ਛਤੀਸਗੜ੍ਹ 'ਚ ਭਿਆਨਕ ਸੜਕ ਹਾਦਸਾ, 50 ਫੁੱਟ ਡੂੰਘੀ ਖੱਡ 'ਚ ਡਿੱਗਿਆ ਆਟੋ

By : KOMALJEET

Published : May 31, 2023, 7:06 pm IST
Updated : May 31, 2023, 7:06 pm IST
SHARE ARTICLE
road accident
road accident

3 ਔਰਤਾਂ ਸਮੇਤ ਚਾਰ ਦੀ ਮੌਤ, ਬੱਚੇ ਸਮੇਤ 2 ਜ਼ਖ਼ਮੀ 

ਛਤੀਸਗੜ੍ਹ : ਛਤੀਸਗੜ੍ਹ ਦੇ ਜਸ਼ਪੁਰ ਜ਼ਿਲ੍ਹੇ ਵਿਚ ਇਕ ਸੜਕ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਦਸਿਆ ਜਾ ਰਿਹਾ ਹੈ ਕਿ ਇਥੇ ਇਕ ਆਟੋ 50 ਫੁੱਟ ਡੂੰਘੀ ਖੱਡ ਵਿਚ ਡਿੱਗ ਗਿਆ। ਜਿਸ ਕਾਰਨ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸੋਨਕਿਆਰੀ ਚੌਕੀ ਇਲਾਕੇ ਵਿਚ ਵਾਪਰੇ ਇਸ ਹਾਦਸੇ 'ਚ ਇਕ ਬੱਚੇ ਸਮੇਤ ਦੋ ਵਿਅਕਤੀ ਜ਼ਖ਼ਮੀ ਹੋ ਗਏ ਹਨ।

ਜਾਣਕਾਰੀ ਅਨੁਸਾਰ ਬੁੱਧਵਾਰ ਦੁਪਹਿਰ 6 ਲੋਕਾਂ ਨੂੰ ਲੈ ਕੇ ਆਟੋ ਪਿੰਡ ਸੋਨਕਿਆਰੀ ਤੋਂ ਪਿੰਡ ਕਰਦਾਨਾ ਵੱਲ ਜਾ ਰਿਹਾ ਸੀ। ਇਸ ਦੌਰਾਨ ਕਾਰਦਾਨਾ ਘਾਟੀ 'ਚ ਆਟੋ ਬੇਕਾਬੂ ਹੋ ਗਿਆ ਅਤੇ ਇਹ ਹਾਦਸਾ ਵਾਪਰ ਗਿਆ।

ਆਸਪਾਸ ਦੇ ਲੋਕਾਂ ਨੇ ਦਸਿਆ ਕਿ ਆਟੋ ਤੇਜ਼ ਰਫ਼ਤਾਰ 'ਚ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਪਹੁੰਚਾਇਆ ਗਿਆ। ਉੱਥੇ ਇਲਾਜ ਦੌਰਾਨ ਇਕ ਔਰਤ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਹੋਰ ਜ਼ਖ਼ਮੀਆਂ ਨੂੰ ਅੰਬਿਕਾਪੁਰ ਮੈਡੀਕਲ ਕਾਲਜ ਰੈਫ਼ਰ ਕੀਤਾ ਗਿਆ ਹੈ। ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ: ਗੇਮ ਖੇਡਣ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ! ਇਹ ਕੰਪਨੀ ਦੇ ਰਹੀ ਹੈ 6 ਮਹੀਨਿਆਂ ਦੇ 10 ਲੱਖ ਰੁਪਏ?

ਦਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਜਿਸ ਵਿਅਕਤੀ ਦੀ ਮੌਤ ਹੋਈ ਹੈ ਉਹ ਖੁਦ ਆਟੋ ਚਾਲਕ ਸੀ। ਘਟਨਾ ਦੇ ਸਮੇਂ ਉਹ ਆਟੋ ਚਲਾ ਰਿਹਾ ਸੀ। ਜਦਕਿ ਮ੍ਰਿਤਕਾਂ 'ਚ ਉਸ ਦੀ ਪਤਨੀ ਸਮੇਤ 3 ਔਰਤਾਂ ਸ਼ਾਮਲ ਹਨ।

ਮ੍ਰਿਤਕਾਂ ਦੀ ਪਛਾਣ ਆਟੋ ਚਾਲਕ ਬੁੱਧਨਾਥ ਰਾਮ ਪਤਨੀ ਫੂਲਮਤੀ ਬਾਈ, ਸੇਵੰਤੀ ਬਾਈ, ਬ੍ਰਿਹਸਪਤੀ ਬਾਈ ਵਜੋਂ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਵਿਚ ਦਿਲੇਸ਼ਵਰ ਰਾਮ (8 ਸਾਲ) ਅਤੇ ਨਿਰਮਲ ਤਿੱਗਾ (57) ਸ਼ਾਮਲ ਹਨ।

Location: India, Chhatisgarh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement