ਰਾਘਵ ਚੱਢਾ ਸਮੇਤ ਕਈ ਵਿਰੋਧੀ ਨੇਤਾਵਾਂ ਨੇ ਫੋਨ ਹੈਕ ਹੋਣ ਦਾ ਕੀਤਾ ਦਾਅਵਾ, ਕਿਹਾ- ਆਈਫ਼ੋਨ 'ਤੇ ਵੀ ਆਇਆ ਅਲਰਟ 
Published : Oct 31, 2023, 12:50 pm IST
Updated : Oct 31, 2023, 12:50 pm IST
SHARE ARTICLE
Raghav Chadha
Raghav Chadha

ਉਹਨਾਂ ਨੇ ਕਿਹਾ ਕਿ ਉਹਨਾਂ ਦੇ ਫ਼ੋਨ ਸਰਕਾਰੀ ਸਪਾਂਸਰਡ ਹਮਲਾਵਰਾਂ ਵੱਲੋਂ ਨਿਸ਼ਾਨਾ ਬਣਾਏ ਜਾ ਰਹੇ ਹਨ।

Raghav Chadha   - ਦੇਸ਼ ਦੀਆਂ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਨੇਤਾਵਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਬੀਤੀ ਰਾਤ ਫੋਨ ਬਣਾਉਣ ਵਾਲੀ ਕੰਪਨੀ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। ਦਰਅਸਲ, 'ਐਪਲ' ਵੱਲੋਂ ਕੁਝ ਪੱਤਰਕਾਰਾਂ ਨੂੰ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਉਨ੍ਹਾਂ ਦੇ ਫ਼ੋਨ ਸਰਕਾਰੀ ਸਪਾਂਸਰਡ ਹਮਲਾਵਰਾਂ ਵੱਲੋਂ ਨਿਸ਼ਾਨਾ ਬਣਾਏ ਜਾ ਰਹੇ ਹਨ।

ਇਸ ਸਬੰਧੀ ਕੁੱਝ ਆਗੂਆਂ ਨੇ ਜਾਣਕਾਰੀ ਵੀ ਸਾਂਝੀ ਕੀਤੀ ਹੈ। ਇਨ੍ਹਾਂ ਵਿਰੋਧੀ ਨੇਤਾਵਾਂ ਵਿਚ ਟੀਐਮਸੀ ਸੰਸਦ ਮਹੂਆ ਮੋਇਤਰਾ, ਸ਼ਿਵ ਸੈਨਾ ਯੂਬੀਟੀ ਦੀ ਸੰਸਦ ਪ੍ਰਿਅੰਕਾ ਚਤੁਰਵੇਦੀ, ਆਪ ਦੇ ਸੰਸਦ ਮੈਂਬਰ ਰਾਘਵ ਚੱਢਾ, ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਅਤੇ ਕਾਂਗਰਸ ਦੇ ਬੁਲਾਰੇ ਪਵਨ ਖੇੜਾ ਸਮੇਤ ਕਈ ਨੇਤਾ ਸ਼ਾਮਲ ਹਨ। 

ਸੰਸਦ ਮੈਂਬਰ ਰਾਘਵ ਚੱਢਾ ਨੇ ਇਸ ਸਬੰਧੀ ਟਵੀਟ ਕਰ ਕੇ ਵੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਵੀ ਚੇਤਾਵਨੀ ਦਾ ਸੰਦੇਸ਼ ਮਿਲਿਆ ਹੈ। ਏਆਈਐਮਆਈਐਮ ਦੇ ਅਸਦੁਦੀਨ ਓਵੈਸੀ ਨੇ ਵੀ ਅਜਿਹੇ ਦੋਸ਼ ਲਗਾ ਕੇ ਸਰਕਾਰ ਨੂੰ ਆੜੇ ਹੱਥੀਂ ਲਿਆ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement