J & K: ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗ੍ਰਨੇਡ ਸੁੱਟਿਆ, CRPF ਜਵਾਨਾਂ ਸਮੇਤ 7 ਜਖ਼ਮੀ
Published : Jan 31, 2019, 4:34 pm IST
Updated : Jan 31, 2019, 4:34 pm IST
SHARE ARTICLE
Army
Army

ਜੰਮੂ - ਕਸ਼ਮੀਰ ਵਿਚ ਵੀਰਵਾਰ ਨੂੰ ਅਤਿਵਾਦੀਆਂ ਨੇ ਗ੍ਰਨੇਡ ਹਮਲਾ ਕਰ ਕੇ ਕੁੱਝ ਲੋਕਾਂ ਨੂੰ ਜਖ਼ਮੀ...

ਸ਼੍ਰੀਨਗਰ : ਜੰਮੂ - ਕਸ਼ਮੀਰ ਵਿਚ ਵੀਰਵਾਰ ਨੂੰ ਅਤਿਵਾਦੀਆਂ ਨੇ ਗ੍ਰਨੇਡ ਹਮਲਾ ਕਰ ਕੇ ਕੁੱਝ ਲੋਕਾਂ ਨੂੰ ਜਖ਼ਮੀ ਕਰ ਦਿਤਾ। ਰਿਪੋਰਟਸ ਦੇ ਮੁਤਾਬਕ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਵੀਰਵਾਰ ਨੂੰ ਅਤਿਵਾਦੀਆਂ ਨੇ ਸੁਰੱਖਿਆ ਬਲਾਂ ਉਤੇ ਇਕ ਗ੍ਰਨੇਡ ਸੁੱਟਿਆ ਜਿਸ ਵਿਚ ਤਿੰਨ ਔਰਤਾਂ ਅਤੇ CRPF  ਦੇ 2 ਜਵਾਨਾਂ ਸਮੇਤ 7 ਲੋਕ ਜਖ਼ਮੀ ਹੋ ਗਏ।

Indian ArmyIndian Army

ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਨੇ ਅਨੰਤਨਾਗ ਇਲਾਕੇ ਦੇ ਸ਼ੇਰਬਾਗ ਵਿਚ ਸੁਰੱਖਿਆ ਬਲਾਂ ਉਤੇ ਗ੍ਰਨੇਡ ਸੁੱਟਿਆ। ਉਨ੍ਹਾਂ ਨੇ ਦੱਸਿਆ ਕਿ ਗ੍ਰਨੇਡ ਵਿਸਫੋਟਕ ਵਿਚ CRPF ਦੇ 2 ਜਵਾਨ ਅਤੇ 5 ਨਾਗਰਿਕਾਂ ਸਮੇਤ 7 ਲੋਕ ਜਖ਼ਮੀ ਹੋ ਗਏ। ਜਖ਼ਮੀਆਂ ਵਿਚ 3 ਔਰਤਾਂ ਵੀ ਸ਼ਾਮਲ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

TerroristTerrorist

ਦੱਖਣ ਕਸ਼ਮੀਰ ਵਿਚ ਪਿਛਲੇ 2 ਦਿਨਾਂ ਵਿਚ ਸੁਰੱਖਿਆ ਬਲਾਂ ਉਤੇ ਗ੍ਰਨੇਡ ਹਮਲੇ ਦੀ ਇਹ ਦੂਜੀ ਘਟਨਾ ਹੈ। ਅਤਿਵਾਦੀਆਂ ਨੇ ਬੁੱਧਵਾਰ ਨੂੰ ਕੁਲਗਾਮ ਜ਼ਿਲ੍ਹੇ ਵਿਚ ਇਕ ਪੁਲਿਸ ਥਾਣੇ ਉਤੇ ਗ੍ਰਨੇਡ ਸੁੱਟਿਆ ਸੀ ਜਿਸ ਵਿਚ 3 ਨਾਗਰਿਕ ਜਖ਼ਮੀ ਹੋ ਗਏ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement