ਨੀਰਵ ਅਤੇ ਮੇਹੁਲ ਵਿਰੁਧ ਗ਼ੈਰਜ਼ਮਾਨਤੀ ਵਾਰੰਟ ਜਾਰੀ
Published : Mar 4, 2018, 12:41 am IST
Updated : Mar 3, 2018, 7:11 pm IST
SHARE ARTICLE

ਮੁੰਬਈ, 3 ਮਾਰਚ: ਪੰਜਾਬ ਨੈਸ਼ਨਲ ਬੈਂਕ ਨਾਲ ਜੁੜੇ 12,700 ਕਰੋੜ ਰੁਪਏ ਦੇ ਕਥਿਤ ਘਪਲੇ ਦੇ ਮਾਮਲੇ 'ਚ ਅੱਜ ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਹੀਰਾ ਵਪਾਰੀ ਨੀਰਵ ਚੌਕਸੀ ਅਤੇ ਮੇਹੁਲ ਚੌਕਸੀ ਵਿਰੁਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ। ਕਾਲੇ ਧਨ ਨੂੰ ਚਿੱਟਾ ਕਰਨ ਵਿਰੁਧ ਬਣੇ ਕਾਨੂੰਨ ਹੇਠ ਗਠਤ ਅਦਾਲਤ ਵਲੋਂ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਅਪੀਲ 'ਤੇ ਦੋਹਾਂ ਮੁਲਜ਼ਮਾਂ ਵਿਰੁਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ। 


ਈ.ਡੀ. ਉਨ੍ਹਾਂ ਏਜੰਸੀਆਂ 'ਚੋਂ ਇਕ ਹੈ ਜੋ ਕਿ ਪਿਛਲੇ ਮਹੀਨੇ ਸਾਹਮਣੇ ਆਏ ਇਸ ਬੈਂਕ ਧੋਖਾਧੜੀ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਈ.ਡੀ. ਨੇ ਦੋਹਾਂ ਮੁੱਖ ਮੁਲਜ਼ਮਾਂ ਨੀਰਵ ਅਤੇ ਚੌਕਸੀ ਨੂੰ ਤਲਬ ਕੀਤਾ ਸੀ। ਹਾਲਾਂਕਿ, ਦੋਵੇਂ ਹੀਰਾ ਵਪਾਰੀ ਈ.ਡੀ. ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ ਜਾਂਚ ਏਜੰਸੀ ਨੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਲਈ ਮਨੀ ਲਾਂਡਰਿੰਗ ਰੋਕਥਾਮ ਅਦਾਲਤ ਦਾ ਦਰਵਾਜ਼ਾ ਖਟਖਟਾਇਆ ਸੀ। ਹਾਲਾਂਕਿ ਦੋਵੇਂ ਮੁਲਜ਼ਮ ਅਪਰਾਧਕ ਮਾਮਲਾ ਦਰਜ ਹੋਣ ਤੋਂ ਪਹਿਲਾਂ ਹੀ ਦੇਸ਼ ਛੱਡ ਕੇ ਭੱਜ ਚੁੱਕੇ ਹਨ। ਈ.ਡੀ. ਨੇ 27 ਫ਼ਰਵਰੀ ਨੂੰ ਅਦਾਲਤ 'ਚ ਜਾ ਕੇ ਨੀਰਵ ਵਿਰੁਧ ਗ਼ੈਰਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਅਪੀਲ ਕੀਤੀ ਸੀ। ਜਾਂਚ ਏਜੰਸੀਆਂ ਨੇ ਅਦਾਲਤ ਨੂੰ ਦਸਿਆ ਸੀ ਕਿ ਉਸ ਨੇ ਨੀਰਵ ਨੂੰ ਪੇਸ਼ੀ ਲਈ ਤਿੰਨ ਵਾਰੀ ਸੰਮਨ ਭੇਜਿਆ ਸੀ।     (ਪੀਟੀਆਈ)

SHARE ARTICLE
Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement