ਅਰਥਚਾਰੇ ਬਾਰੇ ਵਿੱਤ ਮੰਤਰਾਲੇ ਦੀ ਰੀਪੋਰਟ ਤਿਆਰ ਨਹੀਂ, ਮੋਦੀ ਨੇ ਬੈਠਕ ਨੂੰ ਟਾਲਿਆ
Published : Sep 19, 2017, 10:50 pm IST
Updated : Sep 19, 2017, 5:20 pm IST
SHARE ARTICLE


ਨਵੀਂ ਦਿੱਲੀ, 19 ਸਤੰਬਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਰਥਚਾਰੇ ਦੀ ਸਥਿਤੀ ਦਾ ਜਾਇਜ਼ਾ ਲੈਣ ਨੂੰ ਲੈ ਕੇ ਵਿੱਤ ਮੰਤਰੀ ਅਤੇ ਵਿੱਤ ਮੰਤਰਾਲੇ ਦੇ ਹੋਰ ਅਧਿਕਾਰੀਆਂ ਨਾਲ ਹੋਣ ਵਾਲੀ ਬੈਠਕ ਟਾਲ ਦਿਤੀ ਗਈ ਹੈ। ਵਿੱਤ ਮੰਤਰਾਲਾ ਅਰਥਚਾਰੇ 'ਚ ਆਈ ਸੁਸਤੀ ਅਤੇ ਉਸ ਨਾਲ ਨਜਿੱਠਣ ਦੇ ਉਪਾਅ ਬਾਰੇ ਇਕ ਵਿਸਤ੍ਰਿਤ ਰੀਪੋਰਟ ਤਿਆਰ ਕਰਨ 'ਚ ਲੱਗਾ ਹੋਇਆ ਹੈ, ਜਿਸ ਕਰ ਕੇ ਬੈਠਕ ਟਾਲ ਦਿਤੀ ਗਈ। ਪ੍ਰਧਾਨ ਮੰਤਰੀ ਦੀ ਵਿੱਤ ਮੰਤਰੀ ਅਰੁਣ ਜੇਤਲੀ, ਮੁੱਖ ਆਰਥਕ ਸਲਾਹਕਾਰ ਅਰਵਿੰਦ ਸੁਬਰਾਮਨੀਅਮ ਅਤੇ ਹੋਰ ਸਿਖਰਲੇ ਅਧਿਕਾਰੀਆਂ ਨਾਲ ਵਿੱਤ ਮੰਤਰਾਲੇ 'ਚ ਅੱਜ ਸ਼ਾਮ ਬੈਠਕ ਹੋਣ ਵਾਲੀ ਸੀ। ਬੈਠਕ 'ਚ ਆਰਥਕ ਸਥਿਤੀ ਦਾ ਵਿਸ਼ਲੇਸ਼ਣ ਅਤੇ ਅਰਥਚਾਰੇ ਨੂੰ ਗਤੀ ਦੇਣ ਲਈ ਉਪਾਅ ਭਾਲੇ ਜਾਣੇ ਸਨ। ਸੂਤਰਾਂ ਅਨੁਸਾਰ ਬੈਠਕ ਨੂੰ ਕੁੱਝ ਦਿਨਾਂ ਲਈ ਟਾਲ ਦਿਤਾ ਗਿਆ ਹੈ। ਬੈਠਕ ਲਈ ਕਿਸੇ ਨਵੀਂ ਮਿਤੀ ਦਾ ਐਲਾਨ ਵੀ ਨਹੀਂ ਕੀਤਾ ਗਿਆ। ਪ੍ਰਧਾਨ ਮੰਤਰੀ ਦਫ਼ਤਰ ਨੇ ਵਿੱਤ ਮੰਤਰਾਲੇ ਨੂੰ ਸਰਕਾਰ ਦੇ ਖ਼ਜ਼ਾਨੇ ਅਤੇ ਖ਼ਰਚੇ ਦਾ ਖਾਕਾ ਤਿਆਰ ਕਰਨ ਦੇ ਨਾਲ ਜੀ.ਡੀ.ਪੀ. 'ਚ ਗਿਰਾਵਟ ਰੋਕਣ ਦੇ ਉਪਾਅ ਭਾਲਣ ਬਾਰੇ ਪ੍ਰਮੁੱਖ ਮੰਤਰਾਲਿਆਂ ਨਾਲ ਵਿਚਾਰ-ਵਟਾਂਦਰਾ ਕਰਨ ਨੂੰ ਕਿਹਾ ਹੈ।  (ਪੀਟੀਆਈ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement