'ਦੇਸ਼ 'ਚ ਨਹੀਂ ਚੱਲੇਗੀ ਬਿਟਕੁਆਇਨ ਜਾਂ ਹੋਰ ਕੋਈ ਵੀ ਕ੍ਰਿਪਟੋ ਕਰੰਸੀ'
Published : Feb 2, 2018, 3:06 am IST
Updated : Feb 1, 2018, 9:36 pm IST
SHARE ARTICLE

ਨਵੀਂ ਦਿੱਲੀ, 1 ਫ਼ਰਵਰੀ: ਬਿਟਕੁਆਇਨ 'ਤੇ ਪੈਸਾ ਲਗਾਉਣ ਵਾਲਿਆਂ ਲਈ ਬੁਰੀ ਖ਼ਬਰ ਹੈ। ਹੁਣ ਸਰਕਾਰ ਨੇ ਭਾਰਤ 'ਚ ਬਿਟਕੁਆਇਨ ਵਰਗੀਆਂ ਕ੍ਰਿਪਟੋ ਕਰੰਸੀਆਂ 'ਤੇ ਲਗਾਮ ਲਗਾਉਣ ਲਈ ਕਮਰ ਕੱਸ ਲਈ ਹੈ। ਇਸੇ ਤਰ੍ਹਾਂ ਵਿੱਤ ਮੰਤਰੀ ਅਰੁਣ ਜੇਤਲੀ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਸਰਕਾਰ ਗ਼ੈਰ-ਕਾਨੂੰਨੀ ਲੈਣ-ਦੇਣ ਲਈ ਕ੍ਰਿਪਟੋਕਰੰਸੀ ਦੀ ਵਰਤੋਂ ਰੋਕੇਗੀ।


ਜੇਤਲੀ ਨੇ ਸੰਸਦ 'ਚ ਅਪਣੇ ਬਜਟ ਭਾਸ਼ਣ 'ਚ ਕਿਹਾ ਕਿ ਕ੍ਰਿਪਟੋ ਕਰੰਸੀਆਂ ਗ਼ੈਰ-ਕਾਨੂੰਨੀ ਹਨ ਅਤੇ ਸਰਕਾਰ ਇਨ੍ਹਾਂ ਦੀ ਵਰਤੋਂ ਨੂੰ ਵਧਾਉਣਾ ਨਹੀਂ ਚਾਹੁੰਦੀ। ਹਾਲਾਂ ਕਿ ਸਰਕਾਰ ਬਲਾਕਚੇਨ (ਕ੍ਰਿਪਟੋਕਰੰਸੀ ਦਾ ਸਮਰਥਨ ਕਰਨ ਵਾਲੀ ਇਕ ਡਿਜੀਟਲ ਤਕਨੀਕ) ਦੀ ਵਰਤੋਂ 'ਤੇ ਵਿਚਾਰ ਕਰੇਗੀ। ਸਰਕਾਰ ਦੇ ਐਲਾਨ ਤੋਂ ਪਹਿਲਾਂ ਰਿਜ਼ਰਵ ਬੈਂਕ ਆਫ਼ ਇੰਡੀਆ ਵੀ ਬਿਟਕੁਆਇਨ ਵਰਗੀਆਂ ਕ੍ਰਿਪਟੋ ਕਰੰਸੀਆਂ ਨੂੰ ਰੱਦ ਕਰ ਚੁਕੀ ਹੈ।    (ਏਜੰਸੀ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement