ਕੁਲਭੂਸ਼ਣ ਜਾਧਵ ਵਿਰੁਧ ਅਤਿਵਾਦ ਅਤੇ ਭੰਨਤੋੜ ਦੇ ਨਵੇਂ ਮਾਮਲੇ ਦਰਜ
Published : Feb 7, 2018, 3:41 am IST
Updated : Feb 7, 2018, 6:10 am IST
SHARE ARTICLE

ਇਸਲਾਮਾਬਾਦ, 6 ਫ਼ਰਵਰੀ : ਪਾਕਿਸਤਾਨ ਦੀ ਜੇਲ 'ਚ ਕੈਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਵਿਰੁਧ ਦੋ ਨਵੇਂ ਦੋਸ਼ ਲਾਏ ਗਏ ਹਨ। ਪਾਕਿਸਤਾਨੀ ਮੀਡੀਆ ਮੁਤਾਬਕ ਮੰਗਲਵਾਰ ਨੂੰ ਜਾਧਵ ਵਿਰੁਧ ਜਾਸੂਸੀ ਤੋਂ ਇਲਾਵਾ ਅਤਿਵਾਦ ਅਤੇ ਭੰਨਤੋੜ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਜਾਧਵ ਭਾਰਤੀ ਸਮੁੰਦਰੀ ਫ਼ੌਜ ਦੇ ਸੇਵਾਮੁਕਤ ਅਧਿਕਾਰੀ ਹੈ। ਪਾਕਿ ਦਾ ਦਾਅਵਾ ਹੈ ਕਿ ਜਾਧਵ ਨੂੰ ਜਾਸੂਸੀ ਦੇ ਦੋਸ਼ ਹੇਠ ਮਾਰਚ 2016 'ਚ ਬਲੋਚਿਸਤਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਪਾਕਿ ਫ਼ੌਜੀ ਅਦਾਲਤ ਨੇ ਉਨ੍ਹਾਂ ਨੂੰ ਹਿੰਸਾ ਫੈਲਾਉਣ ਅਤੇ ਜਾਸੂਸੀ ਕਰਨ ਦੇ ਦੋਸ਼ 'ਚ ਫਾਂਸੀ ਦੀ ਸਜ਼ਾ ਸੁਣਾਈ ਹੈ ਹਾਲਾਂਕਿ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ ਨੇ ਸਜ਼ਾ 'ਤੇ ਰੋਕ ਲਗਾਈ ਹੋਈ ਹੈ। ਪਾਕਿ ਅਖ਼ਬਾਰ 'ਦੀ ਡਾਨ' ਦੀ ਖ਼ਬਰ ਵਿਚ ਜਾਧਵ 'ਤੇ ਨਵੇਂ ਕੇਸ ਚਲਾਉਣ ਦੀ ਜਾਣਕਾਰੀ ਉਥੋਂ ਦੇ ਅਧਿਕਾਰੀਆਂ ਦੇ ਹਵਾਲੇ ਤੋਂ ਦਿਤੀ ਗਈ ਹੈ। ਇਨ੍ਹਾਂ ਮਾਮਲਿਆਂ 'ਚ ਜਾਧਵ ਵਿਰੁਧ ਅਤਿਵਾਦ ਅਤੇ ਭੰਨਤੋੜ ਨਾਲ ਸਬੰਧਤ ਦੋਸ਼ ਹਨ। ਰੀਪੋਰਟ 'ਚ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ ਭਾਰਤ ਤੋਂ ਜਾਧਵ ਦਾ ਨੇਵੀ ਸਰਵਿਸ ਰੀਕਾਰਡ ਮੰਗਿਆ ਹੈ। 


ਇਸ ਤੋਂ ਇਲਾਵਾ ਉਨ੍ਹਾਂ ਦੀ ਪੈਨਸ਼ਨ ਅਤੇ ਪਾਸਪੋਰਟ ਨਾਲ ਸਬੰਧਤ ਦਸਤਾਵੇਜ਼ ਵੀ ਮੰਗੇ ਗਏ ਹਨ। ਪਾਕਿਸਤਾਨ ਦਾ ਦੋਸ਼ ਹੈ ਕਿ ਜਾਧਵ ਕੋਲ ਮੁਬਾਰਕ ਹੁਸੈਨ ਪਟੇਲ ਦੇ ਨਾਂ ਦਾ ਜਾਅਲੀ ਪਾਸਪੋਰਟ ਮਿਲਿਆ ਸੀ। ਜਾਧਵ ਦੀ ਮੁੰਬਈ, ਪੁਣੇ ਅਤੇ ਮਹਾਰਾਸ਼ਟਰ ਦੇ ਕੁੱਝ ਦੂਜੇ ਹਿੱਸਿਆਂ 'ਚ ਜਾਇਦਾਦ ਹੈ। ਪਾਕਿਸਤਾਨ ਇਨ੍ਹਾਂ ਨਾਲ ਸਬੰਧਤ ਦਸਤਾਵੇਜ਼ਾਂ ਦੀ ਵੀ ਜਾਂਚ ਕਰਨਾ ਚਾਹੁੰਦਾ ਹੈ। ਜ਼ਿਕਰਯੋਗ ਹੈ ਕਿ ਜਾਧਵ (47) ਨੂੰ ਪਾਕਿਸਤਾਨ ਦੀ ਫ਼ੌਜੀ ਅਦਾਲਤ ਨੇ ਪਿਛਲੇ ਸਾਲ ਅਪ੍ਰੈਲ 'ਚ ਮੌਤ ਦੀ ਸਜ਼ਾ ਸੁਣਾਈ ਸੀ।
ਪਾਕਿ ਨੇ ਦਾਅਵਾ ਕੀਤਾ ਸੀ ਕਿ ਜਾਧਵ ਈਰਾਨ ਰਾਹੀਂ ਬਲੋਚਿਸਤਾਨ 'ਚ ਦਾਖ਼ਲ ਹੋਇਆ ਸੀ ਅਤੇ ਸੁਰੱਖਿਆ ਬਲਾਂ ਨੇ ਉਸ ਨੂੰ 3 ਮਾਰਚ 2016 ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਭਾਰਤ ਨੇ ਸਾਰੇ ਦੋਸ਼ਾਂ ਨੂੰ ਰੱਦ ਕੀਤਾ ਹੈ। ਪਾਕਿਸਤਾਨ ਦੀ ਫ਼ੌਜੀ ਅਦਾਲਤ ਦੇ ਫ਼ੈਸਲੇ ਵਿਰੁਧ ਭਾਰਤ ਨੇ ਪਿਛਲੇ ਸਾਲ ਮਈ 'ਚ ਕੌਮਾਂਤਰੀ ਅਦਾਲਤ ਵਿਚ ਪਹੁੰਚ ਕੀਤੀ ਸੀ। ਕੌਮਾਂਤਰੀ ਅਦਾਲਤ ਨੇ ਭਾਰਤ ਦੀ ਅਪੀਲ 'ਤੇ ਜਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲਗਾ ਦਿਤੀ ਹੈ ਹਾਲਾਂਕਿ ਅੰਤਮ ਫ਼ੈਸਲਾ ਆਉਣਾ ਬਾਕੀ ਹੈ। (ਪੀਟੀਆਈ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement