Shimla News: ਪੰਜਾਬ ਦੇ ਸੈਲਾਨੀ ਸ਼ਿਮਲਾ ’ਚ ਦੁਕਾਨਦਾਰਾਂ ਨਾਲ ਹੋਏ ਹੱਥੋਪਾਈ, 3 ਜ਼ਖ਼ਮੀ

By : PARKASH

Published : Dec 30, 2024, 2:10 pm IST
Updated : Dec 30, 2024, 2:10 pm IST
SHARE ARTICLE
Punjab tourists clash with shopkeepers in Shimla, 3 injured
Punjab tourists clash with shopkeepers in Shimla, 3 injured

Shimla News: ਸਨੋਅ ਬੂਟਾਂ ਨੂੰ ਲੈ ਕੇ ਹੋਇਆ ਸੀ ਝਗੜਾ

 

Shimla News: ਹਿਮਾਚਲ ਦੇ ਸ਼ਿਮਲਾ ਜ਼ਿਲੇ੍ਹ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਕੁਫ਼ਰੀ ’ਚ ਪੰਜਾਬ ਤੋਂ ਆਏ ਸੈਲਾਨੀਆਂ ਨੇ ਸਥਾਨਕ ਲੋਕਾਂ ’ਤੇ ਚਾਕੂਆਂ ਨਾਲ ਹਮਲਾ ਕਰ ਦਿਤਾ। ਇਸ ’ਚ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਤਿੰਨੋਂ ਜ਼ਖ਼ਮੀਆਂ ਨੂੰ ਆਈਜੀਐਮਸੀ ਸ਼ਿਮਲਾ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਪੁਲਿਸ ਨੇ ਪੰਜਾਬ ਤੋਂ ਆਏ ਚਾਰ ਸੈਲਾਨੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਐਤਵਾਰ ਸ਼ਾਮ ਕਰੀਬ 4 ਵਜੇ ਬਰਫ਼ ਦੇ ਬੂਟ (ਸਨੋਅ ਬੂਟ) ਬਦਲਣ ਨੂੰ ਲੈ ਕੇ ਸੈਲਾਨੀਆਂ ਅਤੇ ਸਥਾਨਕ ਸੈਰ-ਸਪਾਟਾ ਕਾਰੋਬਾਰੀਆਂ ਵਿਚਾਲੇ ਝਗੜਾ ਹੋ ਗਿਆ। ਇਹ ਝਗੜਾ ਹੱਥੋਪਾਈ ਵਿਚ ਬਦਲ ਗਿਆ ਅਤੇ ਸੈਲਾਨੀਆਂ ਨੇ ਸਥਾਨਕ ਲੋਕਾਂ ’ਤੇ ਚਾਕੂਆਂ ਨਾਲ ਹਮਲਾ ਕਰ ਦਿਤਾ।

ਇਸ ਹਮਲੇ ਵਿਚ ਜਗਦੀਸ਼ ਸ਼ਰਮਾ, ਸ਼ੇਖਰ ਸ਼ਰਮਾ ਅਤੇ ਨਿਖਿਲ ਸਿੰਗਟਾ ਗੰਭੀਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿਤੀ ਅਤੇ ਪੰਜਾਬ ਤੋਂ ਆਏ ਸੈਲਾਨੀਆਂ ਨੂੰ ਹਿਰਾਸਤ ਵਿਚ ਲੈ ਲਿਆ। ਪੁਲਿਸ ਮੁਤਾਬਕ ਇਹ ਚਾਰੇ ਸੈਲਾਨੀ ਬਰਫ਼ ਦੇਖਣ ਲਈ ਪੰਜਾਬ ਤੋਂ ਕੁਫ਼ਰੀ ਪਹੁੰਚੇ ਸਨ। ਪੂਰਾ ਦਿਨ ਮਸਤੀ ਕੀਤੀ। ਇੱਥੇ ਉਨ੍ਹਾਂ ਨੇ ਬਰਫ਼ ’ਚੋਂ ਲੰਘਣ ਲਈ ਬਰਫ਼ ਦੇ ਬੂਟ ਕਿਰਾਏ ’ਤੇ ਲਏ। ਜਦੋਂ ਦੁਕਾਨਦਾਰ ਨੇ ਉਨ੍ਹਾਂ ਨੂੰ ਬਰਫ਼ ਦੇ ਬੂਟ ਉਤਾਰਨ ਲਈ ਕਿਹਾ ਤਾਂ ਝਗੜਾ ਹੋ ਗਿਆ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement