ਮੁਰਗਾ, ਬੱਕਰੇ ਦਾ ਮਾਸ ਜਾਂ ਮੱਛੀ ਖਾਣ ਦੀ ਬਜਾਏ ਬੀਫ ਜ਼ਿਆਦਾ ਖਾਓ: ਭਾਜਪਾ ਮੰਤਰੀ
Published : Jul 31, 2021, 4:00 pm IST
Updated : Jul 31, 2021, 4:24 pm IST
SHARE ARTICLE
Eat More Beef Than Chicken, Mutton, Fish: BJP Minister
Eat More Beef Than Chicken, Mutton, Fish: BJP Minister

ਭਾਜਪਾ ਦੇ ਮੰਤਰੀ ਸਨਬੋਰ ਸ਼ੂਲਈ ਨੇ ਸੂਬੇ ਦੇ ਲੋਕਾਂ ਨੂੰ ਮੁਰਗਾ, ਭੇਡ ਜਾਂ ਬੱਕਰੀ ਦਾ ਮੀਟ ਜਾਂ ਮੱਛੀ ਖਾਣ ਦੀ ਬਜਾਏ ਬੀਫ ਜ਼ਿਆਦਾ ਖਾਣ ਲਈ ਕਿਹਾ ਹੈ

ਸ਼ਿਲਾਂਗ: ਮੇਘਾਲਿਆ ਸਰਕਾਰ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੰਤਰੀ ਸਨਬੋਰ ਸ਼ੂਲਈ ਨੇ ਸੂਬੇ ਦੇ ਲੋਕਾਂ ਨੂੰ ਮੁਰਗਾ, ਭੇਡ ਜਾਂ ਬੱਕਰੀ ਦਾ ਮੀਟ ਜਾਂ ਮੱਛੀ ਖਾਣ ਦੀ ਬਜਾਏ ਬੀਫ ਜ਼ਿਆਦਾ ਖਾਣ ਲਈ ਕਿਹਾ ਹੈ ਅਤੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਹਨਾਂ ਦੀ ਪਾਰਟੀ ਇਸ ਦੇ ਵਿਰੁੱਧ ਹੈ।

Eat More Beef Than Chicken, Mutton, Fish: BJP MinisterEat More Beef Than Chicken, Mutton, Fish: BJP Minister

ਹੋਰ ਪੜ੍ਹੋ: ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ‘ਸ਼ਹੀਦ ਊਧਮ ਸਿੰਘ ਯਾਦਗਾਰ’ ਲੋਕਾਂ ਨੂੰ ਸਮਰਪਿਤ

ਪਿਛਲੇ ਹਫਤੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਾਜਪਾ ਦੇ ਸੀਨੀਅਰ ਨੇਤਾ ਸ਼ੂਲਾਈ ਨੇ ਕਿਹਾ ਕਿ ਲੋਕਤੰਤਰਿਕ ਦੇਸ਼ ਵਿਚ ਹਰ ਕੋਈ ਆਪਣੀ ਪਸੰਦ ਦਾ ਭੋਜਨ ਖਾਣ ਲਈ ਸੁਤੰਤਰ ਹੈ। ਉਹਨਾਂ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨੂੰ ਕਿਹਾ, “ਮੈਂ ਲੋਕਾਂ ਨੂੰ ਮੁਰਗੀ, ਭੇਡ ਜਾਂ ਬੱਕਰੀ ਦਾ ਮਾਸ ਜਾਂ ਮੱਛੀ ਦੀ ਬਜਾਏ ਜ਼ਿਆਦਾ ਬੀਫ ਖਾਣ ਲਈ ਪ੍ਰੇਰਿਤ ਕਰਦਾ ਹਾਂ, ਇਹ ਧਾਰਨਾ ਕਿ ਭਾਜਪਾ ਗਊ ਹੱਤਿਆ ’ਤੇ ਪਾਬੰਦੀ ਲਗਾਏਗੀ, ਇਹ ਦੂਰ ਹੋ ਜਾਵੇਗੀ।”

BJPBJP

ਹੋਰ ਪੜ੍ਹੋ: PM ਮੋਦੀ ਦਾ IPS ਅਧਿਕਾਰੀਆਂ ਨੂੰ ਸੁਨੇਹਾ, ‘ਲੋਕਾਂ ਵਿਚ ਪੁਲਿਸ ਪ੍ਰਤੀ ਨਕਾਰਾਤਮਕ ਧਾਰਨਾ ਨੂੰ ਬਦਲੋ’

ਪਸ਼ੂ ਪਾਲਣ ਅਤੇ ਪਸ਼ੂ ਡਾਕਟਰੀ ਮੰਤਰੀ ਸ਼ੁਲਈ ਨੇ ਇਹ ਵੀ ਭਰੋਸਾ ਦਿੱਤਾ ਕਿ ਉਹ ਆਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨਾਲ ਗੱਲ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੁਆਂਢੀ ਰਾਜ ਵਿਚ ਨਵੇਂ ਐਕਟ ਨਾਲ ਮੇਘਾਲਿਆ ਵਿਚ ਪਸ਼ੂਆਂ ਦੀ ਆਵਾਜਾਈ ਵਿਚ ਵਿਘਨ ਨਾ ਪੈਦਾ ਹੋਵੇ।

Eat More Beef Than Chicken, Mutton, Fish: BJP MinisterEat More Beef Than Chicken, Mutton, Fish: BJP Minister

ਹੋਰ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਐਲਾਨ: 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਖੁੱਲ੍ਹਣਗੇ ਸਕੂਲ

ਮੇਘਾਲਿਆ ਅਤੇ ਅਸਾਮ ਵਿਚਾਲੇ ਸਰਹੱਦੀ ਵਿਵਾਦ 'ਤੇ ਤਿੰਨ ਵਾਰ ਵਿਧਾਇਕ ਰਹੇ ਸ਼ੁਲਈ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸੂਬੇ ਦੀ ਹੱਦ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਬਲ ਦੀ ਵਰਤੋਂ ਕਰੇ। ਉਹਨਾਂ ਕਿਹਾ, "ਜੇ ਅਸਾਮ ਦੇ ਲੋਕ ਸਰਹੱਦੀ ਖੇਤਰਾਂ ਵਿਚ ਸਾਡੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ ਤਾਂ ਸਿਰਫ ਗੱਲਾਂ ਕਰਕੇ ਜਾਂ ਚਾਹ ਪੀ ਕੇ ਨਹੀਂ ਸਰਨਾ, ਸਾਨੂੰ ਮੌਕੇ 'ਤੇ ਹੀ ਜਵਾਬ ਦੇਣਾ ਪਵੇਗਾ।" ਹਾਲਾਂਕਿ ਉਹਨਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਹਿੰਸਾ ਦੇ ਹੱਕ ਵਿਚ ਨਹੀਂ ਹਨ।

ਹੋਰ ਪੜ੍ਹੋ: ਬੈਂਕਾਂ ਨੇ ਗਾਹਕਾਂ ਨੂੰ ਦਿੱਤਾ ਝਟਕਾ, ATM ’ਚੋਂ ਪੈਸੇ ਕਢਵਾਉਣ ’ਤੇ ਦੇਣੀ ਪਵੇਗੀ ਜ਼ਿਆਦਾ ਫੀਸ

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement