ਬਾਦਲਾਂ ਦੇ ਯੂ-ਟਰਨ ਨੇ ਅਕਾਲੀ ਦਲ ਨੂੰ ਮਿੱਟੀ 'ਚ ਰੋਲਿਆ : ਭਗਵੰਤ ਮਾਨ
Published : Jan 31, 2020, 9:49 pm IST
Updated : Jan 31, 2020, 9:49 pm IST
SHARE ARTICLE
file photo
file photo

* ਕੀ ਸੀਏਏ 'ਤੇ ਭਾਜਪਾ ਨੇ ਬਾਦਲਾਂ ਦੀ ਮੰਗ ਮੰਨ ਲਈ?

ਨਵੀਂ ਦਿੱਲੀ, ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ (ਬਾਦਲ) ਵਲੋਂ ਯੂ-ਟਰਨ ਲੈਂਦੇ ਹੋਏ ਭਾਜਪਾ ਨੂੰ ਹਿਮਾਇਤ ਕਰਨ ਸਬੰਧੀ ਤਾਜ਼ਾ ਐਲਾਨ ਬਾਰੇ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਕਿ ਚਾਰ ਦਿਨ ਪਹਿਲਾਂ ਵਿਵਾਦਿਤ ਸੀਏਏ ਦੇ ਮੁੱਦੇ 'ਤੇ ਦਿੱਲੀ 'ਚ ਭਾਜਪਾ ਨਾਲ ਮਿਲ ਕੇ ਚੋਣਾਂ ਨਾ ਲੜਨ ਦੀ ਘੁਰਕੀ ਮਾਰਨ ਵਾਲੇ ਬਾਦਲਾਂ ਦਾ ਇਸ ਤਰ੍ਹਾਂ ਭਾਜਪਾ ਖ਼ਾਸ ਕਰ ਕੇ ਮੋਦੀ-ਅਮਿਤ ਸ਼ਾਹ ਦੇ ਪੈਰਾਂ 'ਚ ਡਿਗਣਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਵਜ਼ੀਰੀ ਬਚਾਉਣ ਦੀ ਆਖ਼ਰੀ ਕੋਸ਼ਿਸ਼ ਹੈ, ਪਰੰਤੂ ਬਾਦਲ ਪਰਵਾਰ ਦੀ ਇਸ ਨਿੱਜੀ ਲਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਿੱਟੀ 'ਚ ਰੋਲ ਦਿਤਾ ਹੈ।

PhotoPhoto

ਦਿੱਲੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਗਰੀਸ ਸੋਨੀ ਦੇ ਹੱਕ ਵਿਚ ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਪੁੱਛਿਆ ਕਿ ਕੀ ਭਾਜਪਾ ਨੇ ਸੀਏਏ ਸੰਬੰਧੀ ਉਨ੍ਹਾਂ (ਅਕਾਲੀ ਦਲ) ਦੀ ਇਹ ਮੰਗ ਮੰਨ ਲਈ ਹੈ, ਜਿਸ ਕਾਰਨ ਅਕਾਲੀ ਦਲ ਨੇ ਪਿਛਲੇ ਹਫ਼ਤੇ ਦਿੱਲੀ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਮਿਲ ਕੇ ਲੜਨ ਤੋਂ ਇਨਕਾਰ ਕਰ ਦਿਤਾ ਸੀ?

PhotoPhoto

ਭਗਵੰਤ ਮਾਨ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਦੀ ਡਗਮਗਾ ਰਹੀ ਕੁਰਸੀ ਨੂੰ ਬਚਾਉਣ ਲਈ ਬਾਦਲ ਪਰਵਾਰ ਅਪਣੀ ਨੈਤਿਕਤਾ ਦੇ ਨਾਲ-ਨਾਲ ਪਾਰਟੀ ਦੇ ਸਿਧਾਂਤਾਂ ਨੂੰ ਵੀ ਛਿੱਕੇ ਟੰਗ ਰਹੇ ਹਨ। ਭਗਵੰਤ ਮਾਨ ਨੇ ਪੁੱਛਿਆ ਕਿ ਕੀ ਸੁਖਬੀਰ ਸਿੰਘ ਬਾਦਲ ਜਾਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਅਤੇ ਅਪਣੀ ਪਾਰਟੀ (ਅਕਾਲੀ ਦਲ) ਦੇ ਲੋਕਾਂ ਨੂੰ ਦੱਸ ਸਕਣਗੇ ਕਿ ਹਰਸਿਮਰਤ ਦੀ ਵਜ਼ੀਰੀ ਲਈ ਹੋਰ ਕਿੰਨੀ ਵਾਰ ਸਟੈਂਡ ਬਦਲਣਗੇ।

PhotoPhoto

ਭਗਵੰਤ ਮਾਨ ਨੇ ਕਿਹਾ ਕਿ ਪਹਿਲਾ ਪੰਜਾਬ ਦੇ ਹਿੱਤ ਗਹਿਣੇ ਧਰ ਕੇ ਬਾਦਲ ਪਰਵਾਰ ਨੇ ਅਪਣੀ ਨੂੰਹ ਰਾਣੀ ਨੂੰ ਮੰਤਰੀ ਦੀ ਕੁਰਸੀ 'ਤੇ ਬਿਠਾਇਆ, ਹੁਣ ਜਦ ਬਾਦਲਾਂ ਕੋਲੋਂ ਪੰਜਾਬ ਦੀ ਸੱਤਾ ਖੁੱਸ ਗਈ ਤਾਂ ਇਸ ਟੱਬਰ ਨੇ ਆਪਣੀ ਪਾਰਟੀ ਦਾ ਹੀ ਸੌਦਾ ਕਰ ਲਿਆ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement