ਚੋਰੀ ਹੋਏ 5.43 ਕਰੋੜ ਰੁਪਏ ਦੇ ਗਹਿਣੇ ਪੁਲਿਸ ਨੇ ਕੀਤੇ ਬਰਾਮਦ, ਤਿੰਨ ਦੋਸ਼ੀ ਗ੍ਰਿਫ਼ਤਾਰ
Published : Aug 31, 2022, 9:09 pm IST
Updated : Aug 31, 2022, 9:09 pm IST
SHARE ARTICLE
Arrest
Arrest

ਜਬਲਪੁਰ ਦੇ ਰਹਿਣ ਵਾਲੇ ਹਨ ਸਾਰੇ ਮੁਲਜ਼ਮ

 

ਜਬਲਪੁਰ: ਮੱਧ ਪ੍ਰਦੇਸ਼ ਦੇ ਜਬਲਪੁਰ ਸ਼ਹਿਰ ਵਿਖੇ ਚੋਰਾਂ ਵੱਲੋਂ ਗਹਿਣਿਆਂ ਦੇ ਇੱਕ ਸ਼ੋਅਰੂਮ ਨੂੰ ਨਿਸ਼ਾਨਾ ਬਣਾਉਣ ਦੇ ਦੋ ਹਫ਼ਤੇ ਬਾਅਦ ਬੁੱਧਵਾਰ ਨੂੰ ਪੁਲਿਸ ਨੇ ਇਸ ਮਾਮਲੇ 'ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਦੇ ਕਬਜ਼ੇ 'ਚੋਂ 5.43 ਕਰੋੜ ਰੁਪਏ ਦੀ ਕੀਮਤ ਦੇ 10.25 ਕਿੱਲੋ ਵਜ਼ਨੀ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਦੋਸ਼ੀ ਗ਼ੁਲਾਮ ਮੁਸਤਫ਼ਾ ਉਰਫ਼ ਗੋਪੀ (42) ਨੇ ਆਪਣਾ ਕਰਜ਼ਾ ਮੋੜਨਾ ਸੀ, ਇਸ ਲਈ ਉਸ ਨੇ ਬੈਜੂਦੀਨ ਜੁਨੈਦ (32) ਅਤੇ ਆਰਿਫ਼  (28) ਨਾਂਅ ਦੇ ਦੋ ਹੋਰ ਵਿਅਕਤੀਆਂ ਦੀ ਮਦਦ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਸਾਰੇ ਮੁਲਜ਼ਮ ਜਬਲਪੁਰ ਦੇ ਰਹਿਣ ਵਾਲੇ ਹਨ।

ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਚੋਰੀ 15 ਅਤੇ 16 ਅਗਸਤ ਦੀ ਦਰਮਿਆਨੀ ਰਾਤ ਨੂੰ ਹੋਈ ਸੀ। ਸ਼ੋਅਰੂਮ ਦੇ ਮਾਲਕ ਸੁਨੀਲ ਕੁਮਾਰ ਜੈਨ ਨੇ ਇਸ ਚੋਰੀ ਦੀ ਸੂਚਨਾ ਪੁਲਿਸ ਨੂੰ ਦਿੱਤੀ ਸੀ। ਉਹਨਾਂ ਕਿਹਾ ਕਿ ਬੁੱਧਵਾਰ ਨੂੰ ਪੁਲਿਸ ਨੇ ਜਬਲਪੁਰ ਤੋਂ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 5.43 ਕਰੋੜ ਰੁਪਏ ਦੀ ਕੀਮਤ ਦੇ 10.25 ਕਿਲੋਗ੍ਰਾਮ ਚੋਰੀ ਦੇ ਸੋਨੇ ਦੇ ਗਹਿਣੇ, ਇਕ ਕਟਰ, ਇਕ ਮੋਟਰਸਾਈਕਲ ਅਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ। 

 

 

ਦੋਸ਼ੀਆਂ ਖ਼ਿਲਾਫ਼ ਭਗਵਾਨਗੰਜ ਪੁਲਿਸ ਸਟੇਸ਼ਨ 'ਚ ਭਾਰਤੀ ਦੰਡਾਵਲੀ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਪੁੱਛਗਿੱਛ ਦੌਰਾਨ ਮੁਸਤਫ਼ਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਵਾਹਨਾਂ ਦੀ ਖਰੀਦੋ-ਫ਼ਰੋਖਤ ਦੇ ਕਾਰੋਬਾਰ 'ਚ ਆਪਣੇ ਸਿਰ ਚੜ੍ਹੇ ਕਰਜ਼ੇ ਨੂੰ ਚੁਕਾਉਣ ਲਈ ਇਹ ਵਾਰਦਾਤ ਕੀਤੀ।  ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੇ ਆਧਾਰ 'ਤੇ ਅਪਰਾਧ ਵਿੱਚ ਵਰਤੀ ਗਈ ਗੱਡੀ ਅਤੇ ਚੋਰਾਂ ਦਾ ਪਤਾ ਲਗਾਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement