ ਸੰਘਰਸ਼ ਵਿੱਚ ਅਜਿਹਾ ਕੁਝ ਵੀ ਨਹੀਂ ਹੈ. ਇਸ ਵਿਚ ਨਿਰੋਲ ਕਿਸਾਨ ਆਗੂ ਅਤੇ ਕਿਸਾਨ ਪਰਿਵਾਰਾਂ ਦੇ ਲੋਕ ਹਨ । ਕਿਸਾਨ ਬੀਬੀਆਂ ਨੇ ਕਿਹਾ ਕਿ  ਸਾਡੇ ਕਿਸਾਨ ਭਰਾਵਾਂ ਨਾਲ ਅਸੀਂ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਨੂੰ ਅੱਗੇ ਲੈ ਕੇ ਜਾਵਾਂਗੀਆਂ, ਕੇਂਦਰ ਸਰਕਾਰ ਜਦੋਂ ਤੱਕ ਕਿਸਾਨੀ ਬਿੱਲਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਇਹ ਸੰਘਰਸ਼ ਸਾਡਾ ਜਾਰੀ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement