ਦਿਲ ਦਾ ਦੌਰਾ ਪੈਣ ਕਾਰਨ ਟਿਕਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਮੌਤ
Published : Mar 31, 2021, 2:44 pm IST
Updated : Mar 31, 2021, 2:44 pm IST
SHARE ARTICLE
farmer
farmer

ਨੌਜਵਾਨ ਗਮਦੂਰ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਿਲ੍ਹਾ ਫਿਰੋਜ਼ਪੁਰ ਨਾਲ ਜੁੜੇ ਸਨ। 

ਫ਼ਿਰੋਜ਼ਪੁਰ - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਇਸ ਦੌਰਾਨ ਹੁਣ ਤਕ 200 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾ ਗੁਵਾ ਦਿੱਤੀਆਂ ਹਨ। ਇਸ ਵਿਚਕਾਰ ਅੱਜ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਇਸ ਸੰਘਰਸ਼ 'ਚ ਸ਼ਾਮਿਲ ਨੌਜਵਾਨ ਗਮਦੂਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਤੇ ਇਸ ਤੋਂ ਬਾਅਦ ਪੂਰੇ ਪਿੰਡ ਸ਼ਕੂਰ 'ਚ ਸੋਗ ਦੀ ਲਹਿਰ ਹੈ। 

farmerfarmer

ਪਿੰਡ ਸ਼ਕੂਰ ਦੇ ਕਿਸਾਨ ਆਗੂ ਦਿਲਬਾਗ ਸਿੰਘ, ਲਖਵੀਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਪਤਾ ਨਹੀਂ ਅਜੇ ਹੋਰ ਕਿੰਨੇ ਕਿਸਾਨਾਂ ਦੀ ਬਲੀ ਲਵੇਗੀ। ਪਿਛਲੇ ਲੰਮੇਂ ਸਮੇਂ ਤੋਂ ਇਹ ਕਿਸਾਨ ਟਿਕਰੀ ਬਾਰਡਰ 'ਤੇ ਡਟਿਆ ਹੋਇਆ ਸੀ ਤੇ ਇਹ ਕਿਸਾਨ ਪਿੰਡ ਸ਼ਕੂਰ ਦਾ ਰਹਿਣ ਵਾਲਾ ਹੈ। ਇਸ ਦਾ ਅੰਤਿਮ ਸੰਸਕਾਰ ਪਿੰਡ ਸ਼ਕੂਰ ਵਿੱਚ ਕੱਲ੍ਹ 1 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ। ਦੱਸ ਦੇਈਏ ਕਿ ਨੌਜਵਾਨ ਗਮਦੂਰ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਿਲ੍ਹਾ ਫਿਰੋਜ਼ਪੁਰ ਨਾਲ ਜੁੜੇ ਸਨ। 

farmerfarmer

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement