ਸੁਖਬੀਰ ਬਾਦਲ ਨੂੰ ਗਾਜ਼ੀਪੁਰ ਬਾਰਡਰ ਖਿੱਚ ਲਿਆਏ ਰਾਕੇਸ਼ ਟਿਕੈਤ ਦੇ ਹੰਝੂ, ਸਿਰੋਪਾਓ ਨਾਲ ਕੀਤਾ ਸਨਮਾਨਿਤ
Published : Jan 31, 2021, 4:44 pm IST
Updated : Jan 31, 2021, 4:44 pm IST
SHARE ARTICLE
Sukhbir singh badal at Ghazipur Border
Sukhbir singh badal at Ghazipur Border

ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਿਸਾਨਾਂ ਦੀ ਲੜਾਈ ਲੜਨੀ ਚਾਹੀਦੀ ਹੈ- ਸੁਖਬੀਰ ਬਾਦਲ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕਰਨ ਗਾਜ਼ੀਪੁਰ ਬਾਰਡਰ ਪਹੁੰਚੇ। ਸੁਖਬੀਰ ਬਾਦਲ ਨੇ ਰਾਕੇਸ਼ ਟਿਕੈਤ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਰਾਕੇਸ਼ ਟਿਕੈਤ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦਾ ਹੋਇਆ ਜਲ ਵੀ ਛਕਾਇਆ

Sukhbir singh badal at Ghazipur BorderSukhbir singh badal at Ghazipur Border

ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਿਸਾਨਾਂ ਦੇ ਹੱਕ ਵਿਚ ਆਉਣਾ ਚਾਹੀਦਾ ਹੈI ਜਦੋਂ ਤੱਕ ਕੇਂਦਰੀ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਸੰਘਰਸ਼ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਸਾਰੇ ਦੇਸ਼ ਦੇ ਕਿਸਾਨ ਇਸ ਮੁੱਦੇ ‘ਤੇ ਇਕੱਠੇ ਹਨ।

Rakesh TikaitRakesh Tikait

ਸੁਖ਼ਬੀਰ ਬਾਦਲ ਨੇ ਦੱਸਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਰਾਕੇਸ਼ ਟਿਕੈਤ ਦੇ ਪਿਤਾ ਮਹਿੰਦਰ ਸਿੰਘ ਟਿਕੈਤ ਦੋਵਾਂ ਨੇ ਮਿਲ ਕੇ ਕਿਸਾਨੀ ਹਿੱਤਾਂ ਲਈ ਅਪਣਾ ਸਭ ਕੁਝ ਦਾਅ 'ਤੇ ਲਾਇਆ ਹੈ।

sukhbir badalSukhbir badal

ਉਹਨਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੇ ਮੰਨ ਦੀ ਗੱਲ਼ ਸੁਣਨੀ ਚਾਹੀਦੀ ਹੈ।  ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਆਗੂ ਵੀ ਮੌਜੂਦ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement