ਐਨਸੀਈਆਰਟੀ ਨੇ ਬਾਰ੍ਹਵੀਂ ਜਮਾਤ ਦੀ ਰਾਜਨੀਤੀ ਵਿਗਿਆਨ ਦੀ ਕਿਤਾਬ ਵਿਚੋਂ ਖ਼ਾਲਿਸਤਾਨ ਦਾ ਹਵਾਲਾ ਹਟਾਇਆ
Published : May 31, 2023, 11:24 am IST
Updated : May 31, 2023, 11:24 am IST
SHARE ARTICLE
photo
photo

ਸ਼੍ਰੋਮਣੀ ਕਮੇਟੀ ਦਾ ਇਤਰਾਜ਼ ਪੁਸਤਕ ‘ਪੋਲੀਟਿਕਸ ਇਨ ਇੰਡੀਆ ਸਿੰਸ ਇੰਡੀਪੈਂਡੈਂਸ’ ਵਿਚ ਆਨੰਦਪੁਰ ਸਾਹਿਬ ਦੇ ਮਤੇ ਦੇ ਜ਼ਿਕਰ ਨਾਲ ਸਬੰਧਤ ਹੈ

 

ਨਵੀਂ ਦਿੱਲੀ : ਸਿਖਿਆ ਮੰਤਰਾਲੇ ਦੇ ਅਧਿਕਾਰੀਆਂ ਅਨੁਸਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਇਤਰਾਜ਼ਾਂ ਤੋਂ ਬਾਅਦ ਐਨਸੀਈਆਰਟੀ ਨੇ 12ਵੀਂ ਜਮਾਤ ਦੀ ਰਾਜਨੀਤੀ ਵਿਗਿਆਨ ਦੀ ਪਾਠ ਪੁਸਤਕ ਵਿਚੋਂ ਵਖਰੇ ਸਿੱਖ ਰਾਸ਼ਟਰ ਖ਼ਾਲਿਸਤਾਨ ਦੀ ਮੰਗ ਦਾ ਹਵਾਲਾ ਹਟਾ ਦਿਤਾ ਹੈ।

ਸ਼੍ਰੋਮਣੀ ਕਮੇਟੀ ਨੇ ਪਿਛਲੇ ਮਹੀਨੇ ਦੋਸ਼ ਲਾਇਆ ਸੀ ਕਿ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਨਸੀਈਆਰਟੀ) ਨੇ ਅਪਣੀ 12ਵੀਂ ਜਮਾਤ ਦੀ ਰਾਜਨੀਤੀ ਵਿਗਿਆਨ ਦੀ ਪਾਠ ਪੁਸਤਕ ਵਿਚ ਸਿੱਖਾਂ ਬਾਰੇ ਇਤਿਹਾਸਕ ਜਾਣਕਾਰੀ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਹੈ।

ਸ਼੍ਰੋਮਣੀ ਕਮੇਟੀ ਦਾ ਇਤਰਾਜ਼ ਪੁਸਤਕ ‘ਪੋਲੀਟਿਕਸ ਇਨ ਇੰਡੀਆ ਸਿੰਸ ਇੰਡੀਪੈਂਡੈਂਸ’ ਵਿਚ ਆਨੰਦਪੁਰ ਸਾਹਿਬ ਦੇ ਮਤੇ ਦੇ ਜ਼ਿਕਰ ਨਾਲ ਸਬੰਧਤ ਹੈ। ਹਟਾਏ ਗਏ ਵਾਕਾਂ ਵਿਚੋਂ ਇਕ ਵਿਚ ਲਿਖਿਆ ਗਿਆ ਹੈ, “ਮਤਾ, ਸੰਘਵਾਦ ਨੂੰ ਮਜਬੂਤ ਕਰਨ ਦੀ ਇਕ ਦਲੀਲ ਸੀ, ਪਰ ਇਸ ਦੀ ਵਿਆਖਿਆ ਇਕ ਵਖਰੇ ਸਿੱਖ ਰਾਸ਼ਟਰ ਲਈ ਅਪੀਲ ਵਜੋਂ ਵੀ ਕੀਤੀ ਜਾ ਸਕਦੀ ਹੈ। ’’ ਇਸ ਵਾਕ ਨੂੰ ਵੀ ਹਟਾਇਆ ਗਿਆ ਕਿ, ‘‘ਵਧੇਰੇ ਕੱਟੜਪੰਥੀ ਤੱਤਾਂ ਨੇ ਭਾਰਤ ਤੋਂ ਵੱਖ ਹੋਣ ਅਤੇ ‘ਖ਼ਾਲਿਸਤਾਨ’ ਬਣਾਉਣ ਦੀ ਵਕਾਲਤ ਕਰਨੀ ਸ਼ੁਰੂ ਕਰ ਦਿਤੀ।’’ ਬਿਆਨਾਂ ਨੂੰ ਦੁਬਾਰਾ ਇਸ ਤਰ੍ਹਾਂ ਲਿਖਿਆ ਗਿਆ ਹੈ ਕਿ, “ਮਤਾ, ਸੰਘਵਾਦ ਨੂੰ ਮਜਬੂਤ ਕਰਨ ਦੀ ਦਲੀਲ ਸੀ।’’

ਸਿਖਿਆ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਅਨੁਸਾਰ, “ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰ ਕੇ ਸਿੱਖ ਭਾਈਚਾਰੇ ਵਿਰੁਧ ਇਤਰਾਜ਼ਯੋਗ ਸਮੱਗਰੀ ਨੂੰ ਵਾਪਸ ਲੈਣ ਬਾਰੇ ਸ਼੍ਰੋਮਣੀ ਕਮੇਟੀ ਤੋਂ ਮੰਗ ਪੱਤਰ ਮਿਲਿਆ ਸੀ। ਇਸ ਮੁੱਦੇ ਦੀ ਜਾਂਚ ਕਰਨ ਲਈ ਐਨਸੀਆਰਟੀ ਵਲੋਂ ਮਾਹਿਰਾਂ ਦੀ ਇਕ ਕਮੇਟੀ ਬਣਾਈ ਗਈ ਸੀ ਅਤੇ ਇਸ ਦੀਆਂ ਸਿਫਾਰਸ਼ਾਂ ਦੇ ਅਧਾਰ ’ਤੇ ਫ਼ੈਸਲਾ ਲਿਆ ਗਿਆ ਸੀ।’’ ਉਨ੍ਹਾਂ ਕਿਹਾ, “ਐਨਸੀਈਆਰਟੀ ਨੇ ਇਕ ਸ਼ੁੱਧੀ ਪੱਤਰ ਜਾਰੀ ਕੀਤਾ ਹੈ। ਜਦੋਂ ਕਿ ਨਵੇਂ ਅਕਾਦਮਿਕ ਸੈਸ਼ਨ ਲਈ ਭੌਤਿਕ ਤੌਰ ’ਤੇ ਕਿਤਾਬਾਂ ਛਾਪੀਆਂ ਗਈਆਂ ਹਨ, ਉਥੇ ਹੀ ਡਿਜੀਟਲ ਕਿਤਾਬਾਂ ਵਿਚ ਬਦਲਾਅ ਦੇਖਣ ਨੂੰ ਮਿਲੇਗਾ। ’’ 
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement