ਸਿੰਘੂ ਬਾਰਡਰ ਪਹੁੰਚੀ ਬੀਬੀ ਨੇ ਦੱਸੀ ਰੂਹ ਕੰਬਾਊ ਹਕੀਕਤ,ਕਿਵੇਂ ਪ੍ਰਦਰਸ਼ਨਕਾਰੀਆਂ 'ਤੇ ਬਰਸਾਏ ਡੰਡੇ
Published : Jan 31, 2021, 4:30 pm IST
Updated : Jan 31, 2021, 4:31 pm IST
SHARE ARTICLE
Farmer Protest
Farmer Protest

ਕਿਹਾ ਕਿ ਧਰਨੇ ਵਿੱਚ ਮੌਜੂਦ ਕਿਸਾਨਾਂ ਨੂੰ ਗੁੰਡਿਆਂ ਨੇ ਪਸ਼ੂਆਂ ਦੀ ਤਰ੍ਹਾਂ ਲਾਠੀਆਂ ਨਾਲ ਕੁੱਟਿਆ ।

ਨਵੀਂ ਦਿੱਲੀ,(ਗੁਰਪ੍ਰੀਤ ਸਿੰਘ ): ਦਿੱਲੀ ਸਿੰਘੂ ਬਾਰਡਰ ‘ਤੇ ਪਹੁੰਚੀ ਬੀਬੀ ਨੇ ਮੋਦੀ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਉਂਦਿਆਂ ਕਿਹਾ ਕਿ ਸਰਕਾਰ ਦੇਸ਼ ਦੇ ਕਿਸਾਨਾਂ ਨੂੰ ਮਾਰ ਕੇ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਜੋ ਦੇਸ਼ ਦੇ ਕਿਸਾਨ ਸਰਕਾਰ ਖ਼ਿਲਾਫ਼ ਸੰਘਰਸ਼ ਨਾ ਕਰ ਸਕਣ  । ਸੰਘਰਸ਼ਸ਼ੀਲ ਬੀਬੀ ਨੇ ਸਪੋਪਕਸਮੈਨ ਨਾਲ ਵਿਸ਼ੇਸ ਗੱਲਬਾਤ ਕਰਦਿਆਂ ਦੱਸਿਆ ਕਿ ਸਿੰਘੂ ਬਾਰਡਰ ਉਤੇ ਜਦੋਂ ਆਰ ਐੱਸ ਐੱਸ ਦੇ ਗੁੰਡਿਆਂ ਨੇ ਹਮਲਾ ਕੀਤਾ ਤਾਂ ਮੈਂ ਉਸ ਵਕਤ ਉੱਥੇ ਮੌਜੂਦ ਸੀ । ਉਨ੍ਹਾਂ ਕਿਹਾ ਕਿ ਧਰਨੇ ਵਿੱਚ ਮੌਜੂਦ ਕਿਸਾਨਾਂ ਨੂੰ ਗੁੰਡਿਆਂ ਨੇ ਪਸ਼ੂਆਂ ਦੀ ਤਰ੍ਹਾਂ ਲਾਠੀਆਂ ਨਾਲ ਕੁੱਟਿਆ । ਜਦੋਂ ਦੰਗਾਕਾਰੀ ਪ੍ਰਦਰਸ਼ਨਕਾਰੀਆਂ ਨੂੰ ਕੁੱਟ ਰਹੇ ਸਨ ਤਾਂ ਪੁਲਸ ਖੜ੍ਹੀ ਤਮਾਸ਼ਾ ਦੇਖ ਰਹੀ ਸੀ ।  

photophotoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ‘ਤੇ ਜਿੰਨਾ ਮਰਜ਼ੀ ਤਸ਼ੱਦਦ ਕਰ ਲਵੇ ,ਇਹ ਕਿਸਾਨੀ ਅੰਦੋਲਨ ਖਤਮ ਨਹੀਂ ਹੋਵੇਗਾ, ਦੇਸ਼ ਦੇ ਕਿਸਾਨ ਆਪਣੇ ਹੱਕ ਲੈ ਕੇ ਹੀ ਵਾਪਸ ਮੁੜਨਗੇ । ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ਉੱਤੇ ਕੀਤਾ ਗਿਆ ਹਮਲਾ ਕੇਂਦਰ ਸਰਕਾਰ ਅਤੇ ਦਿੱਲੀ ਪੁਲੀਸ ਦੀ ਮਿਲੀਭੁਗਤ ਸੀ , ਇਸੇ ਕਰਕੇ ਦਿੱਲੀ ਪੁਲੀਸ ਦੰਗਾਕਾਰੀਆਂ ਨੂੰ ਹਟਾਉਣ ਦੀ ਬਜਾਏ ਉਨ੍ਹਾਂ ਨੂੰ ਉਤਸ਼ਾਹਿਤ ਕਰ ਰਹੀ ਸੀ।   

Rakesh TikaitRakesh Tikaitਉਨ੍ਹਾਂ ਕਿਹਾ ਕਿ ਰਾਕੇਸ਼ ਟਿਕੈਤ ਦੇ ਹੰਝੂ ਹੰਝੂਆਂ ਨੇ ਪੂਰੇ ਦੇਸ਼ ਵਿੱਚ ਮੋਦੀ ਸਰਕਾਰ ਦੇ ਖ਼ਿਲਾਫ਼ ਗੁੱਸੇ ਦੀ ਹਨੇਰੀ ਲਿਆ ਦਿੱਤੀ ਹੈ , ਹੁਣ ਦੇਸ਼ ਦਾ ਹਰ ਵਰਗ ਕੇਂਦਰ ਸਰਕਾਰ ਦੀਆਂ ਫ਼ਿਰਕੂ ਚਾਲਾਂ ਨੂੰ ਸਮਝ ਚੁੱਕਿਆ ਹੈ , ਜਿਸ ਦੇ ਖ਼ਿਲਾਫ਼ ਦੇਸ਼ ਦੇ ਲੋਕ ਇਕਜੁੱਟ ਹੋ ਚੁੱਕੇ ਹਨ , ਸੰਘਰਸ਼ ਹੋਰ ਵੀ ਮਜ਼ਬੂਤ ਹੋ ਗਿਆ ਹੈ ।  ਸੰਘਰਸ਼ਸ਼ੀਲ ਬੀਬੀ ਨੇ ਦੱਸਿਆ ਕਿ ਕਿਸਾਨੀ ਅੰਦੋਲਨ ਉਸ ਵਕਤ ਤੱਕ ਖ਼ਤਮ ਨਹੀਂ ਹੋਵੇਗਾ ਜਦੋਂ ਤਕ ਕਿਸਾਨਾਂ ਦੀ ਖ਼ਿਲਾਫ਼ ਬਣਾਏ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ , ਉਨ੍ਹਾਂ ਕਿਹਾ ਕਿ ਲੋਕ ਹੁਣ ਉਸ ਵਕਤ ਹੀ ਵਾਪਸ ਮੁੜਨਗੇ ਜਦੋਂ ਕਾਨੂੰਨ ਰੱਦ ਹੋਣਗੇ ਨਹੀਂ ਤਾਂ ਇੱਥੋਂ ਲੋਕਾਂ ਦੀਆਂ ਲਾਸ਼ਾਂ ਹੀ ਜਾਣਗੀਆਂ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement