ਪਟਰੌਲ ਸੱਤ ਪੈਸੇ, ਡੀਜ਼ਲ ਪੰਜ ਪੈਸੇ ਲਿਟਰ ਸਸਤਾ
Published : May 31, 2018, 11:18 pm IST
Updated : May 31, 2018, 11:18 pm IST
SHARE ARTICLE
Petrol & Diesel
Petrol & Diesel

ਪਟਰੌਲ ਅਤੇ ਡੀਜ਼ਲ ਦੀ ਕੀਮਤ ਵਿਚ ਇਕ ਪੈਸੇ ਦੀ ਕਟੌਤੀ ਦੇ ਇਕ ਦਿਨ ਮਗਰੋਂ ਪਟਰੌਲ ਦੀ ਕੀਮਤ ਵਿਚ ਸੱਤ ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ ਵਿਚ ਪੰਜ ...

ਨਵੀਂ ਦਿੱਲੀ,  ਪਟਰੌਲ ਅਤੇ ਡੀਜ਼ਲ ਦੀ ਕੀਮਤ ਵਿਚ ਇਕ ਪੈਸੇ ਦੀ ਕਟੌਤੀ ਦੇ ਇਕ ਦਿਨ ਮਗਰੋਂ ਪਟਰੌਲ ਦੀ ਕੀਮਤ ਵਿਚ ਸੱਤ ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ ਵਿਚ ਪੰਜ ਪੈਸੇ ਪ੍ਰਤੀ ਲਿਟਰ ਦੀ ਕਟੌਤੀ ਦਾ ਐਲਾਨ ਕੀਤਾ ਗਿਆ ਹੈ। ਅੰਤਰਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਿਚ ਨਰਮੀ ਆਉਣ ਮਗਰੋਂ ਇਹ ਕਟੌਤੀ ਕੀਤੀ ਗਈ ਹੈ। ਸਰਕਾਰੀ ਤੇਲ ਕੰਪਨੀਆਂ ਦੇ ਬਿਆਨ ਮੁਤਾਬਕ ਦਿੱਲੀ ਵਿਚ ਪਟਰੌਲ ਦੀ ਕੀਮਤ ਹੁਦ 78.35 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 69.30 ਰੁਪਏ ਪ੍ਰਤੀ ਲਿਟਰ ਹੋਵੇਗੀ।

ਤੇਲ ਦੀਆਂ ਕੀਮਤਾਂ ਵਿਚ ਬੁਧਵਾਰ ਨੂੰ ਹੋਈ ਇਕ ਪੈਸੇ ਦੀ ਕਟੌਤੀ ਮਗਰੋਂ ਦਿੱਲੀ ਵਿਚ ਪਟਰੌਲ ਦੀ ਕੀਮਤ 78.42 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 69.30 ਰੁਪਏ ਪ੍ਰਤੀ ਲਿਟਰ ਹੋ ਗਈ ਸੀ। ਤੇਲ ਦੀਆਂ ਕੀਮਤਾਂ ਵਿਚ ਇਹ ਕਟੌਤੀ 16 ਦਿਨਾਂ ਮਗਰੋਂ ਹੋਈ ਹੈ ਕਿਉਂਕਿ 14 ਮਈ ਤੋਂ ਇਸ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਸਨ। ਇਸ ਤੋਂ ਪਹਿਲਾਂ ਕਰਨਾਟਕ ਚੋਣਾਂ ਕਾਰਨ 19 ਦਿਨਾਂ ਤਕ ਤੇਲ ਦੀਆਂ ਕੀਮਤਾਂ ਸਥਿਰ ਰਹੀਆਂ ਸਨ।  (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement