ਆਪਣੇ ਬਿਆਨ ਤੋਂ ਪਲਟੇ ਗੋਆ ਦੇ ਮੰਤਰੀ, ਕਿਹਾ- ਆਕਸੀਜਨ ਦੀ ਘਾਟ ਕਾਰਨ ਨਹੀਂ ਹੋਈ ਕੋਈ ਮੌਤ
Published : Jul 31, 2021, 3:41 pm IST
Updated : Jul 31, 2021, 3:41 pm IST
SHARE ARTICLE
Vishwajit Pratapsingh Rane
Vishwajit Pratapsingh Rane

11 ਮਈ ਨੂੰ ਦਿੱਤੇ ਬਿਆਨ ਵਿਚ ਉਹਨਾਂ ਨੇ ਕਿਹਾ ਸੀ ਕਿ ਜੀਐਮਸੀਐਚ ਵਿਖੇ ਆਕਸੀਜਨ ਦੀ ਕਮੀ ਕਾਰਨ 24 ਘੰਟਿਆਂ ਦੇ ਅੰਦਰ 26 ਲੋਕਾਂ ਦੀ ਮੌਤ ਹੋ ਗਈ ਸੀ।

ਪਣਜੀ - ਸਰਕਾਰੀ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ) ਵਿਚ ਆਕਸੀਜਨ ਦੀ ਘਾਟ ਕਾਰਨ ਕਈ ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਦੀ ਗੱਲ ਕਹਿਣ ਤੋਂ ਦੋ ਮਹੀਨਿਆਂ ਬਾਅਦ ਗੋਆ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਹੁਣ ਵਿਧਾਨ ਸਭਾ ‘ਚ ਇਹ ਕਿਹਾ ਹੈ ਕਿ ਮਹਾਂਮਾਰੀ ਦੇ ਦੌਰਾਨ ਕਿਸੇ ਵੀ ਹਸਪਤਾਲ ਨੇ ਜੀਵਨਦਾਨ ਦੇਣ ਵਾਲੀ ਗੈਸ ਦੀ ਕਿਸੇ ਵੀ ਕਮੀ ਦਾ ਸਾਹਮਣਾ ਨਹੀਂ ਕੀਤਾ ਅਤੇ ਇਸ ਕਾਰਨ ਹਸਪਤਾਲ ਵਿਚ ਕਿਸੇ ਦੀ ਮੌਤ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

oxygenoxygen

ਰਾਣੇ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਇਕ ਬਿਆਨ ਵਿਚ ਕਿਹਾ, “ਜੀਐਮਸੀਐਚ ਵਿਚ ਆਕਸੀਜਨ ਦੀ ਕਮੀ ਕਾਰਨ ਕੋਵਿਡ -19 ਦੇ ਇੱਕ ਵੀ ਮਰੀਜ਼ ਦੀ ਮੌਤ ਨਹੀਂ ਹੋਈ।” ਉਹ ਵਿਰੋਧੀ ਧਿਰ ਦੇ ਨੇਤਾ ਦਿਗੰਬਰ ਕਾਮਤ ਦੁਆਰਾ ਸਦਨ ​​ਵਿਚ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ। ਮੰਤਰੀ ਨੇ ਇੱਕ ਲਿਖਤੀ ਜਵਾਬ ਵਿਚ ਕਿਹਾ, "ਕਿਸੇ ਸਮੇਂ ਜੀਐਮਸੀਐਚ ਵਿਖੇ ਆਕਸੀਜਨ ਦੀ ਸਪਲਾਈ ਵਿਚ ਕੋਈ ਕਮੀ ਨਹੀਂ ਆਈ

Vishwajit Pratapsingh RaneVishwajit Pratapsingh Rane

ਅਤੇ ਆਕਸੀਜਨ ਦੀ ਸਪਲਾਈ ਨਾ ਹੋਣ ਕਾਰਨ ਕਿਸੇ ਦੀ ਮੌਤ ਨਹੀਂ ਹੋਈ।" ਉਨ੍ਹਾਂ ਦਾ ਇਹ ਬਿਆਨ 11 ਮਈ ਨੂੰ ਦਿੱਤੇ ਉਹਨਾਂ ਦੇ ਅਪਣੇ ਬਿਆਨ ਤੋਂ ਬਿਲਕੁਲ ਅਲੱਗ ਹੈ। ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਜੀਐਮਸੀਐਚ ਵਿਖੇ ਆਕਸੀਜਨ ਦੀ ਕਮੀ ਕਾਰਨ 24 ਘੰਟਿਆਂ ਦੇ ਅੰਦਰ 26 ਲੋਕਾਂ ਦੀ ਮੌਤ ਹੋ ਗਈ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement