ਨਵਜੋਤ ਸਿੱਧੂ ਨੇ ਲਾਂਘੇ ਦੇ ਉਦਘਾਟਨ ਲਈ ਇਮਰਾਨ ਖ਼ਾਨ ਦੇ ਸੱਦੇ ਨੂੰ ਕੀਤਾ ਸਵੀਕਾਰ
Published : Oct 31, 2019, 1:19 pm IST
Updated : Oct 31, 2019, 1:19 pm IST
SHARE ARTICLE
Navjot Singh Sidhu
Navjot Singh Sidhu

ਸਾਬਕਾ ਭਾਰਤੀ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਨੌਂ ਨਵੰਬਰ ਨੂੰ ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਸਮਾਰੋਹ..

ਨਵੀਂ ਦਿੱਲੀ  : ਸਾਬਕਾ ਭਾਰਤੀ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਨੌਂ ਨਵੰਬਰ ਨੂੰ ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਿਲ ਹੋਣ ਦੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਪ੍ਰੈਸ ਬਿਆਨ ਅਨੁਸਾਰ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਉਦਘਾਟਨ ਸਮਾਰੋਹ ਵਿੱਚ ਬੁਲਾਉਣ ਲਈ ਧੰਨਵਾਦ ਕੀਤਾ ਹੈ।

Navjot Singh SidhuNavjot Singh Sidhu

 ਸਿੱਧੂ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਇਤਿਹਾਸਕ ਉਦਘਾਟਨ ਉੱਤੇ ਮੈਨੂੰ ਬੁਲਾਉਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਸ਼ੁਕਰਗੁਜ਼ਾਰ ਹਾਂ। ਇਮਰਾਨ ਖਾਨ ਦੇ ਨਿਰਦੇਸ਼ਾਂ 'ਤੇ ਨਿਊਜ਼ ਏਜੰਸੀ ਪੀਟੀਆਈ ਦੇ ਸੀਨੇਟਰ ਫੈਜ਼ਲ ਜਾਵੇਦ ਨੇ ਸਿੱਧੂ ਕੋਲ ਪਹੁੰਚ ਕੀਤੀ ਅਤੇ ਉਨ੍ਹਾਂ ਨੂੰ ਇਥੇ ਆਉਣ ਦਾ ਸੱਦਾ ਦਿੱਤਾ।

Navjot Singh SidhuNavjot Singh Sidhu

 ਸਿੱਧੂ ਨੇ ਕਿਹਾ ਕਿ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਨਾਲ ਜੁੜੇ ਲੋਕ ਆਪਣੇ ਅਧਿਆਤਮਿਕ ਗੁਰੂ ਬਾਬਾ ਗੁਰੂ ਨਾਨਕ ਜੀ ਨਾਲ ਸਬੰਧਤ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਇੰਤਜ਼ਾਰ ਕਰ ਰਹੇ ਹਨ। ਪਾਕਿਸਤਾਨੀ ਮੀਡੀਆ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਸਮਝੌਤਾ ਦੁਨੀਆਂ ਭਰ ਦੇ ਲੱਖਾਂ ਸਿੱਖਾਂ ਨੂੰ ਸਕਾਰਾਤਮਕ ਸੰਦੇਸ਼ ਦਿੰਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement